22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸਰਕਾਰੀ ਪ੍ਰਾਇਮਰੀ ਸਕੂਲ ਤਾਰਾਗੜ੍ਹ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ <br/>

Ad Position 21
No active advertisement
ਅਜੀਤ ਡੈਸਕ 31-05-2026
ਤਾਰਾਗੜ੍ਹ, 30 ਮਈ (ਸੋਹਨ ਲਾਲ)-ਸਰਕਾਰੀ ਪ੍ਰਾਇਮਰੀ ਸਕੂਲ ਤਾਰਾਗੜ੍ਹ ਵਿਖੇ ਮੁੱਖ ਅਧਿਆਪਕਾ ਅਤੇ ਸੈਂਟਰ ਹੈਡ ਟੀਚਰ ਸਰਬਜੀਤ ਦੀ ਅਗਵਾਈ ਹੇਠ ਅਧਿਆਪਕ ਮਾਪੇ ਮਿਲਣੀ ਕਰਵਾਈ ਗਈ | ਇਸ ਮੌਕੇ ਸੈਂਟਰ ਹੈਡ ਟੀਚਰ ਸਰਬਜੀਤ ਤੇ ਸਕੂਲ ਦੇ ਸਟਾਫ ਨੇ ਆਈ ਹੋਈ ਪੰਚਾਇਤ ਤੋਂ ਰੀਬਨ ਕੱਟ ਕੇ ਇਸ ਮਿਲਣੀ ਦਾ ਉਦਘਾਟਨ ਕੀਤਾ | ਇਸ ਮੈਗਾ ਮਿਲਣੀ ਵਿਚ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਮਾਪਿਆਂ ਨੰੂ ਦੱਸਿਆ ਗਿਆ ਅਤੇ ਉਨਾਂ ਨੂੰ ਗਰਮੀਆਂ ਦੀਆਂ ਛੁੱਟੀਆਂ ਦਾ ਕੰਮ ਦਿੱਤਾ ਗਿਆ | ਇਸ ਮੌਕੇ ਸੈਂਟਰ ਹੈੱਡ ਟੀਚਰ ਸਰਬਜੀਤ ਨੇ ਬੱਚਿਆਂ ਦੇ ਮਾਪਿਆਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਨਿੱਜੀ ਸਕੂਲ ਦੇ ਬੱਚਿਆਂ ਤੋਂ ਕਿਤੇ ਜ਼ਿਆਦਾ ਹੁਸ਼ਿਆਰ ਸਰਕਾਰੀ ਸਕੂਲਾਂ ਦੇ ਬੱਚੇ ਹਨ ਅਤੇ ਸਾਡੇ ਬੱਚੇ ਖੇਡਾਂ ਵਿਚ ਵੀ ਬਹੁਤ ਨਿਪੁੰਨ ਹਨ | ਉਨਾਂ ਦੱਸਿਆ ਕਿ ਸਕੂਲ ਦੇ ਟੀਚਰ ਪੂਰੀ ਮਿਹਨਤ ਅਤੇ ਲਗਨ ਨਾਲ ਬੱਚਿਆਂ ਨੂੰ ਪੜ੍ਹਾਉਂਦੇ ਹਨ | ਉਨਾਂ ਨੇ ਸਰਕਾਰ ਵਲੋਂ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ | ਇਸ ਮੌਕੇ ਅਧਿਆਪਕਾ ਅਮਿਤਾ, ਪੂਜਾ ਰਾਣੀ, ਬਲਜੀਤ ਕੌਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੀ ਦੁਕਾਨ 'ਚ ਹੋਈ ਚੋਰੀ <br/> ਅਗਲੀ ਖ਼ਬਰ ਕਾਂਗਰਸ ਦੇ ਹਰਪ੍ਰੀਤ ਸਿੰਘ ਨੇ 198 ਵੋਟਾਂ ਨਾਲ 'ਆਪ' ਦੇ ਕੈਲਾਸ਼ਪਤੀ ਨੂੰ ਹਰਾਇਆ
Ad Position 24