ਗੁਰਦਾਸਪੁਰ, 29 ਮਈ (ਅਸ਼ੋਕ ਸ਼ਰਮਾ)-ਕੇਵਲ ਸਿੰਘ ਢਿੱਲੋਂ ਦੇ ਭਾਜਪਾ ਪੰਜਾਬ ਪ੍ਰਧਾਨ ਬਣਨ ਨਾਲ ਪੰਜਾਬ ਅੰਦਰ ਨਵੀਂ ਲਹਿਰ ਪੈਦਾ ਹੋ ਗਈ ਹੈ, ਇਸ ਨਾਲ ਪਾਰਟੀ ਵੱਡੇ ਪੱਧਰ 'ਤੇ ਮਜ਼ਬੂਤ ਹੋਵੇਗੀ ਅਤੇ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਵਧੀਆ ਪ੍ਰਦਰਸ਼ਨ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਨੌਜਵਾਨ ਆਗੂ ਐਡਵੋਕੇਟ ਰਾਕੇਸ਼ ਕੁਮਾਰ ਨਡਾਲਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਪ੍ਰਸ਼ਾਸਨ ਨੰੂ ਵਧੀਆ ਢੰਗ ਨਾਲ ਚਲਾਉਣ 'ਤੇ ਜ਼ੋਰ ਦੇ ਰਹੇ ਹਨ | ਜਦੋਂ ਕਿ ਭਾਜਪਾ ਦਾ ਪੰਜਾਬ ਅੰਦਰ ਗਰਾਫ਼ ਦਿਨੋਂ ਦਿਨ ਵਧ ਰਿਹਾ ਹੈ ਅਤੇ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਖੁਸ਼ ਨਜ਼ਰ ਆ ਰਹੇ ਹਨ | ਉਨ੍ਹਾਂ ਕਿਹਾ ਕਿ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ 'ਚ ਲੋਕਾਂ ਨੇ ਉਮੀਦਵਾਰਾਂ ਨੰੂ ਜਿਤਾਉਣ ਲਈ ਦਿਨ ਰਾਤ ਮਿਹਨਤੀ ਕੀਤੀ ਹੈ, ਜਿਸ ਦੇ ਨਤੀਜੇ ਸਾਰਥਿਕ ਸਾਹਮਣੇ ਆਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਰੁਝਾਨ ਭਾਜਪਾ ਵੱਲ ਵਧ ਰਿਹਾ ਹੈ ਜੋ ਪੰਜਾਬ ਦੇ ਲੋਕਾਂ ਲਈ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਕੇਵਲ ਸਿੰਘ ਢਿੱਲੋਂ ਨੰੂ ਪੰਜਾਬ ਪ੍ਰਧਾਨ ਬਣਾਉਣ 'ਤੇ ਸਮੁੱਚੀ ਹਾਈ ਕਮਾਂਡ ਨੰੂ ਵਧਾਈ ਦਿੱਤੀ |