ਦੀਨਾਨਗਰ, 28 ਮਈ (ਸੋਢੀ/ਸ਼ਰਮਾ/ਘੁੰਮਣ)-ਦੀਨਾਨਗਰ ਨਗਰ ਕੌਂਸਲ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਸ੍ਰੋਮਣੀ ਅਕਾਲੀ ਵਲੋਂ ਤਿਆਰੀਆਂ ਕਰ ਲਈਆਂ ਗਈਆਂ ਹਨ | ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਸੀਟਾਂ 'ਤੇ ਉਮੀਦਵਾਰ ਐਲਾਨੇ ਸਨ ਅਤੇ ਅੱਜ 7 ਹੋਰ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਦੱਸਿਆ ਕਿ 7 ਹੋਰ ਐਲਾਨੀਆਂ ਸੀਟਾਂ ਵਿਚ ਵਾਰਡ ਨੰਬਰ ਇਕ ਤੋਂ ਸ੍ਰੋਮਣੀ ਅਕਾਲੀ ਦਲ ਦੇ ਆਗੂ ਵਿਨੇ ਭਰਿਆਲ, ਵਾਰਡ ਨੰਬਰ 2 ਤੋਂ ਬੀਬੀ ਸਪਨਾ ਦੇਵੀ, ਵਾਰਡ ਨੰਬਰ 7 ਤੋਂ ਅੰਕੁਸ਼ ਮਹਾਜਨ, ਵਾਰਡ ਨੰਬਰ 11 ਤੋਂ ਵਿੰਕਟੇਸ਼ਵਰ ਮਹਾਜਨ, ਵਾਰਡ ਨੰਬਰ 13 ਤੋਂ ਵਿਜੇ ਮਹਾਜਨ, ਵਾਰਡ ਨੰਬਰ 14 ਤੋਂ ਕੋਮਲਪ੍ਰੀਤ ਕੌਰ ਤੇ ਵਾਰਡ ਨੰਬਰ 15 ਤੋਂ ਸੰਜੀਵ ਸੈਣੀ ਨੂੰ ਉਮੀਦਵਾਰ ਬਣਾਇਆ ਗਿਆ ਹੈ | ਉਨਾਂ ਨੇ ਐਲਾਨੇ ਉਮੀਦਵਾਰਾਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਉਹ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰਨ | ਉਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਸਾਰੇ ਅਹੁਦੇਦਾਰ ਤੇ ਵਰਕਰ ਉਮੀਦਵਾਰਾਂ ਦੇ ਪ੍ਰਚਾਰ ਲਈ ਵੱਖ ਵੱਖ ਵਾਰਡਾਂ ਵਿਚ ਚੋਣ ਪ੍ਰਚਾਰ ਕਰਨਗੇ | ਇਸ ਮੌਕੇ ਵੱਖ ਵੱਖ ਵਾਰਡਾਂ ਦੇ ਉਮੀਦਵਾਰਾਂ ਨਗਰ ਕੌਂਸਲ ਦੀਨਾਨਗਰ ਦੇ ਸਾਬਕਾ ਪ੍ਰਧਾਨ ਵਿਜੇ ਮਹਾਜਨ, ਸਰਪੰਚ ਦਲਬੀਰ ਸਿੰਘ ਬਿੱਲਾ, ਸ਼ਹਿਰੀ ਸਰਕਲ ਦੇ ਪ੍ਰਧਾਨ ਪ੍ਰਵੀਨ ਚੌਧਰੀ, ਬੀ.ਸੀ ਵਿੰਗ ਦੇ ਪ੍ਰਧਾਨ ਸੰਜੀਵ ਸੈਣੀ, ਐਸ.ਸੀ ਵਿੰਗ ਦੇ ਪ੍ਰਧਾਨ ਵਿਨੇ ਭਰਿਆਲ, ਯੂਥ ਵਿੰਗ ਦੇ ਪ੍ਰਧਾਨ ਹੈਪੀ ਪਹਿਲਵਾਨ ਵੀ ਹਾਜਰ ਸਨ |