ਗੁਰਦਾਸਪੁਰ, 30 ਮਈ (ਚੱਕਰਾਜਾ)-ਗੁਰਦਾਸਪੁਰ ਵਿਖੇ ਨਗਰ ਕੌਂਸਲ ਦੀਆਂ 13 ਜੂਨ ਨੰੂ ਹੋਣ ਜਾ ਰਹੀਆਂ ਚੋਣਾਂ ਨੰੂ ਲੈ ਕੇ ਸਿਆਸੀ ਮਾਹੌਲ ਪੂਰੀ ਤਰਾਂ ਗਰਮਾ ਗਿਆ ਹੈ | ਰਾਜ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਮੁਤਾਬਿਕ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 30 ਮਈ ਤੋਂ ਸ਼ੁਰੂ ਹੋ ਗਈ ਹੈ | ਗੁਰਦਾਸਪੁਰ ਨਗਰ ਕੌਂਸਲ ਚੋਣ ਨੰੂ ਲੈ ਕੇ ਅੱਜ ਪਹਿਲੇ ਦਿਨ ਸ਼ੋ੍ਰਮਣੀ ਅਕਾਲੀ ਦਲ ਵਲੋਂ ਕਾਗਜ਼ ਦਾਖ਼ਲ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ | ਜਿਸ ਤਹਿਤ ਵਾਰਡ ਨੰਬਰ 25 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਅਵਤਾਰ ਸਿੰਘ ਰਾਜੂ ਵਲੋਂ ਆਪਣੇ ਕਾਗ਼ਜ਼ ਦਾਖਲ ਕੀਤੇ ਗਏ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੇ ਪੁੱਤਰ ਐਡਵੋਕੇਟ ਅਮਰਜੋਤ ਸਿੰਘ ਬੱਬੇਹਾਲੀ ਵਲੋਂ ਖੁਦ ਉਮੀਦਵਾਰ ਦੇ ਨਾਲ ਹਾਜ਼ਰ ਹੋ ਕੇ ਰਿਟਰਨਿੰਗ ਅਫ਼ਸਰ ਕੋਲ ਆਪਣੇ ਕਾਗਜ਼ ਦਾਖ਼ਲ ਕਰਵਾਏ ਗਏ | ਇਸ ਮੌਕੇ ਐਡਵੋਕੇਟ ਅਮਰਜੋਤ ਸਿੰਘ ਬੱਬੇਹਾਲੀ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹੀ ਪੰਜਾਬ ਦੀ ਇਕ ਹਿਤੈਸ਼ੀ ਪਾਰਟੀ ਹੈ ਜੋ ਹਰ ਵਰਗ ਨੰੂ ਨਾਲ ਲੈ ਕੇ ਚੱਲਦੀ ਹੈ | ਉਨਾਂ ਕਿਹਾ ਕਿ ਨਗਰ ਕੌਂਸਲ ਚੋਣਾਂ 'ਚ ਅਕਾਲੀ ਦਲ ਦੇ ਉਮੀਦਵਾਰ ਵੱਡੀ ਜਿੱਤ ਹਾਸਲ ਕਰਨਗੇ | ਇਸ ਮੌਕੇ ਉਨਾਂ ਨਾਲ ਗੁਲਸ਼ਨ ਸੈਣੀ, ਕਮਲ ਹੈਪੀ ਬਾਬੋਵਾਲ, ਰਜਿੰਦਰ ਸਿੰਘ ਬੈਂਸ, ਕੁਲਦੀਪ ਸਿੰਘ ਸ਼ਹੂਰ ਆਦਿ ਆਗੂ ਵੀ ਹਾਜ਼ਰ ਸਨ |