26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਸ਼ਹੀਦ ਏ.ਐੱਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਦੁੱਖ ਵੰਡਾਇਆ

Ad Position 21
No active advertisement
ਅਜੀਤ ਡੈਸਕ 01-06-2026
ਫਤਹਿਗੜ੍ਹ ਚੂੜੀਆਂ, 31 ਮਈ (ਅਵਤਾਰ ਸਿੰਘ ਰੰਧਾਵਾ)-ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸ਼ਹੀਦ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਜੋਗਾ ਸਿੰਘ ਦੇ ਘਰ ਪਿੰਡ ਘਣੀਏ-ਕੇ-ਬਾਂਗਰ ਵਿਖੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਚੇਅਰਮੈਨ ਜੋਬਨ ਰੰਧਾਵਾ ਵੀ ਮੌਜ਼ੂਦ ਸਨ | ਪਰਿਵਾਰ ਨਾਲ ਦੁੱਖ ਵੰਡਾਉਣ ਉਪਰੰਤ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਏ.ਐੱਸ.ਆਈ. ਜੋਗਾ ਸਿੰਘ ਨੇ ਆਪਣੀ ਹਿੰਮਤ, ਸਮਰਪਣ ਅਤੇ ਨਿਰਸਵਾਰਥ ਸੇਵਾ ਰਾਹੀਂ ਪੰਜਾਬ ਪੁਲਿਸ ਦੀਆਂ ਸਰਬਉੱਚ ਪ੍ਰੰਪਰਾਵਾਂ ਨੂੰ ਕਾਇਮ ਰੱਖਦਿਆਂ ਡਿਊਟੀ ਦੌਰਾਨ ਮਹਾਨ ਕੁਰਬਾਨੀ ਦਿੱਤੀ | ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਮਾਣ ਅਤੇ ਸਨਮਾਨ ਨਾਲ ਯਾਦ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਏ.ਐੱਸ.ਆਈ. ਜੋਗਾ ਸਿੰਘ (54) ਜੋ ਕਿ 1989 ਵਿਚ ਪੰਜਾਬ ਪੁਲਿਸ 'ਚ ਕਾਂਸਟੇਬਲ ਵਜੋਂ ਭਰਤੀ ਹੋਏ ਸਨ ਅਤੇ ਮੌਜ਼ੂਦਾ ਸਮੇਂ ਵਿਚ ਅੰਮਿ੍ਤਸਰ ਕਮਿਸ਼ਨਰੇਟ ਪੁਲਿਸ ਦੇ ਟ੍ਰੈਫਿਕ ਸਟਾਫ਼ ਵਿਚ ਤਾਇਨਾਤ ਸਨ, ਨੇ 24 ਮਈ 2026 ਨੂੰ ਡਿਊਟੀ ਦੌਰਾਨ ਆਪਣੀ ਜਾਨ ਗੁਆ ਦਿੱਤੀ ਸੀ | ਉਹ ਆਪਣੇ ਪਿੱਛੇ ਮਾਂ, ਪਤਨੀ, ਪੁੱਤਰ ਅਤੇ ਧੀ ਛੱਡ ਗਏ ਹਨ | ਉਨ੍ਹਾਂ ਕਿਹਾ ਕਿ ਸ਼ਹੀਦ ਏ.ਐੱਸ.ਆਈ. ਜੋਗਾ ਸਿੰਘ ਦਾ ਇਹ ਮਹਾਨ ਬਲਿਦਾਨ ਸਦਾ ਗੌਰਵ ਤੇ ਸਨਮਾਨ ਨਾਲ ਯਾਦ ਰੱਖਿਆ ਜਾਵੇਗਾ | ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਏ.ਐੱਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਅÏਖੀ ਘੜੀ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਵੇਗੀ | ਇਸ ਮੌਕੇ ਪ੍ਰਭਜੀਤ ਸਿੰਘ, ਦਲਜੀਤ ਸਿੰਘ, ਸਰਬਜੀਤ ਸਿੰਘ ਖਾਲਸਾ ਰੇਤੇ ਵਾਲੇ, ਜਸਪਾਲ ਸਿੰਘ ਲੰਗਰਵਾਲ, ਭਗਤ ਸਿੰਘ, ਕੈਪਟਨ ਸਿੰਘ ਸੁੰਡਲ, ਸਰਵਣ ਸਿੰਘ, ਰਜਿੰਦਰ ਸਿੰਘ ਜਾਂਗਲਾ, ਜੋਬਨਜੀਤ ਸਿੰਘ ਬਹੁਤ ਵੱਡੀ ਗਿਣਤੀ ਵਿਚ ਅਫਸੋਸ ਦਾ ਇਜ਼ਹਾਰ ਕਰਨ ਵਾਲਿਆਂ ਵਿਚ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਬੱਸ ਸਟੈਂਡ ਚੌਕੀ ਬਟਾਲਾ ਦੇ ਨੱਕ ਥੱਲੇ ਵਗ ਰਿਹਾ ਨਸ਼ਿਆਂ ਦਾ ਦਰਿਆ - ਪੁਲਿਸ ਦੀ ਕਾਰਗੁਜ਼ਾਰੀ ਮਨਫ਼ੀ ਅਗਲੀ ਖ਼ਬਰ 2027 'ਚ ਸੁਖਬੀਰ ਦੀ ਅਗਵਾਈ ਹੇਠ ਬਣੇਗੀ ਸਰਕਾਰ- ਘੁੰਮਣ <br/>
Ad Position 24