26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

2027 'ਚ ਸੁਖਬੀਰ ਦੀ ਅਗਵਾਈ ਹੇਠ ਬਣੇਗੀ ਸਰਕਾਰ- ਘੁੰਮਣ <br/>

Ad Position 21
No active advertisement
ਅਜੀਤ ਡੈਸਕ 01-06-2026
ਬਟਾਲਾ, 31 ਮਈ (ਸਤਿੰਦਰ ਸਿੰਘ)-ਪਿੰਡ ਜੈਤੋਸਰਜਾ ਵਿਖੇ ਜ਼ਿਲ੍ਹਾ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪਹੁੰਚਣ 'ਤੇ ਸ: ਲਖਵਿੰਦਰ ਸਿੰਘ ਘੁੰਮਣ ਦਾ ਅਮਰਪਾਲ ਸਿੰਘ ਤੇ ਸੀਨੀਅਰ ਆਗੂਆਂ ਵਲੋਂ ਵਿਸ਼ੇਸ ਸਨਮਾਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਪੰਜਾਬ 'ਚ ਥੋੜੇ ਦਿਨ ਪਹਿਲਾਂ ਹੋਈਆਂ ਨਗਰ ਨਿਗਮ, ਨਗਰ ਪੰਚਾਇਤਾਂ ਤੇ ਨਗਰ ਕੌਸਲਾਂ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ, ਜਿਸ ਤੋਂ ਇਹ ਲੱਗ ਰਿਹਾ ਹੈ ਕਿ ਸ਼ਹਿਰੀ ਖੇਤਰਾਂ 'ਚ ਵੀ ਸ਼ੋ੍ਰਮਣੀ ਅਕਾਲੀ ਦਲ ਦੀ ਦਿਨੋ-ਦਿਨ ਪਕੜ ਮਜ਼ਬੂਤ ਹੋ ਰਹੀ ਹੈ ਤੇ ਸ਼ਹਿਰੀ ਲੋਕਾਂ ਦੇ ਦਿਲਾਂ ਵਿਚ ਅਕਾਲੀ ਦਲ ਦੀ ਲੋਕਪਿ੍ਯਤਾ ਵਧ ਰਹੀ ਹੈ | ਅੱਜ ਪੰਜਾਬ ਦੇ ਲੋਕ ਇਹ ਮਹਿਸੂਸ ਕਰ ਰਹੇ ਹਨ ਕਿ ਪੰਜਾਬ ਵਿਚੋਂ ਗੁੰਡਾਗਰਦੀ ਲੁੱਟਾਂ-ਖੋਹਾਂ, ਨਸ਼ਿਆਂ ਦਾ ਕੋਹੜ ਤੇ ਬੇਰੁਜ਼ਗਾਰੀ ਨੂੰ ਸਿਰਫ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਹੀ ਖਤਮ ਕਰ ਸਕਦਾ ਹੈ ਅਤੇ ਉਨ੍ਹਾਂ ਨੂੰ ਅਮਨ-ਸਾਂਤੀ ਵਾਲਾ ਰਾਜ ਦੇ ਸਕਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਤੇ ਦਾਅਵੇ ਕਰ ਕੇ ਧੋਖੇ ਨਾਲ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁਲਾਜ਼ਮ ਵਰਗ ਨਾਲ ਵਾਅਦਾ ਕੀਤਾ ਗਿਆ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਕਿਸੇ ਵੀ ਮੁਲਾਜ਼ਮ ਜਥੇਬੰਦੀ ਨੂੰ ਸੜਕਾਂ ਉੱਤੇ ਧਰਨੇ ਦੇਣ ਦੀ ਲੋੜ ਨਹੀਂ ਪਵੇਗੀ ਤੇ ਮੁਲਾਜ਼ਮਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ, ਪਰ ਬੜੇ ਦੁੱਖ ਦੀ ਗੱਲ ਹੈ ਕਿ ਸਵਾ ਚਾਰ ਸਾਲ ਸਰਕਾਰ ਦੇ ਬੀਤਣ ਤੋਂ ਬਾਅਦ ਵੀ ਆਪਣੀਆਂ ਮੰਗਾਂ ਮਨਵਾਉਣ ਲਈ ਕੰਪਿਊਟਰ ਅਧਿਆਪਕ ਯੂਨੀਅਨ ਅਤੇ ਹੋਰ ਵੱਖ-ਵੱਖ ਅਧਿਆਪਕ ਯੂਨੀਅਨਾਂ ਚੰਡੀਗੜ੍ਹ ਦੀਆਂ ਸੜਕਾਂ 'ਤੇ ਸਰਕਾਰ ਦੀਆਂ ਡਾਂਗਾਂ ਦਾ ਸ਼ਿਕਾਰ ਹੋ ਰਹੇ ਹਨ, ਮੁਲਾਜ਼ਮ ਭੈਣਾਂ ਨੂੰ ਵੀ ਨਹੀਂ ਬਖਸ਼ਿਆ ਜਾ ਰਿਹਾ ਅਤੇ ਉਨ੍ਹਾਂ ਉੱਪਰ ਵੀ ਡਾਂਗਾਂ ਵਰ੍ਹਾਈਆਂ ਜਾ ਰਹੀਆਂ ਹਨ | ਹਰ ਵਰਗ ਭਗਵੰਤ ਮਾਨ ਦੀ ਸਰਕਾਰ ਤੋਂ ਬੁਰੀ ਤਰ੍ਹਾਂ ਦੁਖੀ ਹੈ ਤੇ ਉਹ 2027 ਨੂੰ ਬੇਸਬਰੀ ਨਾਲ ਉਡੀਕ ਰਹੇ ਹਨ ਤੇ ਇਨ੍ਹਾਂ ਧੱਕੇਸ਼ਾਹੀਆਂ ਦਾ ਜਵਾਬ ਦੇਣਗੇ | ਇਸ ਮੌਕੇ ਬਲਕਾਰ ਸਿੰਘ ਜੈਤੋਸਰਜਾ, ਸਾਬਕਾ ਸਰਪੰਚ ਮੰਗਲ ਸਿੰਘ ਕੋਟ ਬਖਤਾ, ਸਾਬਕਾ ਸਰਪੰਚ ਸੁਰਜੀਤ ਸਿੰਘ ਜੈਤੋਸਰਜਾ, ਸੁਖਵਿੰਦਰ ਸਿੰਘ ਫੌਜੀ ਸਾਬਕਾ ਬਲਾਕ ਸੰਮਤੀ ਮੈਂਬਰ, ਸਾਬਕਾ ਮੈਂਬਰ ਪੰਚਾਇਤ ਅਵਤਾਰ ਸਿੰਘ, ਸਵਰਨ ਸਿੰਘ ਜੈਤੋ ਸਰਜਾ, ਸੰਦੀਪ ਸਿੰਘ ਜੈਤੋ ਸਰਜਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਸ਼ਹੀਦ ਏ.ਐੱਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਦੁੱਖ... ਅਗਲੀ ਖ਼ਬਰ ਸਮਾਜ ਸੇਵੀ ਸੰਸਥਾ 'ਜ਼ੀਰਾ ਵਿਕਾਸ ਪ੍ਰੀਸ਼ਦ' ਦਾ ਗਠਨ
Ad Position 24