09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਪਠਾਨਕੋਟ ਨਗਰ ਨਿਗਮ ਚੋਣਾਂ 'ਚ ਕਾਂਗਰਸ ਤੇ ਭਾਜਪਾ ਵਿਚਕਾਰ ਰਹੀ ਜ਼ਬਰਦਸਤ ਟੱਕਰ

Ad Position 21
No active advertisement
ਅਜੀਤ ਡੈਸਕ 30-05-2026
ਪਠਾਨਕੋਟ, 29 ਮਈ (ਸੰਧੂ, ਰਾਕੇਸ਼ ਕੁਮਾਰ)- ਪਠਾਨਕੋਟ ਨਗਰ ਨਿਗਮ ਚੋਣਾਂ ਦੇ ਨਤੀਜਿਆਂ 'ਚ ਇਸ ਵਾਰ ਕਾਂਗਰਸ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਕਾਫੀ ਰੋਮਾਂਚਕ ਤੇ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਿਆ | ਪੂਰੇ ਸ਼ਹਿਰ ਦੇ 50 ਵਾਰਡਾਂ ਵਿੱਚ ਹੋਈ ਵੋਟਿੰਗ ਤੋਂ ਬਾਅਦ ਦੇਰ ਰਾਤ ਖ਼ਬਰ ਲਿਖੇ ਜਾਣ ਤੱਕ ਪ੍ਰਸ਼ਾਸਨ ਵਲੋਂ 48 ਵਾਰਡਾਂ ਦੇ ਨਤੀਜੇ ਐਲਾਨੇ ਗਏ ਜਿਨ੍ਹਾਂ ਨਤੀਜਿਆਂ ਵਿੱਚ ਭਾਜਪਾ ਨੇ 22 ਸੀਟਾਂ 'ਤੇ ਜਿੱਤ ਦਰਜ ਕਰਕੇ ਆਪਣੀ ਮਜ਼ਬੂਤ ਪਕੜ ਬਣਾਈ ਜਦਕਿ ਕਾਂਗਰਸ ਨੇ 17 ਸੀਟਾਂ ਜਿੱਤ ਕੇ ਕੜੀ ਟੱਕਰ ਦਿੱਤੀ | ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ 9 ਸੀਟਾਂ ਹਾਸਲ ਕਰਕੇ ਤੀਜੇ ਸਥਾਨ 'ਤੇ ਆਪਣੀ ਮੌਜੂਦਗੀ ਦਰਜ ਕਰਵਾਈ | ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ ਜਿੱਤ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਕਈ ਥਾਵਾਂ 'ਤੇ ਸਮਰਥਕਾਂ ਵਲੋਂ ਮਠਿਆਈਆਂ ਵੰਡ ਕੇ ਅਤੇ ਢੋਲ-ਨਗਾੜਿਆਂ ਨਾਲ ਜਸ਼ਨ ਮਨਾਇਆ ਗਿਆ | ਚੋਣ ਪ੍ਰਕਿਰਿਆ ਦੌਰਾਨ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ ਤੇ ਨਤੀਜਿਆਂ ਦੇ ਐਲਾਨ ਤੱਕ ਸਥਿਤੀ ਪੂਰੀ ਤਰਸ਼ਾਂ ਸ਼ਾਂਤਮਈ ਰਹੀ | ਮਿਲੀ ਜਾਣਕਾਰੀ ਅਨੁਸਾਰ ਵਾਰਡ ਨੰਬਰ 1 ਵਿਚ ਭਾਜਪਾ ਦੇ ਬਲਵਿੰਦਰ ਕੁਮਾਰ ਬਿੱਲਾ ਨੇ ਆਜ਼ਾਦ ਉਮੀਦਵਾਰ ਦੀਪ ਮਹਿਰਾ ਨੂੰ 2 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 2 ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਰਜਨੀ ਨੇ 903 ਵੋਟਾਂ ਪ੍ਰਾਪਤ ਕਰਕੇ ਭਾਜਪਾ ਉਮੀਦਵਾਰ ਕੋਮਲ ਕਾਟਲ ਨੂੰ 26 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 3 ਵਿਚ ਭਾਜਪਾ ਪਾਰਟੀ ਦੇ ਉਮੀਦਵਾਰ ਪਾਰਸ ਨੇ 804 ਵੋਟਾਂ ਪ੍ਰਾਪਤ ਕਰਕੇ ਆਪ ਪਾਰਟੀ ਦੇ ਉਮੀਦਵਾਰ ਦੀਪਕ ਕੁਮਾਰ ਨੂੰ 90 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 4 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਪਿ੍ਆ ਵਡਿਹਰਾ ਨੇ 1213 ਵੋਟਾਂ ਪ੍ਰਾਪਤ ਕਰਕੇ ਭਾਜਪਾ ਦੇ ਉਮੀਦਵਾਰ ਮਾਲਤੀ ਨੂੰ 872 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 5 ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ਮਾ ਨੇ 1079 ਵੋਟਾਂ ਪ੍ਰਾਪਤ ਕਰਕੇ ਭਾਜਪਾ ਦੇ ਉਮੀਦਵਾਰ ਰਿਜ਼ੂਲ ਰਸਵਾਨ ਨੂੰ 609 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 6 ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਵੀਨਾ ਨੇ 842 ਵੋਟਾਂ ਪ੍ਰਾਪਤ ਕਰਕੇ 'ਆਪ' ਪਾਰਟੀ ਦੇ ਉਮੀਦਵਾਰ ਸੁਨੀਤਾ ਸ਼ਰਮਾ ਨੂੰ 129 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 7 'ਚ 'ਆਪ' ਪਾਰਟੀ ਦੇ ਉਮੀਦਵਾਰ ਅਸ਼ੋਕ ਅਭਿਸ਼ੇਕ ਸ਼ਰਮਾ ਨੇ 784 ਵੋਟਾਂ ਪ੍ਰਾਪਤ ਕਰਕੇ ਭਾਜਪਾ ਪਾਰਟੀ ਦੇ ਉਮੀਦਵਾਰ ਪ੍ਰਵੀਨ ਕੁਮਾਰ ਨੂੰ 522 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 8 ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਨੇਹਾ ਨੇ 1000 ਵੋਟਾਂ ਪ੍ਰਾਪਤ ਕਰਕੇ 'ਆਪ' ਪਾਰਟੀ ਦੇ ਉਮੀਦਵਾਰ ਦਰਸ਼ਨਾਂ ਦੇਵੀ ਨੂੰ 638 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 9 ਵਿਚ ਭਾਜਪਾ ਪਾਰਟੀ ਦੇ ਉਮੀਦਵਾਰ ਨਮਨ ਮਹਾਜਨ ਨੇ 1050 ਵੋਟਾਂ ਪ੍ਰਾਪਤ ਕਰਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਕਾਰਤਿਕ ਵਡਿਹਰਾ ਨੂੰ 134 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 10 ਵਿਚ ਭਾਜਪਾ ਪਾਰਟੀ ਦੇ ਉਮੀਦਵਾਰ ਮਿੰਨੀ ਸ਼ਰਮਾ ਨੇ 751 ਵੋਟਾਂ ਹਾਸਿਲ ਕਰਕੇ ਕਾਂਗਰਸ ਦੇ ਡਿਪਲ ਸ਼ਰਮਾ ਨੂੰ 142 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 11 'ਚ ਭਾਜਪਾ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ 770 ਵੋਟਾਂ ਹਾਸਿਲ ਕਰਕੇ 'ਆਪ' ਦੇ ਉਮੀਦਵਾਰ ਅਨੁਰਾਧਾ ਨੂੰ 97 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 12 ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਸ਼ਮਾ ਜੇਤੂ ਰਹੀ ਵਾਰਡ ਨੰਬਰ 13 ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਕਾਸ ਨੇ ਭਾਜਪਾ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਨੂੰ 198 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 14 'ਚ 'ਆਪ' ਪਾਰਟੀ ਦੇ ਉਮੀਦਵਾਰ ਰੀਮਾ ਰਾਹੀਂ ਨੇ 703 ਵੋਟਾਂ ਹਾਸਿਲ ਕਰਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਪੂਜਾ ਮਹਾਜਨ ਨੂੰ 186 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 15 ਵਿਚ ਭਾਜਪਾ ਦੇ ਉਮੀਦਵਾਰ ਨਰਿੰਦਰ ਨਿੰਦੋ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਅਸ਼ਵਨੀ ਕੁਮਾਰ ਨੂੰ 578 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 16 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰੇਖਾ ਚੋਹਾਨ ,ਵਾਰਡ ਨੰਬਰ 17 ਵਿਚ ਭਾਜਪਾ ਪਾਰਟੀ ਦੇ ਉਮੀਦਵਾਰ ਨਰਿੰਦਰ ਕਾਲਾ, ਵਾਰਡ ਨੰਬਰ 18 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰੇਣੁ ਰਤਨ, ਵਾਰਡ ਨੰਬਰ 19 ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਜਿੰਦਰ ਸਿੰਘ ਟਿੰਕੂ, ਵਾਰਡ ਨੰਬਰ 20 ਵਿਚ ਭਾਜਪਾ ਪਾਰਟੀ ਦੇ ਉਮੀਦਵਾਰ ਰੇਖਾ ਸ਼ਰਮਾ, ਵਾਰਡ ਨੰਬਰ 21 ਆਪ ਪਾਰਟੀ ਦੇ ਉਮੀਦਵਾਰ ਵਿਸ਼ਵ ਕੀਰਤੀ ਸ਼ਰਮਾ, ਵਾਰਡ ਨੰਬਰ 22 ਕਾਂਗਰਸ ਪਾਰਟੀ ਦੇ ਉਮੀਦਵਾਰ ਬੇਬੀ ਨੇ ਜਿੱਤ ਦਰਜ ਕੀਤੀ | ਇਸ ਦੇ ਨਾਲ ਹੀ ਵਾਰਡ ਨੰਬਰ 23 ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਨੇ 637 ਵੋਟਾਂ ਪ੍ਰਾਪਤ ਕਰਕੇ ਭਾਜਪਾ ਪਾਰਟੀ ਦੇ ਉਮੀਦਵਾਰ ਰਮੇਸ਼ ਨੂੰ 93 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 24 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਰਜੀਤ ਕੁਮਾਰੀ ਨੇ 916 ਵੋਟਾਂ ਪ੍ਰਾਪਤ ਕਰਕੇ ਭਾਜਪਾ ਪਾਰਟੀ ਦੇ ਉਮੀਦਵਾਰ ਅਨੁਰਾਧਾ ਨੂੰ 51 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 25 ਵਿਚ ਭਾਜਪਾ ਪਾਰਟੀ ਦੇ ਉਮੀਦਵਾਰ ਹਰੀਸ਼ ਪਾਲ ਨੇ 611 ਵੋਟਾਂ ਪ੍ਰਾਪਤ ਕਰਕੇ 'ਆਪ' ਦੇ ਨਰਿੰਦਰ ਸ਼ਰਮਾ ਨੂੰ 91 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 26 ਵਿਚ ਭਾਜਪਾ ਪਾਰਟੀ ਦੇ ਉਮੀਦਵਾਰ ਉਮੇਸ਼ ਹੰਸ ਨੇ 860 ਵੋਟਾਂ ਪ੍ਰਾਪਤ ਕਰਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਨੋਦ ਕੁਮਾਰ ਨੂੰ 85 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 27 'ਚ ਭਾਜਪਾ ਪਾਰਟੀ ਦੇ ਉਮੀਦਵਾਰ ਰਾਕੇਸ਼ ਨੇ 857 ਵੋਟਾਂ ਪ੍ਰਾਪਤ ਕਰਕੇ ਆਪ ਪਾਰਟੀ ਦੇ ਉਮੀਦਵਾਰ ਵਿਨੋਦ ਕੁਮਾਰ ਨੂੰ 132 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 28 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਅਨਮੋਲ. ਮਨਹਾਸ ਨੇ 1111 ਵੋਟਾਂ ਪ੍ਰਾਪਤ ਕਰਕੇ ਭਾਜਪਾ ਪਾਰਟੀ ਦੇ ਸੰਦੀਪ ਕੁਮਾਰ ਨੂੰ 417 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 29 'ਚ ਭਾਜਪਾ ਪਾਰਟੀ ਦੇ ਉਮੀਦਵਾਰ ਤਰਸੇਮ ਲਾਲ ਨੇ 866 ਵੋਟਾਂ ਪ੍ਰਾਪਤ ਕਰਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਅਨਾਮਿਕਾ ਨੂੰ 190 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 30 ਵਿਚ 'ਆਪ' ਪਾਰਟੀ ਦੀ ਮੀਨੂ ਬਾਲਾ, ਵਾਰਡ ਨੰਬਰ 31 'ਚ ਭਾਜਪਾ ਪਾਰਟੀ ਦੇ ਉਮੀਦਵਾਰ ਰਾਕੇਸ਼ ਕੁਮਾਰ, ਵਾਰਡ ਨੰਬਰ 32 ਵਿਚ ਭਾਜਪਾ ਪਾਰਟੀ ਦੇ ਉਮੀਦਵਾਰ ਰਿੰਪੀ ਪੁਰੀ, ਵਾਰਡ ਨੰਬਰ 33 'ਚ ਭਾਜਪਾ ਪਾਰਟੀ ਦੇ ਉਮੀਦਵਾਰ ਰਾਕੇਸ਼ ਸੈਣੀ, ਵਾਰਡ ਨੰਬਰ 34 'ਚ ਭਾਜਪਾ ਪਾਰਟੀ ਦੇ ਉਮੀਦਵਾਰ ਰਿਤੂ ਗੁਪਤਾ, ਵਾਰਡ ਨੰਬਰ 35 ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਲੱਕੀ, ਵਾਰਡ ਨੰਬਰ 36 ਵਿਚ ਆਪ ਪਾਰਟੀ ਦੇ ਉਮੀਦਵਾਰ ਕਮਲ ਕੁਮਾਰ ਨੇ ਜਿੱਤ ਦਰਜ ਕੀਤੀ ਵਾਰਡ ਨੰਬਰ 37 ਵਿਚ ਭਾਜਪਾ ਪਾਰਟੀ ਦੇ ਉਮੀਦਵਾਰ ਸੁਰੇਸ਼ ਕੁਮਾਰ ਸ਼ਰਮਾ ਨੇ 873 ਵੋਟਾਂ ਪ੍ਰਾਪਤ ਕਰਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਰਿੰਦਰ ਪਾਲ ਸਿੰਘ ਨੂੰ 191 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 38 ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਮਧੂ ਨੇ 694 ਵੋਟਾਂ ਪ੍ਰਾਪਤ ਕਰਕੇ ਭਾਜਪਾ ਪਾਰਟੀ ਦੇ ਉਮੀਦਵਾਰ ਕਿਰਨ ਨੂੰ 208 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 39 ਵਿਚ ਭਾਜਪਾ ਪਾਰਟੀ ਦੇ ਉਮੀਦਵਾਰ ਵਿਜੇ ਕੁਮਾਰ ਨੇ 1176 ਵੋਟਾਂ ਪ੍ਰਾਪਤ ਕਰਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਰੱਜਤ ਸ਼ਰਮਾ ਨੂੰ 507 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 40 ਵਿਚ ਭਾਜਪਾ ਪਾਰਟੀ ਦੇ ਉਮੀਦਵਾਰ ਨੇਹਾ ਅੰਡੋਤਰਾ ਨੇ 926 ਵੋਟਾਂ ਪ੍ਰਾਪਤ ਕਰਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਗੀਤਾ ਸ਼ਰਮਾ ਨੂੰ 437 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 41 ਵਿਚ ਭਾਜਪਾ ਪਾਰਟੀ ਦੇ ਉਮੀਦਵਾਰ ਅਭਿਸ਼ੇਕ ਮਨਹਾਸ ਜਿੱਤ ਦਰਜ ਕੀਤੀ | ਵਾਰਡ ਨੰਬਰ 42 ਵਿਚ ਆਪ ਪਾਰਟੀ ਦੇ ਉਮੀਦਵਾਰ ਵੀਨਾ ਕੁਮਾਰੀ ਨੇ 1127 ਵੋਟਾਂ ਪ੍ਰਾਪਤ ਕਰਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਨਿਰਜਾ ਮਹਾਜਨ ਨੂੰ 379 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 43 ਵਿਚ ਆਪ ਪਾਰਟੀ ਦੇ ਉਮੀਦਵਾਰ ਬਲਜਿੰਦਰ ਕੌਰ ਨੇ 923 ਵੋਟਾਂ ਹਾਸਲ ਕਰਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਸੋਹਨ ਲਾਲ ਨੂੰ 526 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 44 ਵਿਚ ਭਾਜਪਾ ਪਾਰਟੀ ਦੇ ਉਮੀਦਵਾਰ ਨੀਲਮ ਕੁਮਾਰੀ ਨੇ 1246 ਵੋਟਾਂ ਹਾਸਲ ਕਰਕੇ ਆਪ ਪਾਰਟੀ ਦੇ ਉਮੀਦਵਾਰ ਸੰਤੋਸ਼ ਕੁਮਾਰੀ ਨੂੰ 716 ਵੋਟਾਂ ਦੇ ਫਰਕ ਨਾਲ ਹਰਾਇਆ | ਵਾਰਡ ਨੰਬਰ 45 'ਚ ਆਪ ਪਾਰਟੀ ਦੇ ਉਮੀਦਵਾਰ ਹਰੀਸ਼ ਕੁਮਾਰ ਗੋਰਖਾ ਨੇ ਜਿੱਤ ਦਰਜ ਕੀਤੀ | ਵਾਰਡ ਨੰਬਰ 48 ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੈਲੀ ਮਹਾਜਨ , ਵਾਰਡ ਨੰਬਰ 49 ਵਿਚ ਭਾਜਪਾ ਪਾਰਟੀ ਦੇ ਉਮੀਦਵਾਰ ਰਾਜੇਸ਼ ਬਾਲਾ ਤੇ ਵਾਰਡ ਨੰਬਰ 50 ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਅਨੀਤਾ ਕੁਮਾਰੀ ਨੇ ਜਿੱਤ ਦਰਜ ਕੀਤੀ | ਜਾਣਕਾਰੀ ਅਨੁਸਾਰ 47 ਨੰਬਰ ਵਾਰਡ ਦੀ ਰਿਕਾਉਂਟਿੰਗ ਸਵੇਰ ਨੂੰ ਹੋਵੇਗੀ ਤੇ ਵਾਰਡ ਨੰਬਰ 46 ਡਾ ਨਤੀਜਾ ਵੀ ਨਹੀਂ ਐਲਾਨੀਆਂ ਗਿਆ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਚੋਣਾਂ 'ਚ ਵਿਧਾਨ ਸਭਾ ਹਲਕਾ ਭੋਆ ਦੀਆਂ ਪੰਜ ਸੀਟਾਂ 'ਚੋਂ 'ਆਪ' ਦਾ ਤਿੰਨ 'ਤੇ ਕਬਜ਼ਾ ਅਗਲੀ ਖ਼ਬਰ ਵਿਕਾਸ ਕਾਰਜਾਂ ਨੂੰ ਲੈ ਕੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਖੇ ਬੀ.ਡੀ.ਪੀ.ਓ. ਵਲੋਂ ਮੀਟਿੰਗ <br/>
Ad Position 24