22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਚੀਮਾ ਪਬਲਿਕ ਸਕੂਲ ਕਿਸ਼ਨਕੋਟ 'ਚ ਪਿ੍ੰਸੀਪਲ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਹੋਈ ਮਾਪੇ-ਅਧਿਆਪਕ ਮਿਲਣੀ

Ad Position 21
No active advertisement
ਅਜੀਤ ਡੈਸਕ 31-05-2026
ਘੁਮਾਣ, 30 ਮਈ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੀ ਨਾਮੀ ਸਿੱਖਿਆ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਅੰਮੂ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਿ੍ੰਸੀਪਲ ਡਾ. ਮਨਦੀਪ ਕੌਰ ਤੇ ਉਪ ਪਿ੍ੰਸੀਪਲ ਸ਼੍ਰੀਮਤੀ ਆਰਤੀ ਨੰਦਾ ਦੀ ਅਗਵਾਈ ਹੇਠ ਇਸ ਸੈਸ਼ਨ 2026-27 ਦੀ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਕਿਹਾ ਕਿ ਹਰ ਮਹੀਨੇ ਸਕੂਲ ਵਿਚ ਮਾਤਾ-ਪਿਤਾ ਨਾਲ ਮੀਟਿੰਗ ਕਰਨੀ ਜ਼ਰੂਰੀ ਹੁੰਦੀ ਹੈ ਤਾਂ ਜੋ ਅੱਜ ਦੇ ਇਸ ਤੇਜ਼ ਦੌਰ ਵਿਚ ਬੱਚੇ ਅਧਿਆਪਕ ਤੇ ਮਾਤਾ-ਪਿਤਾ ਵਿਚ ਤਾਲਮੇਲ ਬਣਿਆ ਰਹੇ | ਉਨ੍ਹਾਂ ਕਿਹਾ ਕਿ ਮਾਤਾ ਪਿਤਾ ਨੂੰ ਆਪਣੇ ਬੱਚਿਆਂ ਦੇ ਵਿਵਹਾਰ ਤੇ ਸਿੱਖਿਆ ਨੂੰ ਲੈ ਕੇ ਅਧਿਆਪਕਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਜੋ ਆਪਣੇ ਬੱਚੇ ਨੂੰ ਕਿਸ ਤਰ੍ਹਾਂ ਦੀ ਮਦਦ ਚਾਹੀਦੀ ਹੈ, ਇਸ ਬਾਰੇ ਪਤਾ ਲੱਗ ਸਕੇ | ਮੀਟਿੰਗ ਵਿਚ ਅਧਿਆਪਕ, ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਮਿਲੇ ਤੇ ਉਨ੍ਹਾਂ ਬਾਰੇ ਵਿਚਾਰ-ਵਟਾਂਦਰਾ ਕੀਤਾ | ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਹੋਏ ਪੀ.ਟੀ.ਏ.-1 ਦੇ ਪੇਪਰਾਂ ਬਾਰੇ ਵੀ ਮਾਪਿਆਂ ਨੂੰ ਜਾਣੂ ਕਰਵਾਇਆ ਗਿਆ ਅਤੇ ਨਾਲ ਹੀ ਗਰਮੀ ਦੀਆਂ ਛੁੱਟੀਆਂ ਦਾ ਕੰਮ ਵੀ ਸੌਪਿਆ ਗਿਆ | ਪਿ੍ੰਸੀਪਲ ਡਾ. ਮਨਦੀਪ ਕੌਰ ਅਤੇ ਉੱਪ ਪਿ੍ੰਸੀਪਲ ਸ਼੍ਰੀਮਤੀ ਆਰਤੀ ਨੰਦਾ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨਾਲ ਵਿਚਾਰ ਸਾਂਝੇ ਕੀਤੇ ਅਤੇ ਨਵੇਂ ਦਾਖ਼ਲ ਹੋਏ ਬੱਚਿਆਂ ਦੇ ਮਾਤਾ-ਪਿਤਾ ਨਾਲ ਵੀ ਗੱਲਬਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਬੱਚਿਆਂ ਨੂੰ ਸੀ.ਬੀ.ਐੱਸ.ਈ. ਬੋਰਡ ਦੇ ਨਵੇਂ ਪੈਟਰਨ ਨਾਲ ਪੜ੍ਹਾਈ ਕਰਨ ਦੇ ਨੁਕਤੇ ਵੀ ਦੱਸੇ | ਇਸ ਮੌਕੇ ਉਨ੍ਹਾਂ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਵਿਚ ਜਿੱਥੇ ਵਿਦਿਆਰਥੀ ਘਰ ਬੈਠ ਕੇ ਸਕੂਲ ਵਲੋਂ ਦਿੱਤੇ ਗਏ ਕੰਮ ਨੂੰ ਮੁਕੰਮਲ ਕਰਨ, ਉੱਥੇ ਨਾਲ ਹੀ ਸਮਾਜ ਵਿਚ ਅੱਗੇ ਵਧਣ ਲਈ ਤੇ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪਰਿਵਾਰ ਵਿਚ ਬੈਠੇ ਬਜ਼ੁਰਗਾਂ ਅਤੇ ਮਾਪਿਆਂ ਨੂੰ ਵੱਧ ਤੋਂ ਵੱਧ ਸਮਾਂ ਦੇਣ ਅਤੇ ਉਨ੍ਹਾਂ ਤੋਂ ਸਿੱਖਿਆ ਲੈਣ | ਉਨ੍ਹਾਂ ਕਿਹਾ ਕਿ ਬੱਚੇ ਮੋਬਾਇਲ ਦੀ ਵਰਤੋਂ ਘੱਟ ਕਰ ਕੇ ਵਾਤਾਵਰਨ ਨੂੰ ਸੰਭਾਲਣ ਲਈ ਆਪਣੇ ਘਰਾਂ ਅੰਦਰ ਵੱਧ ਤੋਂ ਵੱਧ ਬੂਟੇ ਲਗਾਉਣ ਤਾਂ ਜੋ ਦਿਨੋਂ-ਦਿਨ ਵਧ ਰਹੀ ਗਰਮੀ ਨੂੰ ਘਟਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ ਹੱਕੀ ਮੰਗਾਂ ਲਈ ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ-ਛੋਟੇਪੁਰ ਅਗਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦਾ ਪ੍ਰਧਾਨ ਬਣਨ ਲਈ ਕਾਂਗਰਸ, 'ਆਪ' ਤੇ ਆਜ਼ਾਦ ਉਮੀਦਵਾਰ ਦੌੜ 'ਚ
Ad Position 24