21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਚੋਣਾਂ-2026 ਗੁਰਦਾਸਪੁਰ ਨਗਰ ਕੌਂਸਲ ਲਈ 13 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ <br/>

Ad Position 21
No active advertisement
ਅਜੀਤ ਡੈਸਕ 31-05-2026

ਗੁਰਦਾਸਪੁਰ, 30 ਮਈ (ਚੱਕਰਾਜਾ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ ਹੋਣਗੀਆਂ | ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਚੋਣਕਾਰ ਅਫਸਰ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਕਮਿਸ਼ਨ ਵਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਭਰਨ ਦੇ ਅੱਜ ਪਹਿਲੇ ਦਿਨ ਗੁਰਦਾਸਪੁਰ ਨਗਰ ਕੌਂਸਲ ਤੋਂ 13 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰੇ ਗਏ | ਜਦੋਂ ਕਿ ਦੀਨਾਨਗਰ ਅਤੇ ਕਾਦੀਆਂ ਨਗਰ ਕੌਂਸਲ ਲਈ ਅੱਜ ਕੋਈ ਨਾਮਜ਼ਦਗੀ ਨਹੀਂ ਹੋਈ ਹੈ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖ਼ਰੀ ਮਿਤੀ 3 ਜੂਨ ਹੈ, ਪੱਤਰਾਂ ਦੀ ਪੜਤਾਲ 4 ਜੂਨ ਨੂੰ ਹੋਵੇਗੀ, ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 5 ਜੂਨ ਦੁਪਹਿਰ 3 ਵਜੇ ਤੱਕ ਹੈ | ਉਨ੍ਹਾਂ ਦੱਸਿਆ ਕਿ ਪੋਲਿੰਗ 13 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ 'ਤੇ ਵੋਟਾਂ ਦੀ ਗਿਣਤੀ ਵੋਟਾਂ ਪੈਣ ਉਪਰੰਤ ਉਸੇ ਦਿਨ ਕੀਤੀ ਜਾਵੇਗੀ | ਦੱਸਣਯੋਗ ਹੈ ਕਿ ਨਗਰ ਕੌਂਸਲ ਗੁਰਦਾਸਪੁਰ ਦੇ ਕੱੁਲ 29 ਵਾਰਡ ਅਤੇ 70 ਪੋਲਿੰਗ ਬੂਥ ਹਨ | ਕੁੱਲ ਵੋਟਰ 69801 ਹਨ, ਜਿਨ੍ਹਾਂ ਵਿਚ 36131 ਪੁਰਸ਼, 33668 ਮਹਿਲਾਵਾਂ ਅਤੇ 2 ਅਦਰਜ਼ ਹਨ | ਇਸੇ ਤਰ੍ਹਾਂ ਦੀਨਾਨਗਰ ਨਗਰ ਕੌਂਸਲ ਦੇ 15 ਵਾਰਡ ਅਤੇ 21 ਪੋਲਿੰਗ ਬੂਥ ਹਨ, ਜਿਥੇ ਕੱੁਲ ਵੋਟਰ 19242 ਹਨ, ਜਿਨ੍ਹਾਂ ਵਿਚ 10083 ਪੁਰਸ਼, 9156 ਮਹਿਲਾਵਾਂ ਅਤੇ 3 ਅਦਰਜ਼ ਹਨ | ਇਸੇ ਤਰ੍ਹਾਂ ਨਗਰ ਕੌਂਸਲ ਕਾਦੀਆਂ ਦੇ 15 ਵਾਰਡ ਅਤੇ 18 ਪੋਲਿੰਗ ਬੂਥ ਹਨ, ਜਿਨ੍ਹਾਂ ਵਿਚ ਕੁਲ ਵੋਟਰ 15948 ਹਨ, 8447 ਪੁਰਸ਼, 7498 ਮਹਿਲਾਵਾਂ ਅਤੇ 3 ਅਦਰਜ਼ ਹਨ |

Ad Position 22
No active advertisement
ਪਿਛਲੀ ਖ਼ਬਰ ਐਮੀ ਵਿਰਕ ਨੇ ਮੈਰੀਗੋਲਡ ਸਕੂਲ 'ਚ ਵੱਡੇ ਇਕੱਠ ਲਈ ਡਾਇਰੈਕਟਰ ਪੰਨੂੰ ਤੇ ਪਿ੍ੰਸੀਪਲ ਸੰਧੂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਪੰਜਾਬ ਪ੍ਰਧਾਨ ਬਣਨ ਨਾਲ ਭਾਜਪਾ ਸੂਬੇ ਵਿਚ ਹੋਰ ਮਜ਼ਬੂਤ ਹੋਵੇਗੀ- ਬੁੱਟਰ <br/>
Ad Position 24