21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਜਾਰੀ-ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ <br/>

Ad Position 21
No active advertisement
ਅਜੀਤ ਡੈਸਕ 31-05-2026
ਗੁਰਦਾਸਪੁਰ, 30 ਮਈ (ਅਸ਼ੋਕ ਸ਼ਰਮਾ)-ਗੁਰਦਾਸਪੁਰ ਸ਼ਹਿਰ ਅਤੇ ਆਸ ਪਾਸ ਦੇ ਸੇਵਾ ਕੇਂਦਰਾਂ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੰੂ ਲੈ ਕੇ 26 ਮਈ ਤੋਂ ਹੜਤਾਲ 'ਤੇ ਚੱਲ ਰਹੇ ਹਨ | ਜਿਸ ਨਾਲ ਲੋਕਾਂ ਦੇ ਕੰਮਕਾਜ ਬੁਰੀ ਤਰਾਂ ਪ੍ਰਭਾਵਿਤ ਹੋ ਰਹੇ ਹਨ | ਪਰ ਪੰਜਾਬ ਸਰਕਾਰ ਨਾ ਤਾਂ ਇਸ ਪਾਸੇ ਧਿਆਨ ਦੇ ਰਹੀ ਅਤੇ ਨਾ ਹੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਹੱਲ ਕਰ ਰਹੀ | ਜਿਸ ਕਾਰਨ ਮੁਲਾਜ਼ਮਾਂ ਅੰਦਰ ਭਾਰੀ ਰੋਸ ਹੈ ਅਤੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ | ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਨੇ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੰੂ ਮੰਗ ਪੱਤਰ ਦੇਣ ਦਿੱਤਾ | ਮੁਲਾਜ਼ਮਾਂ ਨੇ ਕਿਹਾ ਕਿ ਉਨ•ਾਂ ਦੀਆਂ ਮੰਗਾਂ ਨੰੂ ਪੰਜਾਬ ਸਰਕਾਰ ਅੱਖੋਂ ਪਰੋਖੇ ਕਰ ਰਹੀ ਹੈ, ਜਿਸ ਕਾਰਨ ਮਜਬੂਰ ਉਨਾਂ ਨੰੂ ਹੜਤਾਲ ਕਰਨੀ ਪਈ ਹੈ | ਸ਼ਹਿਰ ਦੀਆਂ ਵੱਖ ਵੱਖ ਜਥੇਬੰਦੀਆਂ ਨੇ ਮੰਗ ਕੀਤੀ ਕਿ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੰੂ ਬਰਾਬਰ ਕੰਮ ਪੂਰੀ ਤਨਖ਼ਾਹ ਦਿੱਤੀ ਜਾਵੇ ਅਤੇ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ | ਉਨਾਂ ਕਿਹਾ ਕਿ ਸਰਕਾਰ ਆਊਟ ਸੋਰਸ ਤੇ ਕੱਚੇ ਮੁਲਾਜ਼ਮਾਂ ਨੰੂ ਪੱਕਾ ਕਰਨ ਅਤੇ ਤਨਖ਼ਾਹ ਵਿਚ ਵਾਧਾ ਕਰਨ ਦੇ ਵਾਅਦੇ ਪੂਰੇ ਕੀਤੇ ਜਾਣ ਅਤੇ ਜੇਕਰ ਸਰਕਾਰ ਨੇ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਜਾਰੀ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਮੀਂਹ ਪੈਣ ਕਾਰਨ ਗੰਨੇ ਦੀ ਫ਼ਸਲ ਨੰੂ ਮਿਲੀ ਰਾਹਤ ਅਗਲੀ ਖ਼ਬਰ ਪਿੰਡ ਵਰਸਾਲਚੱਕ ਦੀ ਸਰਪੰਚ ਦੇ ਪਤੀ ਦੀ ਕੁੱਟਮਾਰ
Ad Position 24