30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਨਹਿਰੂ ਦੀ ਪ੍ਰਗਤੀਸ਼ੀਲ ਸੋਚ ਨੂੰ ਮੁੜ ਅਪਣਾਉਣ ਦੀ ਲੋੜ-ਸ੍ਰੀਜਲ ਗੁਪਤਾ <br/>

Ad Position 21
No active advertisement
ਅਜੀਤ ਡੈਸਕ 28-05-2026
ਪਠਾਨਕੋਟ, 27 ਮਈ (ਸੰਧੂ)-ਜਵਾਹਰ ਲਾਲ ਨਹਿਰੂ ਦੀ ਬਰਸੀ ਮੌਕੇ ਪਠਾਨਕੋਟ ਖੇਤਰ ਦੇ ਪ੍ਰਸਿੱਧ ਸਮਾਜ ਸੇਵਕ ਤੇ ਸਿੱਖਿਆ ਸ਼ਾਸਤਰੀ ਸ੍ਰੀਜਲ ਗੁਪਤਾ ਨੇ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਸਿਰਫ਼ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੀ ਨਹੀਂ ਸਨ, ਸਗੋਂ ਉਹ ਆਧੁਨਿਕ ਅਤੇ ਪ੍ਰਗਤੀਸ਼ੀਲ ਭਾਰਤ ਦੇ ਨਿਰਮਾਤਾ ਵੀ ਸਨ | ਉਨ੍ਹਾਂ ਕਿਹਾ ਕਿ ਨਹਿਰੂ ਨੇ ਦੇਸ਼ ਨੂੰ ਵਿਗਿਆਨ, ਸਿੱਖਿਆ, ਉਦਯੋਗ ਅਤੇ ਬਰਾਬਰੀ ਦੇ ਰਾਹ 'ਤੇ ਅੱਗੇ ਵਧਾਉਣ ਦਾ ਸੁਪਨਾ ਦੇਖਿਆ ਸੀ, ਜਿਸ ਕਾਰਨ ਅੱਜ ਭਾਰਤ ਦੁਨੀਆਂ ਵਿਚ ਆਪਣੀ ਵੱਖਰੀ ਪਹਿਚਾਣ ਬਣਾ ਸਕਿਆ ਹੈ | ਸ੍ਰੀਜਲ ਗੁਪਤਾ ਨੇ ਕਿਹਾ ਕਿ ਭਾਖੜਾ-ਨੰਗਲ ਪ੍ਰੋਜੈਕਟ ਵਰਗੀਆਂ ਯੋਜਨਾਵਾਂ ਨੇ ਪੰਜਾਬ ਦੀ ਕਿਸਮਤ ਬਦਲਣ ਵਿਚ ਵੱਡਾ ਯੋਗਦਾਨ ਪਾਇਆ | ਉਨ੍ਹਾਂ ਕਿਹਾ ਕਿ ਨਹਿਰੂ ਨੇ ਪੰਜਾਬ ਨੂੰ ਦੇਸ਼ ਦਾ ਅੰਨ ਭੰਡਾਰ ਬਣਾਉਣ ਲਈ ਮਜ਼ਬੂਤ ਬੁਨਿਆਦ ਰੱਖੀ, ਜਿਸ ਦਾ ਲਾਭ ਅੱਜ ਵੀ ਕਿਸਾਨਾਂ ਅਤੇ ਆਮ ਲੋਕਾਂ ਨੂੰ ਮਿਲ ਰਿਹਾ ਹੈ | ਵੰਡ ਦੇ ਸਮੇਂ ਪੰਜਾਬ ਦੇ ਲੋਕਾਂ ਨੂੰ ਦੁਬਾਰਾ ਖੜ੍ਹਾ ਕਰਨ ਵਿਚ ਵੀ ਨਹਿਰੂ ਦੀ ਅਹਿਮ ਭੂਮਿਕਾ ਰਹੀ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨ ਰੁਜ਼ਗਾਰ ਅਤੇ ਬਿਹਤਰ ਭਵਿੱਖ ਲਈ ਵਿਦੇਸ਼ਾਂ ਵੱਲ ਰੁੱਖ ਕਰ ਰਹੇ ਹਨ | ਅਜਿਹੇ ਸਮੇਂ ਵਿਚ ਲੋੜ ਹੈ ਕਿ ਪੰਜਾਬ ਮੁੜ ਪ੍ਰਗਤੀਸ਼ੀਲ ਸੋਚ ਨੂੰ ਅਪਣਾਏ ਅਤੇ ਸਿੱਖਿਆ, ਰੁਜ਼ਗਾਰ ਤੇ ਵਿਕਾਸ ਨੂੰ ਪਹਿਲ ਦੇਵੇ | ਉਨ੍ਹਾਂ ਕਿਹਾ ਕਿ ਸਮਾਜ ਨੂੰ ਵੰਡਣ ਦੀ ਬਜਾਏ ਸਭ ਨੂੰ ਨਾਲ ਲੈ ਕੇ ਚੱਲਣ ਵਾਲੀ ਰਾਜਨੀਤੀ ਹੀ ਦੇਸ਼ ਅਤੇ ਪੰਜਾਬ ਨੂੰ ਅੱਗੇ ਲੈ ਜਾ ਸਕਦੀ ਹੈ | ਸ੍ਰੀਜਲ ਗੁਪਤਾ ਨੇ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸੱਚੀ ਸ਼ਰਧਾਂਜਲੀ ਉਨ੍ਹਾਂ ਦੀ ਸੋਚ ਅਤੇ ਵਿਕਾਸ ਦੀ ਨੀਤੀ ਨੂੰ ਅੱਗੇ ਵਧਾ ਕੇ ਹੀ ਦਿੱਤੀ ਜਾ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਰੋਲਰ ਸਕੇਟਿੰਗ ਚੈਂਪੀਅਨਸ਼ਿਪ 'ਚ ਪ੍ਰਤਾਪ ਵਰਲਡ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਲਾਇਨ ਰਿਤੇਸ਼ ਮਹਾਜਨ ਡਿਸਟਿ੍ਕਟ 321ਡੀ ਦੇ ਰੀਜਨ ਚੇਅਰਮੈਨ ਨਿਯੁਕਤ
Ad Position 24