21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਕੇਵਲ ਸਿੰਘ ਢਿੱਲੋਂ ਦੇ ਪੰਜਾਬ ਪ੍ਰਧਾਨ ਬਣਨ ਨਾਲ ਭਾਜਪਾ ਸੂਬੇ ਵਿਚ ਹੋਰ ਮਜ਼ਬੂਤ ਹੋਵੇਗੀ- ਬੁੱਟਰ <br/>

Ad Position 21
No active advertisement
ਅਜੀਤ ਡੈਸਕ 31-05-2026
ਬਟਾਲਾ, 30 ਮਈ (ਸਤਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਹਾਈਕਮਾਂਡ ਨੇ ਸੀਨੀਅਰ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਪ੍ਰਦੇਸ਼ ਭਾਜਪਾ ਪ੍ਰਧਾਨ ਨਿਯੁਕਤ ਕਰ ਕੇ ਇਕ ਮਹੱਤਵਪੂਰਨ
ਫ਼ੈਸਲਾ ਲਿਆ ਹੈ, ਜਿਸ ਨਾਲ ਸੂਬੇ ਭਰ ਦੇ ਭਾਜਪਾ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਕੀਤਾ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਨਿਯੁਕਤ ਕਰਨਾ ਪੰਜਾਬ ਦੀ ਰਾਜਨੀਤੀ ਵਿਚ ਇਕ ਤਬਦੀਲੀ ਵਾਲਾ ਪਲ ਹੈ | ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਤਿਨ ਨਵੀਨ ਦਾ ਧੰਨਵਾਦ ਕਰਦੇ ਹੋਏ ਸ: ਬੁੱਟਰ ਨੇ ਕਿਹਾ ਕਿ ਪਾਰਟੀ ਦੇ ਇਤਿਹਾਸ ਵਿਚ ਪਹਿਲੀ ਵਾਰ ਇਕ ਸਿੱਖ ਆਗੂ ਨੂੰ ਪੰਜਾਬ ਭਾਜਪਾ ਪ੍ਰਧਾਨ ਨਿਯੁਕਤ ਕਰਨਾ ਪ੍ਰਧਾਨ ਮੰਤਰੀ ਸ੍ਰੀ ਮੋਦੀ ਦੀ ਦੂਰਦਰਸ਼ੀ ਸੋਚ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਨੇ ਇਕ ਵਾਰ ਫਿਰ ਸਮਾਜ ਦੇ ਸਾਰੇ ਵਰਗਾਂ ਨਾਲ ਜੁੜਨ ਅਤੇ ਪੰਜਾਬ ਦੇ ਲੋਕਾਂ ਨਾਲ ਆਪਣੇ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਸਾਬਤ ਕੀਤੀ ਹੈ | ਉਨ੍ਹਾਂ ਕਿਹਾ ਕਿ ਸ੍ਰੀ ਜਾਖੜ ਨੇ ਆਪਣੇ ਵਿਆਪਕ ਰਾਜਨੀਤਿਕ ਤਜਰਬੇ ਅਤੇ ਦੂਰਦਰਸ਼ੀ ਅਗਵਾਈ ਨਾਲ ਪੰਜਾਬ ਵਿਚ ਪਾਰਟੀ ਦੀ ਵਿਚਾਰਧਾਰਕ ਨੀਂਹ ਨੂੰ ਮਜ਼ਬੂਤ ਕੀਤਾ, ਜਦੋਂ ਕਿ ਅਸ਼ਵਨੀ ਸ਼ਰਮਾ ਨੇ ਸੂਬੇ ਦੇ ਹਰ ਬੂਥ ਤੱਕ ਸੰਗਠਨ ਦਾ ਵਿਸਥਾਰ ਕਰਨ ਵਿਚ ਮੁੱਖ ਭੂਮਿਕਾ ਨਿਭਾਈ |

Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਚੋਣਾਂ-2026 ਗੁਰਦਾਸਪੁਰ ਨਗਰ ਕੌਂਸਲ ਲਈ 13 ਉਮੀਦਵਾਰਾਂ ਨੇ ਨਾਮਜ਼ਦਗੀ... ਅਗਲੀ ਖ਼ਬਰ ਡੀ.ਜੀ.ਪੀ. ਗੌਰਵ ਯਾਦਵ ਵਲੋਂ ਪਿੰਡ ਘਣੀਏ ਕੇ ਬਾਂਗਰ 'ਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ <br/...
Ad Position 24