19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਉੱਚੀ ਆਵਾਜ਼ 'ਚ ਵਾਹਨ ਚਾਲਕਾਂ ਵਲੋਂ ਵਜਾਏ ਜਾਂਦੇ ਪ੍ਰੈਸ਼ਰ ਹਾਰਨਾਂ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ <br/>

Ad Position 21
No active advertisement
ਅਜੀਤ ਡੈਸਕ 29-05-2026
ਗੁਰਦਾਸਪੁਰ, 28 ਮਈ (ਅਸ਼ੋਕ ਸ਼ਰਮਾ)-ਗੁਰਦਾਸਪੁਰ ਸ਼ਹਿਰ ਅੰਦਰ ਹਾਈਵੇ ਤੋਂ ਨਿਕਲਦੀਆਂ ਮੁੱਖ ਸੜਕਾਂ 'ਤੇ ਚੱਲਦੇ ਵਾਹਨ ਚਾਲਕਾਂ ਵਲੋਂ ਵਜਾਏ ਜਾਂਦੇ ਉੱਚੀ ਆਵਾਜ਼ ਵਿਚ ਪ੍ਰੈਸ਼ਰ ਹਾਰਨਾਂ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੈ | ਪ੍ਰੈਸ਼ਰ ਹਾਰਨਾਂ ਦੀ ਉੱਚੀ ਆਵਾਜ਼ ਬਰਦਾਸ਼ਤ ਨਾ ਹੋਣ ਕਰਕੇ ਕਈ ਲੋਕ ਆਪਣਾ ਨੁਕਸਾਨ ਕਰਵਾ ਚੁੱਕੇ ਹਨ | ਜਦੋਂ ਕਿ ਪ੍ਰੈਸ਼ਰ ਹਾਰਨਾਂ 'ਤੇ ਮਾਣਯੋਗ ਸੁਪਰੀਮ ਕੋਰਟ ਨੇ ਸਖਤ ਰੋਕ ਲਗਾਈ ਹੋਈ ਹੈ | ਪ੍ਰੈਸ਼ਰ ਹਾਰਨਾਂ ਕਾਰਨ ਸ਼ੋਰ ਪ੍ਰਦੂਸ਼ਣ 'ਚ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ ਹੈ | ਇਨ੍ਹਾਂ ਪ੍ਰੈਸ਼ਰ ਹਾਰਨ ਮਾਰਨ ਵਾਲਿਆਂ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਰਕੇ ਲੋਕਾਂ ਦਾ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਹੈ | ਲੋਕਾਂ ਦਾ ਕਹਿਣਾ ਹੈ ਕਿ ਪ੍ਰੈਸ਼ਰ ਹਾਰਨਾਂ ਦੀ ਆਵਾਜ਼ ਨੂੰ ਸ਼ਹਿਰ ਅੰਦਰ ਆਮ ਸੁਣਿਆ ਜਾਂਦਾ ਹੈ | ਪਰ ਪੁਲਿਸ ਪ੍ਰਸ਼ਾਸਨ ਇਨ੍ਹਾਂ ਖ਼ਿਲਾਫ਼ ਕਾਰਵਾਈ ਨਹੀਂ ਕਰਦਾ | ਉਨ੍ਹਾਂ ਕਿਹਾ ਕਿ ਹਸਪਤਾਲਾਂ ਨਜ਼ਦੀਕ ਵੱਜਦੇ ਪ੍ਰੈਸ਼ਰ ਹਾਰਨਾਂ ਕਾਰਨ ਮਰੀਜ਼ਾਂ ਦਾ ਬੁਰਾ ਹਾਲ ਕੀਤਾ ਹੈ | ਇਨ੍ਹਾਂ ਹਾਰਨਾਂ ਦੀ ਆਵਾਜ਼ ਜਿੱਥੇ ਪੇਪਰਾਂ ਦੀ ਤਿਆਰੀ ਕਰਦੇ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਦੀ ਹੈ, ਉਥੇ ਦਿਲ ਦੇ ਮਰੀਜ਼ ਤੇ ਬਜ਼ੁਰਗਾਂ ਲਈ ਕਾਫ਼ੀ ਖ਼ਤਰਨਾਕ ਸਾਬਤ ਹੁੰਦੀ ਹੈ | ਵੱਡੇ ਵਾਹਨ ਚਾਲਕ ਜਿਵੇਂ ਬੱਸਾਂ ਅਤੇ ਟਰੱਕਾਂ ਵਾਲਿਆਂ ਵਲੋਂ ਇਨ੍ਹਾਂ ਹਾਰਨਾਂ ਦੀ ਵਰਤੋਂ ਲਗਾਤਾਰ ਕੀਤੀ ਜਾਂਦੀ ਹੈ | ਵਾਤਾਵਰਨ ਪ੍ਰੇਮੀਆਂ ਦਾ ਕਹਿਣਾ ਹੈ ਕਿ ਸ਼ੋਰ ਪ੍ਰਦੂਸ਼ਣ ਵਧਣ ਤੋਂ ਰੋਕਣ ਲਈ ਉੱਚੀ ਆਵਾਜ਼ 'ਚ ਵੱਜਦੇ ਪ੍ਰੈਸ਼ਰ ਹਾਰਨਾਂ ਤੋਂ ਇਲਾਵਾ ਲਾਊਡ ਸਪੀਕਰਾਂ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਹੋਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਪ੍ਰੈਸ਼ਰ ਹਾਰਨ ਬਣਾਉਣ ਅਤੇ ਵੇਚਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਸਖਤ ਕਾਰਵਾਈ ਕਰੇ ਤਾਂ ਜੋ ਇਨ੍ਹਾਂ ਹਾਰਨਾਂ ਨੂੰ ਕੋਈ ਵੀ ਵਾਹਨਾਂ 'ਤੇ ਨਾ ਲਗਾ ਸਕੇ | ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਵਲੋਂ ਸ਼ਰੇਆਮ ਇਨ੍ਹਾਂ ਪ੍ਰੈਸ਼ਰ ਹਾਰਨਾਂ ਦੀ ਵਿਕਰੀ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਕੋਈ ਪੁੱਛਣ ਵਾਲਾ ਨਹੀਂ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਉੱਚੀ ਆਵਾਜ਼ 'ਚ ਪ੍ਰੈਸ਼ਰ ਹਾਰਨ ਵਜਾਉਣ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਸ਼ੋਰ ਪ੍ਰਦੂਸ਼ਣ 'ਚ ਹੋ ਰਹੇ ਵਾਧੇ ਨੂੰ ਰੋਕਣ ਤੋਂ ਇਲਾਵਾ ਲੋਕਾਂ ਨੂੰ ਆ ਰਹੀ ਪ੍ਰੇਸ਼ਾਨੀ ਤੋਂ ਨਿਜਾਤ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ 32ਵੀਂ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਦੀ ਆਰੰਭਤਾ ਸਮੇਂ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਿਲ ਹੋਣਗੀਆਂ-ਡਾ. ਰੰਧਾਵਾ ਧ... ਅਗਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਨਿਧੀ ਆਪ ਕੇ ਨਿਕਟ 2.0 ਤਹਿਤ ਪ੍ਰੋਗਰਾਮ ਕਰਵਾਇਆ <br/>
Ad Position 24