ਕੋਟਲੀ ਸੂਰਤ ਮੱਲ੍ਹੀ, 29 ਮਈ (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ ਵਿਚ ਸਮਰ ਕੈਂਪ ਦੇ ਚਲਦਿਆਂ ਲਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਪਿ੍ੰੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਇਸ ਮੌਕੇ ਸਕੂਲ ਵਿਚ ਬੱਚਿਆਂ ਨੂੰ ਵੱਖ-ਵੱਖ ਰੰਗਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਵਿਚ ਲਾਲ ਰੰਗ ਨੂੰ ਖ਼ਾਸ ਤੌਰ 'ਤੇ ਦਰਸਾਇਆ ਗਿਆ | ਉਨ੍ਹਾਂ ਦੱਸਿਆ ਕਿ ਬੱਚਿਆਂ ਨੇ ਲਾਲ ਰੰਗ ਦੇ ਸੋਹਣੇ ਪਹਿਰਾਵੇ ਪਹਿਨ ਕੇ ਸਮਾਗਮ ਵਿਚ ਭਾਗ ਲਿਆ ਅਤੇ ਲਾਲ ਰੰਗ ਨਾਲ ਸੰਬੰਧਿਤ ਖਾਣ-ਪੀਣ ਦੀਆਂ ਵਸਤਾਂ ਵੀ ਨਾਲ ਲਿਆਂਦੀਆਂ | ਇਸ ਦੌਰਾਨ ਵਿਦਿਆਰਥੀਆਂ ਵਲੋਂ ਰੋਲ ਪਲੇਅ, ਗੀਤ, ਨਾਚ ਅਤੇ ਕਈ ਰੋਮਾਂਚਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਦਾ ਬੱਚਿਆਂ ਨੇ ਭਰਪੂਰ ਆਨੰਦ ਮਾਣਿਆਂ | ਸਕੂਲ ਦੀ ਪਿ੍ੰਸੀਪਲ ਸ਼ਰਨਜੀਤ ਕੌਰ ਨੇ ਕਿਹਾ ਕਿ ਸਮਰ ਕੈਂਪ ਦੌਰਾਨ ਬੱਚਿਆਂ ਨੂੰ ਸਿਰਫ਼ ਮਨੋਰੰਜਨ ਹੀ ਨਹੀਂ, ਸਗੋਂ ਵੱਖ-ਵੱਖ ਗਤੀਵਿਧੀਆਂ ਰਾਹੀਂ ਸਿੱਖਣ ਦੇ ਮੌਕੇ ਵੀ ਪ੍ਰਦਾਨ ਕੀਤੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਲਾਲ ਦਿਵਸ ਮਨਾਉਣ ਦਾ ਮੁੱਖ ਉਦੇਸ਼ ਬੱਚਿਆਂ ਨੂੰ ਰੰਗਾਂ ਦੀ ਮਹੱਤਤਾ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨਾ ਹੈ | ਸਮਾਗਮ ਦੇ ਅੰਤ ਵਿਚ ਬੱਚਿਆਂ ਦੀ ਭਾਗੀਦਾਰੀ ਦੀ ਪ੍ਰਸ਼ੰਸਾ ਕੀਤੀ ਗਈ ਅਤੇ ਸਭ ਨੇ ਮਿਲ ਕੇ ਇਸ ਦਿਨ ਨੂੰ ਯਾਦਗਾਰ ਬਣਾਇਆ | ਇਸ ਮੌਕੇ ਸਕੂਲ ਸਟਾਫ਼ ਸਮੇਤ ਸੰਸਥਾ ਦੇ ਅਧਿਆਪਕ ਹਾਜ਼ਰ ਸਨ |