23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸੇਵਾ ਕੇਂਦਰ ਦੇ ਕਰਮਚਾਰੀਆਂ ਨੇ ਸਾਬਕਾ ਵਿਧਾਇਕ ਜੋਗਿੰਦਰਪਾਲ ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 31-05-2026
ਤਾਰਾਗੜ੍ਹ, 30 ਮਈ (ਸੋਹਨ ਲਾਲ)-ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੇ ਕਰਮਚਾਰੀਆਂ ਨੇ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਮੰਗ ਪੱਤਰ ਸੌਂਪਦਿਆਂ ਜਲਦ ਨਿਪਟਾਰੇ ਦੀ ਮੰਗ ਕੀਤੀ | ਕਰਮਚਾਰੀਆਂ ਨੇ ਕਿਹਾ ਕਿ ਪਿਛਲੇ ਕਈ ਸਾਲਾ ਤੋਂ ਸੇਵਾ ਕੇਂਦਰਾਂ ਵਿਚ ਕੰਮ ਕਰ ਰਹੇ ਮੁਲਾਜ਼ਮ ਸੂਬੇ ਭਰ ਦੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ | ਪਰ ਇਸ ਦੇ ਬਾਵਜੂਦ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋ ਸਕਿਆ | ਉਨ੍ਹਾਂ ਦੱਸਿਆ ਕਿ ਘੱਟ ਤਨਖ਼ਾਹ, ਨੌਕਰੀ ਦੀ ਅਸੁਰੱਖਿਆ ਅਤੇ ਠੇਕਾ ਪ੍ਰਣਾਲੀ ਕਾਰਨ ਕਰਮਚਾਰੀਆਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਰਮਚਾਰੀਆਂ ਨੇ ਪ੍ਰਤੀ ਪੁਆਇੰਟ 40 ਹਜ਼ਾਰ ਰੁਪਏ ਤਨਖ਼ਾਹ ਨਿਰਧਾਰਿਤ ਕਰਨ, ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਇੱਕੋ ਕੰਮ ਲਈ ਇਕੋ ਜਿਹੀ ਤਨਖ਼ਾਹ ਲਾਗੂ ਕਰਨ, ਠੇਕੇਦਾਰੀ ਪ੍ਰਣਾਲੀ ਖਤਮ ਕਰਨ, ਲੇਬਰ ਐਕਟ 1948 ਲਾਗੂ ਕਰਨ, ਰਿਟਾਇਰਮੈਂਟ ਤੋਂ ਬਾਅਦ ਕਰਮਚਾਰੀ ਭਲਾਈ ਫ਼ੰਡ ਮੁਹੱਈਆ ਕਰਵਾਉਣ ਅਤੇ 58 ਸਾਲ ਦੀ ਉਮਰ ਤੱਕ ਨੌਕਰੀ ਦੀ ਸੁਰੱਖਿਆ ਯਕੀਨੀ ਬਣਾਉਣ ਵਰਗੀਆਂ ਮੁੱਖ ਮੰਗਾਂ ਉਠਾਈਆਂ | ਕਰਮਚਾਰੀਆਂ ਨੇ ਕਿਹਾ ਕਿ ਸੇਵਾ ਕੇਂਦਰਾਂ ਰਾਹੀਂ ਸਰਕਾਰ ਦੀਆਂ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਰਹੀ ਹੈ | ਪਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ | ਜਿਸ 'ਤੇ ਸਾਬਕਾ ਵਿਧਾਇਕ ਜੋਗਿੰਦਰਪਾਲ ਨੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਢੁੱਕਵੇਂ ਮੰਚ 'ਤੇ ਉਠਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਗੁੱਡ ਟੱਚ, ਬੈੱਡ ਟੱਚ ਜਾਗਰੂਕਤਾ ਮੁਹਿੰਮ ਰਾਹੀਂ ਬੱਚਿਆਂ ਨੂੰ ਸੁਚੇਤ ਕੀਤਾ ਅਗਲੀ ਖ਼ਬਰ ਆਿਖ਼ਰ ਨਗਰ ਨਿਗਮ ਪਠਾਨਕੋਟ 'ਤੇ ਕਿਸ ਦਾ ਹੋਵੇਗਾ ਰਾਜ...?
Ad Position 24