18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਵਲੋਂ ਲੋਕ ਮਿਲਣੀ 'ਚ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਕੀਤਾ ਹੱਲ <br/>

Ad Position 21
No active advertisement
ਅਜੀਤ ਡੈਸਕ 29-05-2026
ਬਟਾਲਾ, 28 ਮਈ (ਸਤਿੰਦਰ ਸਿੰਘ)-ਹਲਕਾ ਫਤਹਿਗੜ ਚੂੜੀਆਂ 'ਚ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਬੁੱਲੋਵਾਲ ਵਿਖੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਵਲੋਂ 'ਲੋਕ ਮਿਲਣੀ' ਕੀਤੀ ਗਈ | ਇਸ ਦੌਰਾਨ ਵੱਡੀ ਗਿਣਤੀ ਵਿਚ ਹਲਕਾ ਵਾਸੀ ਪਹੁੰਚੇ | ਸ: ਪੰਨੂ ਵਲੋਂ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਬਹੁਤ ਬਾਰੀਕੀ ਨਾਲ ਸੁਣਿਆ ਅਤੇ ਮੌਕੇ 'ਤੇ ਹੀ ਮੌਜੂਦ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਕੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਤੇ ਕੁਝ ਬਾਕੀ ਰਹਿੰਦੇ ਮਸਲਿਆਂ ਨੂੰ ਜਲਦ ਤੋਂ ਜਲਦ ਹੱਲ ਕਰਨ ਦੇ ਸਖ਼ਤ ਆਦੇਸ਼ ਦਿੱਤੇ ਗਏ | ਸ: ਬਲਬੀਰ ਸਿੰਘ ਪੰਨੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਹਲਕਾ ਫਤਹਿਗੜ ਚੂੜੀਆਂ 'ਚ ਕਰਵਾਏ ਵਿਕਾਸ ਤੇ ਕੰਮਾਂ ਤੋਂ ਲੋਕ ਬਹੁਤ ਖੁਸ਼ ਹਨ ਤੇ ਹਾਲ ਹੀ 'ਚ ਹੋਈਆਂ ਨਗਰ ਕੌਸਲ ਚੋਣਾਂ ਦੌਰਾਨ ਹਲਕਾ ਵਾਸੀਆਂ ਵਲੋਂ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਵੱਡਾ ਫਤਵਾ ਦਿੱਤਾ ਗਿਆ ਹੈ | ਉਨਾਂ ਕਿਹਾ ਕਿ ਮੈਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਤਰੁੰਤ ਹੱਲ ਕਰਨ ਵਿਚ ਯਤਨਸ਼ੀਲ ਹਾਂ, ਜਿਸ ਸਦਕਾ ਮੈਨੂੰ ਬਹੁਤ ਪਿਆਰ ਮਿਲ ਰਿਹਾ ਹੈ | ਉਨਾਂ ਕਿਹਾ ਕਿ ਪੰਜਾਬ ਦਾ ਹਰੇਕ ਵਰਗ ਮੁੱਖ ਮੰਤਰੀ ਸ: ਭਗਵੰਤ ਮਾਨ ਸਿੰਘ ਦੇ ਕੰਮਾਂ ਤੋਂ ਖੁਸ਼ ਹੈ ਤੇ 2027 ਵਿਚ ਪੰਜਾਬ ਵਿਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ ਦੇ ਭਰੋਸੇ ਤੋਂ ਬਾਅਦ ਕਿਸਾਨ ਕੁਲਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਬਣਨ 'ਤੇ ਰਵੀਕਰਨ ਸਿੰਘ ਕਾਹਲੋਂ ਵਲੋਂ ਦਿੱਤੀ ਵਧਾਈ <br/>
Ad Position 24