ਪਠਾਨਕੋਟ 27 ਮਈ (ਵਿਨੋਦ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਵਲੋਂ ਪਿੰਡ ਛੱਤਵਾਲ ਦੇ ਵਾਰਡ ਨੰਬਰ-2 ਵਿਚ 5 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਲਈ ਡੂੰਘੇ ਬੋਰ ਦੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ | ਉਨ੍ਹਾਂ ਕਿਹਾ ਕਿ ਉਕਤ ਡੂੰਘੇ ਬੋਰ ਦੇ ਨਿਰਮਾਣ ਕਾਰਜ ਦੇ ਮੁਕੰਮਲ ਹੋਣ ਨਾਲ ਲੋਕਾਂ ਦੇ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਖ਼ੁਸ਼ ਹਨ ਅਤੇ ਪੰਜਾਬ ਦੇ ਲੋਕਾਂ ਦੇ ਹਿੱਤ ਵਿਚ ਫ਼ੈਸਲੇ ਲਏ ਜਾ ਰਹੇ ਹਨ | ਜਿਸ ਤਹਿਤ ਆਮ ਆਦਮੀ ਪਾਰਟੀ ਵਲੋਂ ਕੀਤੇ ਵਾਅਦਿਆਂ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤੀਆਂ ਗਈਆਂ ਗਰਾਂਟਾਂ ਨੂੰ ਪੂਰਾ ਕੀਤਾ ਗਿਆ ਹੈ | ਇਸ ਮੌਕੇ ਰਾਕੇਸ਼ ਸਿੰਘ, ਵੀਰੂ, ਬਾਲਕਿਸ਼ਨ, ਪੂਨਮ ਸਿੰਘ, ਸੰਦੀਪ ਸ਼ਰਮਾ, ਜਸਵੀਰ ਸਿੰਘ, ਮੋਨੂੰ, ਰਾਕੇਸ਼ ਕੁਮਾਰ, ਅਜੈ ਸਿੰਘ ਅਤੇ ਸੁਰੇਸ਼ ਕੁਮਾਰ ਆਦਿ ਮੌਜੂਦ ਸਨ |