09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਵੱਖ-ਵੱਖ ਮਾਮਲਿਆਂ 'ਚ ਹੈਰੋਇਨ, ਡਰੱਗ ਮਨੀ ਤੇ ਨਾਜਾਇਜ਼ ਸ਼ਰਾਬ ਸਮੇਤ 6 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 30-05-2026
ਗੁਰਦਾਸਪੁਰ, 29 ਮਈ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਪੁਲਿਸ ਵਲੋਂ ਦੀਪਕ ਨਾਮਕ ਨੌਜਵਾਨ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 6 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਜਦੋਂ ਕਿ ਥਾਣਾ ਸਦਰ ਪੁਲਿਸ ਵਲੋਂ ਅਦੋਮ ਮਸੀਹ ਨੰੂ ਕਾਬੂ ਕਰਕੇ ਉਸ ਪਾਸੋਂ 4 ਗਰਾਮ ਹੈਰੋਇਨ ਬਰਾਮਦ ਹੋਈ | ਇਸੇ ਤਰ੍ਹਾਂ ਥਾਣਾ ਦੀਨਾਨਗਰ ਦੀ ਪੁਲਿਸ ਵਲੋਂ ਸੂਰਜ ਕੁਮਾਰ ਤੇ ਰਜਿਤ ਕੁਮਾਰ ਨੰੂ 10 ਗਰਾਮ 20 ਮਿਲੀਗਰਾਮ ਹੈਰੋਇਨ ਤੇ 1000 ਰੁਪਏ ਡਰੱਗ ਮਨੀ ਸਮੇਤ ਗਿ੍ਫ਼ਤਾਰ ਕੀਤਾ ਗਿਆ | ਇਸ ਤੋਂ ਇਲਾਵਾ ਥਾਣਾ ਦੋਰਾਂਗਲਾ ਦੀ ਪੁਲਿਸ ਵਲੋਂ ਅਭਿਸ਼ੇਕ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 7 ਗਰਾਮ ਹੈਰੋਇਨ ਤੇ 1000 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਮਨੀਸ਼ ਸ਼ਰਮਾ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 6750 ਐਮ.ਐਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਜਿਸ 'ਤੇ ਪੁਲਿਸ ਵਲੋਂ ਦੋਸ਼ੀਆਂ ਖ਼ਿਲਾਫ਼ ਵੱਖ-ਵੱਖ ਸਬੰਧਿਤ ਥਾਣਿਆਂ 'ਚ ਮਾਮਲੇ ਦਰਜ ਕੀਤੇ ਗਏ | ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਜ਼ਿਲ੍ਹਾ ਵਾਸੀਆਂ ਨੰੂ ਅਪੀਲ ਕੀਤੀ ਕਿ ਗੈਰ ਕਾਨੰੂਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੰੂ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਖ਼ਿਲਾਫ਼ ਠੋਸ ਕਾਨੰੂਨੀ ਕਾਰਵਾਈ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਦੇ ਕਾਰੋਬਾਰ ਨੰੂ ਜੜ੍ਹ ਤੋਂ ਖਤਮ ਕਰਨ ਤੇ ਮਾੜੇ ਅਨਸਰਾਂ ਨੰੂ ਕਾਬੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਵਿਖੇ ਦਸਤਾਰ ਸਜਾਉਣ ਦਾ ਕੈਂਪ ਤੇ ਦਸਤਾਰਾਂ ਦਾ ਲੰਗਰ ਲਗਾਇਆ ਅਗਲੀ ਖ਼ਬਰ ਪਿੰਡ ਮਾਲੋਗਿੱਲ ਵਿਖੇ ਪੁਲਿਸ ਮੁਲਾਜ਼ਮ ਦੇ ਘਰ ਚੋਰੀ - ਲਾਇਸੰਸੀ ਪਿਸਤੌਲ ਤੇ ਰੌਂਦ ਲੈ ਗਏ ਚੋਰ
Ad Position 24