ਨੌਸ਼ਹਿਰਾ ਮੱਝਾ ਸਿੰਘ, 29 ਮਈ (ਰਵੀ ਭਗਤ)-ਬੀਤੀ ਰਾਤ ਸਥਾਨਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਕਰੀਬ 10:30 ਵਜੇ ਇਕ ਅਣਪਛਾਤਾ ਵਿਅਕਤੀ ਪੈਦਲ ਨੈਸ਼ਨਲ ਹਾਈਵੇ 'ਤੇ ਚੱਲ ਕੇ ਆ ਰਿਹਾ ਸੀ ਕਿ ਅਤੇ ਪੁਲ ਨੇੜੇ ਅਚਾਨਕ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਜਾਣ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ | ਇਸ ਸਬੰਧੀ ਚੌਂਕੀ ਇੰਚਾਰਜ ਨੌਸ਼ਹਿਰਾ ਮੱਝਾ ਸਿੰਘ ਬਲਜੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਲਾਸ਼ ਨੂੰ ਸ਼ਨਾਖ਼ਤ ਵਾਸਤੇ 72 ਘੰਟੇ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜਿਆ ਗਿਆ ਹੈ |