30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਲੋੜਵੰਦ ਕੁੜੀ ਦੇ ਵਿਆਹ ਲਈ ਸਹਾਇਤਾ <br/>

Ad Position 21
No active advertisement
ਅਜੀਤ ਡੈਸਕ 28-05-2026
ਪਠਾਨਕੋਟ, 27 ਮਈ (ਸੰਧੂ)-ਲਾਈਨਜ਼ ਕਲੱਬ ਪਠਾਨਕੋਟ ਮੇਨ ਵਲੋਂ ਪ੍ਰਧਾਨ ਨਰਿੰਦਰ ਮਹਾਜਨ ਦੀ ਅਗਵਾਈ ਹੇਠ ਇਕ ਲੋੜਵੰਦ ਕੁੜੀ ਦੇ ਵਿਆਹ ਮੌਕੇ ਰਾਸ਼ਨ ਤੇ ਘਰੇਲੂ ਸਮਾਨ ਭੇਟ ਕਰਕੇ ਮਨੁੱਖਤਾ ਦੀ ਸੇਵਾ ਦਾ ਉਦਾਹਰਨ ਪੇਸ਼ ਕੀਤਾ ਗਿਆ | ਇਸ ਮੌਕੇ ਲਾਇਨ ਡਿਸਟਿ੍ਕਟ 321-ਡੀ ਦੇ ਗਵਰਨਰ ਰਾਜੀਵ ਖੋਸਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਰਾਜੀਵ ਖੋਸਲਾ ਨੇ ਕਿਹਾ ਕਿ ਲਾਇਨਜ਼ ਕਲੱਬ ਹਮੇਸ਼ਾ ਸਮਾਜ ਦੇ ਲੋੜਵੰਦ ਵਰਗਾਂ ਦੀ ਸਹਾਇਤਾ ਲਈ ਅੱਗੇ ਰਹਿੰਦਾ ਹੈ ਅਤੇ ਅਜਿਹੇ ਸੇਵਾ ਕਾਰਜ ਸਮਾਜ ਨੂੰ ਨਵੀਂ ਦਿਸ਼ਾ ਦਿੰਦੇ ਹਨ | ਇਸ ਮੌਕੇ ਨਰਿੰਦਰ ਮਹਾਜਨ ਨੇ ਕਿਹਾ ਕਿ ਕਲੱਬ ਭਵਿੱਖ ਵਿਚ ਵੀ ਸਮਾਜ ਭਲਾਈ ਦੇ ਕਾਰਜ ਲਗਾਤਾਰ ਜਾਰੀ ਰੱਖੇਗਾ | ਸਮਾਗਮ ਦੌਰਾਨ ਵਿਜੇ ਪਾਸੀ, ਨਰਿੰਦਰ ਗੁਪਤਾ ਅਤੇ ਪੰਕਜ ਮਹਿਤਾ ਸਮੇਤ ਕਲੱਬ ਦੇ ਕਈ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਸ਼ਾ ਵਰਕਰਾਂ ਨੇ ਸਿਵਲ ਸਰਜਨ ਦਫ਼ਤਰ ਬਾਹਰ ਕੀਤਾ ਵਿਰੋਧ ਪ੍ਰਦਰਸ਼ਨ <br/> ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਜਨਰਲ ਬਾਡੀ ਮੀਟਿੰਗ 'ਚ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ <br/>
Ad Position 24