23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪਾਣੀ ਤੇ ਵਾਤਾਵਰਨ ਦੀ ਸੰਭਾਲ ਲਈ ਸਮੂਹਿਕ ਯਤਨ ਸਮੇਂ ਦੀ ਲੋੜ-ਨਰੇਸ਼ ਮਹਾਜਨ ਨਿਰਗੁਣ <br/>

Ad Position 21
No active advertisement
ਅਜੀਤ ਡੈਸਕ 31-05-2026
ਪਠਾਨਕੋਟ, 30 ਮਈ (ਸੰਧੂ)-ਰਣਜੀਤ ਸਾਗਰ ਡੈਮ ਪ੍ਰੋਜੈਕਟ ਤੋਂ ਸੇਵਾ ਮੁਕਤ ਐੱਸ.ਈ ਨਰੇਸ਼ ਮਹਾਜਨ ਨਿਰਗੁਣ ਨੇ ਲੋਕਾਂ ਨੂੰ ਵਾਤਾਵਰਨ ਸੰਭਾਲ ਅਤੇ ਜਲ ਬਚਾਅ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਨੂੰ ਸੁਰੱਖਿਅਤ ਭਵਿੱਖ ਦੇਣ ਲਈ ਅੱਜ ਤੋਂ ਹੀ ਕੁਦਰਤੀ ਸਰੋਤਾਂ ਦੀ ਰੱਖਿਆ ਕਰਨੀ ਬੇਹੱਦ ਜ਼ਰੂਰੀ ਹੈ | ਉਨਾਂ ਕਿਹਾ ਕਿ ਜੇਕਰ ਸਮੇਂ ਸਿਰ ਵਾਤਾਵਰਨ ਅਤੇ ਜਲ ਸਰੋਤਾਂ ਦੀ ਸੰਭਾਲ ਲਈ ਠੋਸ ਕਦਮ ਨਾ ਚੁੱਕੇ ਤਾਂ ਭਵਿੱਖ ਵਿਚ ਗੰਭੀਰ ਸੰਕਟ ਪੈਦਾ ਹੋ ਸਕਦਾ ਹੈ | ਨਰੇਸ਼ ਮਹਾਜਨ ਨਿਰਗੁਣ ਨੇ ਕਿਹਾ ਕਿ ਰੁੱਖਾਂ ਦੀ ਲਗਾਤਾਰ ਕਟਾਈ, ਵੱਧ ਰਿਹਾ ਪ੍ਰਦੂਸ਼ਣ ਅਤੇ ਪਾਣੀ ਦੀ ਬੇਲੋੜੀ ਬਰਬਾਦੀ ਕੁਦਰਤ ਦੇ ਸੰਤੁਲਨ ਨੂੰ ਪ੍ਰਭਾਵਿਤ ਕਰ ਰਹੀ ਹੈ | ਉਨਾਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਜਲ ਸਰੋਤਾਂ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ | ਉਨਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਘਰਾਂ ਵਿਚ ਪਾਣੀ ਦੀ ਫ਼ਜ਼ੂਲ-ਖ਼ਰਚੀ ਰੋਕਣੀ ਚਾਹੀਦੀ ਹੈ ਅਤੇ ਵਰਖਾ ਜਲ ਸੰਭਾਲ ਪ੍ਰਣਾਲੀਆਂ ਨੂੰ ਅਪਣਾਉਣਾ ਚਾਹੀਦਾ ਹੈ ਤਾਂ ਜੋ ਭੂ-ਜਲ ਪੱਧਰ ਨੂੰ ਬਚਾਇਆ ਜਾ ਸਕੇ | ਉਨਾਂ ਕਿਹਾ ਕਿ ਨਦੀਆਂ, ਝੀਲਾਂ ਅਤੇ ਤਲਾਬਾਂ ਵਿਚ ਕੂੜਾ ਸੁੱਟਣ ਦੀ ਪ੍ਰਵਿਰਤੀ ਨੂੰ ਰੋਕਣਾ ਹੋਵੇਗਾ ਅਤੇ ਉਦਯੋਗਿਕ ਤੇ ਘਰੇਲੂ ਗੰਦੇ ਪਾਣੀ ਨੂੰ ਬਿਨਾਂ ਸ਼ੁੱਧ ਕੀਤੇ ਜਲ ਸਰੋਤਾਂ ਵਿਚ ਛੱਡਣ 'ਤੇ ਰੋਕ ਲਗਾਈ ਜਾਣੀ ਚਾਹੀਦੀ ਹੈ | ਉਨਾਂ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਵਿਅਕਤੀ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨਾਂ ਨੌਜਵਾਨਾਂ ਨੂੰ ਵਾਤਾਵਰਨ ਸੰਭਾਲ ਮੁਹਿੰਮਾਂ ਨਾਲ ਜੁੜਨ ਅਤੇ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ | ਉਨਾਂ ਵਿਸ਼ਵਾਸ ਪ੍ਰਗਟਾਇਆ ਕਿ ਜੇਕਰ ਹਰ ਵਿਅਕਤੀ ਯਤਨ ਕਰੇ ਤਾਂ ਪਾਣੀ ਤੇ ਵਾਤਾਵਰਨ ਦੋਵਾਂ ਨੂੰ ਸੁਰੱਖਿਅਤ ਰੱਖਿਆ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਤੜਕਸਾਰ ਮੀਂਹ ਪੈਣ ਨਾਲ ਧਾਰ ਬਲਾਕ ਦਾ ਮੌਸਮ ਬਦਲਿਆ <br/> ਅਗਲੀ ਖ਼ਬਰ ਮੀਂਹ ਤੇ ਗੜੇਮਾਰੀ ਨਾਲ ਗਰਮੀ ਤੋਂ ਮਿਲੀ ਰਾਹਤ <br/>
Ad Position 24