30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸੇਵਾ ਕੇਂਦਰ ਦੇ ਕਰਮਚਾਰੀਆਂ ਨੇ ਹੜਤਾਲ ਕਰ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਗਟ <br/>

Ad Position 21
No active advertisement
ਅਜੀਤ ਡੈਸਕ 28-05-2026
ਪਠਾਨਕੋਟ, 27 ਮਈ (ਵਿਨੋਦ)-ਮਲਿਕਪੁਰ ਸੇਵਾ ਕੇਂਦਰ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਲਈ ਇਕ ਵਿਸ਼ਾਲ ਹੜਤਾਲ ਤੇ ਵਿਰੋਧ ਪ੍ਰਦਰਸ਼ਨ ਕੀਤਾ | ਇਹ ਵਿਰੋਧ ਪ੍ਰਦਰਸ਼ਨ ਸੇਵਾ ਕੇਂਦਰ ਮੁਲਾਜ਼ਮ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਬੈਨਰ ਹੇਠ ਕੀਤਾ ਗਿਆ ਸੀ ਅਤੇ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਨੇ ਹਿੱਸਾ ਲਿਆ | ਪੰਜਾਬ ਸਰਕਾਰ 'ਤੇ ਕਰਮਚਾਰੀ ਵਿਰੋਧੀ ਨੀਤੀਆਂ ਅਪਣਾਉਣ ਦਾ ਦੋਸ਼ ਲਗਾਉਂਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਲਗਾਤਾਰ ਕਰਮਚਾਰੀਆਂ ਦੇ ਹਿਤਾਂ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ | ਪ੍ਰਦਰਸ਼ਨ ਦੌਰਾਨ ਕਰਮਚਾਰੀਆਂ ਨੇ ਤਨਖ਼ਾਹਾਂ ਵਿਚ ਕਟੌਤੀ, ਵਿਭਾਗਾਂ ਦੇ ਨਿੱਜੀਕਰਨ ਅਤੇ ਕਰਮਚਾਰੀ ਅਧਿਕਾਰਾਂ 'ਤੇ ਕਥਿਤ ਹਮਲਿਆਂ ਵਿਰੁੱਧ ਨਾਅਰੇਬਾਜ਼ੀ ਕੀਤੀ | ਕਰਮਚਾਰੀਆਂ ਨੇ ਕਿਹਾ ਕਿ ਸਰਕਾਰ ਦੇ ਫ਼ੈਸਲਿਆਂ ਦਾ ਹਜ਼ਾਰਾਂ ਪਰਿਵਾਰਾਂ 'ਤੇ ਅਸਰ ਪੈ ਰਿਹਾ ਹੈ ਤੇ ਕਰਮਚਾਰੀਆਂ ਵਿਚ ਵਿਆਪਕ ਰੋਸ ਹੈ | ਸੰਗਠਨ ਵਲੋਂ ਲਗਾਏ ਗਏ ਪੋਸਟਰਾਂ ਵਿਚ 26 ਮਈ 2026 ਨੂੰ ਹੜਤਾਲ ਦਾ ਐਲਾਨ ਵੀ ਕੀਤਾ ਗਿਆ ਸੀ | ਪੋਸਟਰਾਂ 'ਤੇ ਸੰਗਠਨ ਦੇ ਪ੍ਰਧਾਨ ਬਲਜੀਤ ਸਿੰਘ ਦਾ ਨਾਮ ਸੀ | ਉਨ੍ਹਾਂ ਕਰਮਚਾਰੀਆਂ ਨੂੰ ਇਕਜੁੱਟ ਹੋਣ ਅਤੇ ਆਪਣੇ ਅਧਿਕਾਰਾਂ ਲਈ ਲੜਨ ਦੀ ਅਪੀਲ ਕੀਤੀ | ਕਰਮਚਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਜਸਵਿੰਦਰ, ਮੋਹਿਤ, ਸਾਹਿਲ, ਸੁਨੀਲ, ਅਮਿਤ, ਲੱਕੀ ਰਾਜ, ਅਮਰ ਸਿੰਘ, ਪ੍ਰੇਮ, ਨਿਤਿਸ਼, ਵਿਨੈ, ਰਮਨ, ਰਾਜਦੀਪ, ਵੰਦਨਾ, ਵਿਸ਼ਾਲ, ਰਾਜੇਸ਼, ਅਸ਼ਵਨੀ, ਕਮਲਜੀਤ, ਅਮਨਦੀਪ, ਬਲਵਿੰਦਰ, ਪ੍ਰਸ਼ਾਂਤ, ਸੁਮਿਤ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ | ਮੁਲਾਜ਼ਮਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਸੜਕਾਂ 'ਤੇ ਦੌੜ ਰਹੇ ਓਵਰਲੋਡ ਵਾਹਨ, ਕਿਸੇ ਵੇਲੇ ਵੀ ਵਾਪਰ ਸਕਦਾ ਕੋਈ ਵੱਡਾ ਹਾਦਸਾ-ਪ੍ਰਸ਼ਾਸਨ ਬੇਖਬਰ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਪ੍ਰੈੱਸ ਵਾਰਤਾ ਦੌਰਾਨ ਐਸ.ਆਈ.ਆਰ. ਬਾਰੇ ਦਿੱਤੀ ਜਾਣਕਾਰੀ <br/>
Ad Position 24