ਹਰਚੋਵਾਲ, 28 ਮਈ (ਭਾਮ, ਢਿੱਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸਾ. ਮੁੱਖ ਸੰਸਦੀ ਸਕੱਤਰ ਦੇਸਰਾਜ ਸਿੰਘ ਧੁੱਗਾ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਅਤੇ ਸਾ. ਸਰਪੰਚ ਕੈਪਟਨ ਬਲਦੇਵ ਸਿੰਘ ਨਵੀਂ ਕੀੜੀ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਦੀ ਭਰਵੀਂ ਮੀਟਿੰਗ ਕੀਤੀ ਗਈ | ਇਸ ਮੌਕੇ ਸ: ਧੁੱਗਾ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਸ ਸਰਕਾਰ ਦੇ ਰਾਜ ਵਿਚ ਪੰਜਾਬ ਅੰਦਰ ਜੰਗਲ ਦਾ ਰਾਜ ਹੈ, ਹਰ ਪਾਸੇ ਹਾਹਾਕਾਰ ਮਚੀ ਹੋਈ ਹੈ | ਪੰਜਾਬ ਵਿਚ ਗੈਂਗਸਟਰਾਂ ਵਲੋਂ ਲੋਕਾਂ ਤੋਂ ਫਿਰੋਤੀਆਂ ਮੰਗੀਆਂ ਜਾ ਰਹੀਆਂ ਹਨ, ਕਾਨੂੰਨ ਵਿਵਸਥਾ ਦਾ ਨਾਮੋ-ਨਿਸ਼ਾਨ ਨਹੀਂ ਹੈ ਅਤੇ ਦਿੱਲੀ ਵਾਲੇ ਪੰਜਾਬ ਨੂੰ ਲੁੱਟ ਕੇ ਲੈ ਗਏ ਹਨ | ਇਸ ਲਈ ਜੇ ਪੰਜਾਬ ਨੂੰ ਬਚਾਉਣਾ ਹੈ ਤਾਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣੀ ਬਹੁਤ ਜ਼ਰੂਰੀ ਹੈ | ਸ: ਧੁੱਗਾ ਨੇ ਅਕਾਲੀ ਵਰਕਰਾਂ ਨੂੰ ਕਿਹਾ ਕਿ ਆਓ ਆਉਣ ਵਾਲੀ 2027 ਦੀ ਚੋਣ 'ਚ ਸ: ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਈਏ ਅਤੇ ਪੰਜਾਬ ਨੂੰ ਤਰੱਕੀ ਤੇ ਖੁਸ਼ਹਾਲੀ ਦੇ ਰਾਹ ਪਾਈਏ | ਇਸ ਮੌਕੇ ਕੈਪਟਨ ਬਲਦੇਵ ਸਿੰਘ ਨਵੀਂ ਕੀੜੀ, ਗੁਰਮੀਤ ਸਿੰਘ ਗੁਰਾਇਆ ਸਾਬਕਾ ਸਰਪੰਚ ਕੀੜੀ ਅਫਗਾਨਾ, ਬਲਬੀਰ ਸਿੰਘ ਕੀੜੀ ਅਫਗਾਨਾ, ਕੈਪਟਨ ਅਮਰਜੀਤ ਸਿੰਘ ਮੂੜ, ਪ੍ਰੇਮ ਸਿੰਘ ਮਹਿੰਗਾ ਸਿੰਘ, ਲਖਬੀਰ ਸਿੰਘ, ਬਲਵਿੰਦਰ ਸਿੰਘ, ਕਸ਼ਮੀਰ ਚੰਦ, ਲਖਬੀਰ ਚੰਦ, ਦਵਿੰਦਰ ਸਿੰਘ, ਦਲਬੀਰ ਸਿੰਘ ਆਦਿ ਅਕਾਲੀ ਵਰਕਰ ਹਾਜ਼ਰ ਸਨ |