18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪੁਲਿਸ ਵਲੋਂ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ ਦੇ ਭਰੋਸੇ ਤੋਂ ਬਾਅਦ ਕਿਸਾਨ ਕੁਲਵਿੰਦਰ ਸਿੰਘ ਦਾ ਅੰਤਿਮ ਸੰਸਕਾਰ

Ad Position 21
No active advertisement
ਅਜੀਤ ਡੈਸਕ 29-05-2026
ਕਾਹਨੂੰਵਾਨ, 28 ਮਈ (ਨਿਸ਼ਾਨ ਸਿੰਘ ਚਾਹਲ, ਜਸਪਾਲ ਸਿੰਘ ਸੰਧੂ)-ਜ਼ਿਲ੍ਹਾ ਪੁਲਿਸ ਗੁਰਦਾਸਪੁਰ ਵਲੋਂ ਕਿਸਾਨ ਕਤਲ ਮਾਮਲੇ ਦੇ ਦੋਸ਼ੀਆਂ ਜਲਦ ਗਿ੍ਫ਼ਤਾਰ ਕਰਨ ਦੇ ਦਿੱਤੇ ਭੋਰੋਸੇ ਤੋਂ ਬਾਅਦ ਅੱਜ ਕਿਸਾਨ ਕੁਲਵਿੰਦਰ ਦੇ ਪਰਿਵਾਰ ਵਲੋਂ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਹਜ਼ਾਰਾਂ ਨਮ ਅੱਖਾਂ ਵਲੋਂ ਕਿਸਾਨ ਕੁਲਵਿੰਦਰ ਸਿੰਘ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ | ਕਿਸਾਨ ਕੁਲਵਿੰਦਰ ਸਿੰਘ ਦੀ ਚਿਖਾ ਨੂੰ ਅੱਗ ਉਨ੍ਹਾਂ ਦੇ ਦੋਨਾਂ ਪੁੱਤਰਾਂ ਐੱਨ.ਆਰ.ਆਈ. ਨਵਨੀਤਪਾਲ ਸਿੰਘ ਅਤੇ ਪੁਨੀਤਪਾਲ ਸਿੰਘ ਵਲੋਂ ਦਿਖਾਈ ਗਈ | ਦੱਸਣਯੋਗ ਹੈ ਕਿ ਕਿਸਾਨ ਕੁਲਵਿੰਦਰ ਸਿੰਘ ਦਾ ਬੀਤੀ 23 ਮਈ ਨੂੰ ਕਿਸਾਨ ਦੇ ਖੇਤਾਂ ਨੇੜਲੇ ਪਸ਼ੂਆਂ ਦੀ ਹਵੇਲੀ ਦੇ ਮਾਲਕ ਭਰਾਵਾਂ ਵਲੋਂ ਆਪਣੇ ਸਾਥੀਆਂ ਨਾਲ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ | ਕਤਲ ਕਰਨ ਤੋਂ ਬਾਅਦ ਦੋਸ਼ੀ ਕਿਤੇ ਫ਼ਰਾਰ ਹੋ ਗਏ ਸਨ | ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਕਿਸਾਨ ਦੇ ਪਰਿਵਾਰ, ਰਿਸ਼ਤੇਦਾਰਾਂ ਅਤੇ ਕਿਸਾਨ ਜਥੇਬੰਦੀਆਂ ਵਲੋਂ 27 ਮਈ ਬੁੱਧਵਾਰ ਸ਼ਾਮ ਤੱਕ ਅਲਟੀਮੇਟਮ ਦਿੱਤਾ ਗਿਆ ਸੀ, ਪਰ ਇਸ ਤੋਂ ਪਹਿਲਾਂ ਬੁੱਧਵਾਰ ਦੀ ਸ਼ਾਮ ਨੂੰ ਕਿਸਾਨ ਕੁਲਵਿੰਦਰ ਸਿੰਘ ਦੇ ਘਰ ਪੁੱਜੇ ਪੁਲਿਸ ਅਧਿਕਾਰੀ ਐੱਸ.ਪੀ. ਜੁਗਰਾਜ ਸਿੰਘ ਅਤੇ ਡੀ.ਐੱਸ.ਪੀ. ਕੁਲਵੰਤ ਸਿੰਘ ਮਾਨ ਦੀ ਕੁਲਵਿੰਦਰ ਸਿੰਘ ਦੇ ਪਰਿਵਾਰ, ਰਿਸ਼ਤੇਦਾਰਾਂ ਤੇ ਕਿਸਾਨ ਜਥੇਬੰਦੀ ਸਮੇਤ ਕੁਲਵਿੰਦਰ ਸਿੰਘ ਕਤਲ ਮਾਮਲੇ ਵਿਚ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕਰ ਰਹੇ ਲੋਕਾਂ ਦੀ ਹਾਜ਼ਰੀ ਵਿਚ ਇਨ੍ਹਾਂ ਦੋਨਾਂ ਪੁਲਿਸ ਅਧਿਕਾਰੀਆਂ ਵਲੋਂ ਇਹ ਵਿਸ਼ਵਾਸ ਦਿਵਾਇਆ ਗਿਆ ਕਿ ਪੁਲਿਸ ਵਲੋਂ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਵੱਖ-ਵੱਖ ਥਾਵਾਂ 'ਤੇ ਪੁਲਿਸ ਦੀਆਂ ਟੀਮਾਂ ਭੇਜੀਆਂ ਗਈਆਂ ਹਨ | ਦੋਨੋਂ ਪੁਲਿਸ ਅਧਿਕਾਰੀਆਂ ਨੇ ਇਹ ਵਿਸ਼ਵਾਸ ਦਿਵਾਇਆ ਕਿ ਪੁਲਿਸ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰ ਲਵੇਗੀ, ਜਿਸ ਤੋਂ ਬਾਅਦ ਅੱਜ ਪਰਿਵਾਰ ਵਾਲਿਆਂ ਵਲੋਂ ਕੁਲਵਿੰਦਰ ਸਿੰਘ ਦਾ ਕਾਹਨੂੰਵਾਨ ਦੇ ਸਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਸਸਕਾਰ ਮੌਕੇ ਕਿਸਾਨ ਕੁਲਵਿੰਦਰ ਸਿੰਘ ਦੀ ਪਤਨੀ ਬਲਜੀਤ ਕੌਰ ਅਤੇ ਉਨ੍ਹਾਂ ਦੇ ਦੋਨਾਂ ਪੁੱਤਰਾਂ ਦਾ ਦੁੱਖ ਕਿਸੇ ਕੋਲੋਂ ਦੇਖਿਆ ਨਹੀਂ ਸੀ ਜਾ ਰਿਹਾ | ਇਸ ਮੌਕੇ ਕਿਸਾਨ ਆਗੂ ਰਾਜੂ ਅÏਲਖ, ਸਰਪੰਚ ਸਤਨਾਮ ਸਿੰਘ ਸੈਣੀ, ਬਾਬਾ ਜਸਵੰਤ ਸਿੰਘ, ਜਸਪਾਲ ਸਿੰਘ ਬਹੂਰੀਆਂ ਸੈਣੀਆਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ, ਏ.ਐੱਸ.ਆਈ. ਪਲਵਿੰਦਰ ਸਿੰਘ, ਪੰਚ ਦਲੇਰ ਸਿੰਘ, ਮਾ. ਹਰਜੀਤ ਸਿੰਘ, ਬਲਵਿੰਦਰ ਸਿੰਘ ਮਿੰਟਾ, ਜਗਦੀਸ਼ ਰਾਜ, ਲਵਲੀ, ਹਰਦੀਪ ਸਿੰਘ, ਬਾਬਾ ਜਸਵਿੰਦਰ ਸਿੰਘ, ਕੁਲਦੀਪ ਸਿੰਘ ਜਾਫ਼ਲਪੁਰ, ਸੁਖਵਿੰਦਰ ਸਿੰਘ ਸੈਣੀ, ਮਨਜੀਤ ਸਿੰਘ ਸੈਣੀ ਅਤੇ ਗੁਰਨਾਮ ਸਿੰਘ ਸਮੇਤ ਕਿਸਾਨ ਕੁਲਵਿੰਦਰ ਸਿੰਘ ਦੇ ਵੱਡੀ ਗਿਣਤੀ 'ਚ ਰਿਸ਼ਤੇਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੱਤਾ ਦੇ ਨਸ਼ੇ 'ਚ ਸੁੱਤੀ ਪੰਜਾਬ ਸਰਕਾਰ ਨੂੰ ਜਗਾਉਣ ਲਈ ਐਨ.ਪੀ.ਐਸ. ਮੁਲਾਜ਼ਮਾਂ ਨੇ ਸੰਘਰਸ਼ ਦਾ ਬਿਗਲ ਵਜਾਇਆ ਅਗਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਵਲੋਂ ਲੋਕ ਮਿਲਣੀ 'ਚ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਕੀਤਾ ਹੱਲ <br/>
Ad Position 24