22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸਮਸ਼ੇਰ ਸਿੰਘ ਬਾਜਵਾ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤ ਕੇ ਇਤਿਹਾਸ ਸਿਰਜਿਆ <br/>

Ad Position 21
No active advertisement
ਅਜੀਤ ਡੈਸਕ 31-05-2026
ਧਾਰੀਵਾਲ, 30 ਮਈ (ਸਵਰਨ ਸਿੰਘ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਜਿੱਥੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੇ ਆਪਣੇ ਉਮਦਵਾਰਾਂ ਨੂੰ ਜਿਤਾਉਣ ਲਈ ਸਭ ਕੁਝ ਦਾਅ 'ਤੇ ਲਗਾਇਆ ਸੀ, ਉਥੇ ਹੀ ਨਗਰ ਕੌਂਸਲ ਧਾਰੀਵਾਲ ਦੀ ਵਾਰਡ ਨੰਬਰ 13 ਤੋਂ ਆਜ਼ਾਦ ਉਮੀਦਵਾਰ ਸਮਸ਼ੇਰ ਸਿੰਘ ਬਾਜਵਾ ਨੇ ਸੀਟ ਜਿੱਤ ਕੇ ਇਤਿਹਾਸ ਸਿਰਜਿਆ ਹੈ | ਇਥੇ ਦੱਸਣਯੋਗ ਹੈ ਕਿ ਸਮਸ਼ੇਰ ਸਿੰਘ ਬਾਜਵਾ ਨੂੰ ਭਾਵੇਂ ਰਾਜਨੀਤਿਕ ਪਾਰਟੀਆਂ ਨੇ ਟਿਕਟ ਦੀ ਪੇਸ਼ਕਸ਼ ਵੀ ਕੀਤੀ, ਪਰ ਉਹ ਆਪਣਾ ਸਭ ਨਾਲ ਅਸਰ-ਰਸੂਖ ਰੱਖਦੇ ਹੋਏ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉੱਤਰੇ ਸਨ, ਜਿਸ ਨੇ ਸੀਟ ਜਿੱਤ ਕੇ ਸ਼ਹਿਰ ਤੇ ਇਲਾਕੇ ਵਿਚ ਆਪਣਾ ਨਾਂਅ ਰੋਸ਼ਨ ਕੀਤਾ ਹੈ | ਉਨ੍ਹਾਂ ਦੀ ਜਿੱਤ ਨੂੰ ਲੈ ਕੇ ਉਨ੍ਹਾਂ ਦੇ ਸਮਰਥਕਾਂ ਨੇ ਆਤਿਸ਼ਬਾਜ਼ੀ ਕੀਤੀ, ਲੱਡੂ ਵੰਡੇ ਅਤੇ ਢੋਲ ਨਾਲ ਜਸ਼ਨ ਮਨਾਏ | ਇਸ ਮੌਕੇ ਸਤਿੰਦਰ ਸਿੰਘ ਸ਼ੇਰਾ, ਡਿਪਟੀ, ਗੌਰੀ ਮਹਾਜਨ, ਸੰਨੀ ਕੋਹਲੀ, ਅਭਿਸ਼ੇਕ ਮਹਾਜਨ, ਅਰਜਨ ਸਿੰਘ ਬਾਜਵਾ, ਅਨੂਪ ਸਿੰਘ ਸਿੱਧੂ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਨਗਰ ਕੌਂਸਲ ਚੋਣਾਂ ਨੰੂ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਕਾਗ਼ਜ਼ ਦਾਖ਼ਲ ਕਰਨ ਦੀ ਮੁਹਿੰਮ ਸ਼ੁਰੂ ਅਗਲੀ ਖ਼ਬਰ ਮਾਮੂਲੀ ਜਿਹੀ ਬਰਸਾਤ ਨਾਲ ਗੁਰਦਾਸਪੁਰ ਸ਼ਹਿਰ ਦੀਆਂ ਪਾਣੀ ਨਾਲ ਭਰੀਆਂ ਸੜਕਾਂ <br/>
Ad Position 24