18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸੱਤਾ ਦੇ ਨਸ਼ੇ 'ਚ ਸੁੱਤੀ ਪੰਜਾਬ ਸਰਕਾਰ ਨੂੰ ਜਗਾਉਣ ਲਈ ਐਨ.ਪੀ.ਐਸ. ਮੁਲਾਜ਼ਮਾਂ ਨੇ ਸੰਘਰਸ਼ ਦਾ ਬਿਗਲ ਵਜਾਇਆ

Ad Position 21
No active advertisement
ਅਜੀਤ ਡੈਸਕ 29-05-2026
ਗੁਰਦਾਸਪੁਰ, 28 ਮਈ (ਚੱਕਰਾਜਾ)-ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੇ ਪੂਰੇ ਪੰਜਾਬ ਦੇ 2004 ਤੋਂ ਬਾਅਦ ਭਰਤੀ ਐਨ.ਪੀ.ਐਸ ਕਰਮਚਾਰੀਆਂ ਜਿਨ੍ਹਾਂ ਵਿਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਸੀ.ਪੀ.ਐਫ ਕਰਮਚਾਰੀ ਯੂਨੀਅਨ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਆਗੂਆਂ ਲਵਪ੍ਰੀਤ ਸਿੰਘ ਰੋੜਾਂਵਾਲੀ, ਪੁਨੀਤ ਸਾਗਰ, ਗੁਰਪ੍ਰੀਤ ਸਿੰਘ ਰੰਗੀਲਪੁਰ, ਅਰਵਿੰਦ ਸ਼ਰਮਾ ਅਤੇ ਸੂਬਾ ਕੋ-ਕਨਵੀਨਰ ਲਖਵਿੰਦਰ ਸਿੰਘ ਭੌਰ ਦੀ ਅਗਵਾਈ ਹੇਠ ਪੁਰਾਣੀ ਪੈਨਸ਼ਨ ਬਹਾਲੀ ਸਾਂਝਾਂ ਮੰਚ ਦੇ ਬੈਨਰ ਹੇਠ ਸਰਕਾਰ ਵਿਰੁੱਧ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ | ਇਸ ਸਬੰਧੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦੇ ਚੋਣ ਵਾਅਦੇ ਤੋਂ ਮੁਨਕਰ ਹੋ ਗਈ ਹੈ ਤੇ ਚਾਰ ਸਾਲ ਬੀਤਣ ਬਾਅਦ ਵੀ ਪੁਰਾਣੀ ਪੈਨਸ਼ਨ ਬਹਾਲੀ ਦਾ 18 ਨਵੰਬਰ 2022 ਦਾ ਨੋਟੀਫ਼ਿਕੇਸ਼ਨ ਲਾਗੂ ਕਰਨਾ ਭੁੱਲ ਗਈ ਹੈ | ਸਰਕਾਰ ਦੀ ਵਾਅਦਾ ਖ਼ਿਲਾਫ਼ੀ ਖ਼ਿਲਾਫ਼ ਮੰਚ ਵਲੋਂ ਕੀਤੇ ਫੈਸਲਾ ਤਹਿਤ ਮੱਝ ਦੇ ਬੈਨਰ ਅੱਗੇ ਬੀਨ ਵਜਾ ਕੇ ਸੱਤਾ ਦੇ ਨਸ਼ੇ 'ਚ ਘੂਕ ਸੁੱਤੀ ਸਰਕਾਰ ਨੂੰ ਜਗਾਇਆ ਗਿਆ | ਆਗੂਆਂ ਨੇ ਕਿਹਾ ਕਿ 4 ਜੁਲਾਈ ਨੂੰ ਮੋਗਾ ਵਿਖੇ ਕਨਵੈੱਨਸ਼ਨ ਕੀਤੀ ਜਾਵੇਗੀ, ਜਿਸ ਵਿਚ ਮੁੱਖ ਮੰਤਰੀ ਤੇ ਵਿੱਤ ਮੰਤਰੀ ਨੂੰ ਵਿਸ਼ੇਸ਼ ਸੱਦਾ ਦਿੱਤਾ ਜਾਵੇਗਾ ਤੇ ਉਨ੍ਹਾਂ ਦੀਆਂ ਕੁਰਸੀਆਂ ਵੀ ਲਗਾਈਆਂ ਜਾਣਗੀਆਂ ਤਾਂ ਕਿ ਉਹ ਮੁਲਾਜ਼ਮਾਂ ਦੇ ਭਖਦੇ ਮਸਲਿਆਂ 'ਤੇ ਵਿਚਾਰ ਸਾਂਝੇ ਕਰਨ ਅਤੇ ਜੇਕਰ ਮੁੱਖ ਮੰਤਰੀ ਇਸ ਕਨਵੈੱਨਸ਼ਨ ਵਿਚ ਨਾ ਆਏ ਤਾਂ 23 ਅਗਸਤ ਨੂੰ ਪਿੰਡ ਸਤੌਜ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵਲੋਂ ਮਹਾਂਰੈਲੀ ਕੀਤੀ ਜਾਵੇਗੀ ਜਿਸ ਸਬੰਧੀ ਕਰਮਚਾਰੀਆਂ ਨੇ ਬਲਾਕ ਪੱਧਰ ਤੋਂ ਤਿਆਰੀਆਂ ਵਿੱਢ ਦਿੱਤੀਆਂ ਹਨ | ਇਸ ਮੌਕੇ ਸੁਰਿੰਦਰ ਪੱਪੂ, ਅਮਨਜੋਤ, ਰਾਹੁਲ ਮਹਾਜਨ, ਨਨੀਤ ਰਿਖੀ, ਗੁਰਜੀਤ ਸਿੰਘ, ਵਿਕਾਸ ਸ਼ਰਮਾ, ਜੁਗਲ ਕਿਸ਼ੋਰ ਬੱਲ, ਬਲਜੀਤ ਸਿੰਘ ਦੀਨਾਨਗਰ, ਓਮ ਪ੍ਰਕਾਸ਼, ਰਾਜੇਸ਼ ਮਹਾਜਨ, ਜਸਪਾਲ ਸਿੰਘ ਵਿੰਝਵਾਂ, ਸੁਖਵਿੰਦਰ ਸਿੰਘ, ਸਰਬਜੀਤ ਸਿੰਘ, ਕੁਲਦੀਪ ਸਿੰਘ, ਨਵਨੀਤ ਕੁਮਾਰ, ਹਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਜਰਨੈਲ ਸਿੰਘ, ਸਿਮਰਨਜੀਤ ਸਿੰਘ ਕਾਹਨੂੰਵਾਨ, ਮਨਜੀਤ ਸਿੰਘ, ਅੰਮਿ੍ਤਪਾਲ ਸਿੰਘ ਸੋਹੀ, ਚੇਤਨ ਮਹਾਜਨ, ਅਮਿਤਸ਼ੇਵਰ ਚੌਧਰੀ, ਵਿਕਰਮਜੀਤ
Ad Position 22
No active advertisement
ਪਿਛਲੀ ਖ਼ਬਰ ਪੰਡਿਤ ਮੋਹਨ ਲਾਲ ਗਲੋਬਲ ਸਕੂਲ ਵਿਖੇ ਨਵੀਂ ਵਿਦਿਆਰਥੀ ਕੌਂਸਲ ਦਾ ਗਠਨ ਅਗਲੀ ਖ਼ਬਰ ਪੁਲਿਸ ਵਲੋਂ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ ਦੇ ਭਰੋਸੇ ਤੋਂ ਬਾਅਦ ਕਿਸਾਨ ਕੁਲਵਿੰਦਰ ਸਿੰਘ ਦਾ ਅੰਤਿਮ ਸੰਸਕਾਰ
Ad Position 24