ਬਟਾਲਾ, 30 ਮਈ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਧੀਰ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਦੇ ਸਰਕਲ ਇੰਚਾਰਜ ਇੰਦਰਜੀਤ ਸਿੰਘ ਬੋਪਾਰਾਏ ਦੇ ਯਤਨਾਂ ਸਦਕਾ ਕੁਲਵੰਤ ਸਿੰਘ ਗ੍ਰਹਿ ਵਿਖੇ ਵਿਸ਼ੇਸ ਮੀਟਿੰਗ ਕੀਤੀ ਗਈ | ਇਸ ਮੌਕੇ ਹਲਕਾ ਇੰਚਾਰਜ ਭਾਈ ਜੁਗਰਾਜ ਸਿੰਘ ਲਾਲਾਨੰਗਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਮੈਂਬਰ ਪੰਚਾਇਤ ਸਮੇਤ ਹੋਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ 60 ਪਰਿਵਾਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਿਚ ਸ਼ਾਮਿਲ ਹੋਏ | ਇਸ ਮੌਕੇ ਭਾਈ ਜੁਗਰਾਜ ਸਿੰਘ ਨੇ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਤੇ ਕਿਹਾ ਕਿ ਹਲਕੇ ਦੇ ਲੋਕ ਰਵਾਇਤੀ ਪਾਰਟੀਆਂ ਤੋਂ ਦੁਖੀ ਹੋ ਕੇ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਦੀ ਪਾਰਟੀ ਵਿਚ ਵਿਸ਼ਵਾਸ ਜਿਤਾ ਰਹੇ ਹਨ | ਉਨ੍ਹਾਂ ਕਿਹਾ ਕਿ ਜੋ ਅੱਜ ਪੰਜਾਬ ਦੇ ਹਾਲਾਤ ਮੌਜ਼ੂਦਾ ਸਰਕਾਰ ਨੇ ਬਣਾਏ ਹੋਏ ਹਨ, ਉਨ੍ਹਾਂ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਹੀ ਨਿਜ਼ਾਤ ਦਿਵਾ ਸਕਦੀ ਹੈ | ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਕੁਲਵੰਤ ਸਿੰਘ ਧੀਰ, ਸਤਬੀਰ ਸਿੰਘ ਧੀਰ, ਜੈਮਲ ਸਿੰਘ ਧੀਰ, ਸੁਖਪ੍ਰੀਤ ਸਿੰਘ, ਰਾਣਾ ਪ੍ਰਤਾਪ ਸਿੰਘ, ਹਰਜਿੰਦਰ ਸਿੰਘ, ਰਣਜੀਤ ਸਿੰਘ, ਹਰਪ੍ਰੀਤ ਸਿੰਘ, ਜੋਧਬੀਰ ਸਿੰਘ, ਹਰਪ੍ਰੀਤ ਸਿੰਘ ਧੀਰ, ਰੇਸ਼ਮ ਸਿੰਘ, ਹਰਮਨਪ੍ਰੀਤ ਸਿੰਘ, ਸੰਦੀਪ ਸਿੰਘ, ਜਸਵੰਤ ਸਿੰਘ ਸਾਬੀ, ਰਾਜਬੀਰ ਸਿੰਘ, ਸਤਨਾਮ ਸਿੰਘ, ਰੇਸ਼ਮ ਸਿੰਘ, ਮਨਜੀਤ ਸਿੰਘ, ਜੋਬਨ ਸਿੰਘ, ਕਾਲਾ ਧੀਰ, ਜਸਮਿੰਦਰ ਸਿੰਘ ਪਿੰਦੀ ਆਦਿ ਸ਼ਾਮਿਲ ਹੋਏ |