ਬਟਾਲਾ, 28 ਮਈ (ਸਤਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਸੀਨੀਅਰ ਭਾਜਪਾ ਆਗੂ ਹੀਰਾ ਵਾਲੀਆ ਨੇ ਵਧਾਈ ਦਿੱਤੀ ਹੈ | ਹੀਰਾ ਵਾਲੀਆ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਲਿਆ ਗਿਆ ਇਹ ਫ਼ੈਸਲਾ ਪੰਜਾਬ ਵਿਚ ਭਾਜਪਾ ਨੂੰ ਹੋਰ ਮਜ਼ਬੂਤੀ ਦੇਵੇਗਾ ਅਤੇ ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਕਰੇਗਾ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਇਕ ਤਜਰਬੇਕਾਰ ਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿਚ ਭਾਜਪਾ ਹੋਰ ਮਜ਼ਬੂਤ ਹੋ ਕੇ ਉਭਰੇਗੀ | ਹੀਰਾ ਵਾਲੀਆ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨਾਲ ਪਾਰਟੀ ਨੂੰ ਖ਼ਾਸ ਤੌਰ 'ਤੇ ਪਿੰਡਾਂ ਤੇ ਮਾਲਵਾ ਖੇਤਰ ਵਿਚ ਵੱਡਾ ਲਾਭ ਮਿਲੇਗਾ ਅਤੇ ਆਉਣ ਵਾਲੀਆਂ ਚੋਣਾਂ ਵਿਚ ਭਾਜਪਾ ਹੋਰ ਵਧੀਆ ਪ੍ਰਦਰਸ਼ਨ ਕਰੇਗੀ | ਉਨ੍ਹਾਂ ਪਾਰਟੀ ਹਾਈਕਮਾਂਡ ਦਾ ਵੀ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਪੰਜਾਬ ਦੀ ਸਿਆਸਤ ਨੂੰ ਧਿਆਨ ਵਿਚ ਰੱਖਦਿਆਂ ਇਕ ਯੋਗ ਆਗੂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ |