ਗੁਰਦਾਸਪੁਰ, 27 ਮਈ (ਚੱਕਰਾਜਾ)-ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ਵਲੋਂ ਗੁਰਦਾਸਪੁਰ ਅਤੇ ਨੇੜਲੇ ਇਲਾਕੇ ਦੇ ਵਸਨੀਕਾਂ ਨੂੰ ਪਾਸਪੋਰਟ ਅਰਜ਼ੀਆਂ ਜਮਾ ਕਰਵਾਉਣ 'ਚ ਸਹੂਲਤ ਦੇਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਵਿਖੇ ਪਾਸਪੋਰਟ ਸੇਵਾ ਆਰ.ਪੀ.ਓ ਮੋਬਾਈਲ ਵੈਨ ਤਾਇਨਾਤ ਕੀਤੀ ਜਾਣੀ ਹੈ | ਪਾਸਪੋਰਟ ਅਧਿਕਾਰੀਆਂ ਨੇ ਦੱਸਿਆ ਕਿ ਇਹ ਪਾਸਪੋਰਟ ਸੇਵਾ ਆਰ.ਪੀ.ਓ ਮੋਬਾਈਲ ਵੈਨ 3 ਜੂਨ ਤੋਂ 5 ਜੂਨ 2026 ਤੱਕ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ (ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ) ਵਿਖੇ ਉਪਲੱਬਧ ਰਹੇਗੀ | ਇਸ ਦੌਰਾਨ ਇਲਾਕੇ ਦੇ ਲੋਕ ਆਪਣੀਆਂ ਪਾਸਪੋਰਟ ਅਰਜ਼ੀਆਂ ਜਮਾ ਕਰਵਾ ਸਕਣਗੇ ਤੇ ਸਬੰਧਿਤ ਸੇਵਾਵਾਂ ਦਾ ਲਾਭ ਲੈ ਸਕਣਗੇ, ਜੋ ਲੋਕ ਪਾਸਪੋਰਟ ਲਈ ਅਰਜ਼ੀ ਦੇਣਾ ਚਾਹੁੰਦੇ ਹਨ, ਉਹ ਆਨਲਾਈਨ ਅਰਜ਼ੀ ਫਾਰਮ ਭਰ ਕੇ ਤੇ ਅਧਿਕਾਰਿਤ ਪੋਰਟਲ ਤੋਂ ਮੁਲਾਕਾਤਾਂ ਬੁੱਕ ਕਰਕੇ ਇਸ ਸਹੂਲਤ ਦਾ ਲਾਭ ਉਠਾ ਸਕਦੇ ਹਨ |