01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਡਿਪਟੀ ਕਮਿਸ਼ਨਰ ਵਲੋਂ ਪ੍ਰੈੱਸ ਵਾਰਤਾ ਦੌਰਾਨ ਐਸ.ਆਈ.ਆਰ. ਬਾਰੇ ਦਿੱਤੀ ਜਾਣਕਾਰੀ <br/>

Ad Position 21
No active advertisement
ਅਜੀਤ ਡੈਸਕ 28-05-2026
ਪਠਾਨਕੋਟ, 27 ਮਈ (ਸੁਮਿਤ)-ਡਿਪਟੀ ਕਮਿਸ਼ਨਰ ਡਾ: ਪੱਲਵੀ ਨੇ ਪੈ੍ਰੱਸ ਵਾਰਤਾ ਦੌਰਾਨ ਦੱਸਿਆ ਕਿ ਭਾਰਤੀ ਚੋਣ ਆਯੋਗ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਗਹਿਰਾ ਪੁਨਰਵੀਖਣ (ਐਸ.ਆਈ.ਆਰ) ਮੁਹਿੰਮ ਨੂੰ ਲੈ ਕੇ ਜ਼ਿਲ੍ਹੇ ਵਿਚ ਵਿਆਪਕ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਨੂੰ ਹੋਰ ਪਾਰਦਰਸ਼ੀ ਅਤੇ ਗਲਤੀ-ਰਹਿਤ ਬਣਾਉਣ ਦੇ ਉਦੇਸ਼ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ 'ਚ ਸਹੀ ਢੰਗ ਨਾਲ ਸ਼ਾਮਿਲ ਹੋ ਸਕੇ | ਉਨ੍ਹਾਂ ਦੱਸਿਆ ਕਿ 14 ਜੂਨ ਤੋਂ 24 ਜੂਨ ਤੱਕ ਜ਼ਿਲ੍ਹੇ ਦੇ ਬੀ.ਐਲ.ਓ ਅਧਿਕਾਰੀਆਂ ਤੇ ਸਬੰਧਿਤ ਕਰਮਚਾਰੀਆਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾਵੇਗੀ | ਇਸ ਦੌਰਾਨ ਉਨ੍ਹਾਂ ਨੂੰ ਘਰ-ਘਰ ਜਾ ਕੇ ਸਰਵੇ ਕਰਨ, ਫਾਰਮ ਭਰਨ ਤੇ ਵੋਟਰਾਂ ਨਾਲ ਸਬੰਧਿਤ ਜਾਣਕਾਰੀ ਅੱਪਡੇਟ ਕਰਨ ਸਬੰਧੀ ਜ਼ਰੂਰੀ ਹਦਾਇਤਾਂ ਦਿੱਤੀਆਂ ਜਾਣਗੀਆਂ | ਟ੍ਰੇਨਿੰਗ ਪੂਰੀ ਹੋਣ ਤੋਂ ਬਾਅਦ ਬੀ.ਐਲ.ਓ ਟੀਮਾਂ ਆਪਣੇ-ਆਪਣੇ ਖੇਤਰਾਂ ਵਿਚ ਜਾ ਕੇ ਵੋਟਰਾਂ ਦੇ ਘਰਾਂ ਤੱਕ ਪਹੁੰਚਣਗੀਆਂ ਤੇ ਨਿਰਧਾਰਿਤ ਫਾਰਮ ਭਰਨ ਦੀ ਪ੍ਰਕਿਰਿਆ ਪੂਰੀ ਕਰਨਗੀਆਂ | ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਦੋਂ ਬੀ.ਐਲ.ਓ ਉਨ੍ਹਾਂ ਦੇ ਘਰ ਪਹੁੰਚਣ ਤਾਂ ਉਹ ਸਹੀ ਜਾਣਕਾਰੀ ਤੇ ਲੋੜੀਂਦੇ ਦਸਤਾਵੇਜ਼ ਉਪਲਬਧ ਕਰਵਾਉਣ ਤਾਂ ਜੋ ਵੋਟਰ ਸੂਚੀ ਨੂੰ ਸਹੀ ਤੇ ਅੱਪਡੇਟ ਬਣਾਇਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰ ਦੇ ਕਰਮਚਾਰੀਆਂ ਨੇ ਹੜਤਾਲ ਕਰ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਗਟ <br/> ਅਗਲੀ ਖ਼ਬਰ ਗਿੱਦੜਪੁਰ ਤੋਂ ਮਾਜਰਾ ਤੱਕ 8.5 ਕਿੱਲੋਮੀਟਰ ਨਾਲੇ ਦੀ ਸਫ਼ਾਈ ਦਾ ਕੰਮ ਸ਼ੁਰੂ <br/>
Ad Position 24