ਗੁਰਦਾਸਪੁਰ, 31 ਮਈ (ਪੰਕਜ ਸ਼ਰਮਾ)ਪੰਜਾਬ ਭਰ ਦੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਹੱਲ ਲਈ ਗੁਰਦਾਸਪੁਰ ਵਿਖੇ ਪੰਜਾਬ ਪੱਧਰੀ ਮੀਟਿੰਗ ਵਪਾਰ ਮੰਡਲ ਗੁਰਦਾਸਪੁਰ ਦੇ ਜ਼ਿਲਾ ਪ੍ਰਧਾਨ ਦਰਸ਼ਨ ਮਹਾਜਨ ਦੀ ਅਗਵਾਈ ਹੇਠ ਹੋਈ | ਜਿਸ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਵਪਾਰੀ ਆਗੂਆਂ ਅਤੇ ਕਾਰੋਬਾਰੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਮੀਟਿੰਗ ਵਿਚ ਵਪਾਰ ਮੰਡਲ ਪੰਜਾਬ ਦੇ ਪ੍ਰਧਾਨ ਪਿਆਰੇ ਲਾਲ ਸੇਠ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਦੇ ਨਾਲ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਵਪਾਰਕ ਆਗੂਆਂ ਨੇ ਵੀ ਹਾਜ਼ਰੀ ਭਰੀ | ਇਸ ਮੌਕੇ ਵਪਾਰੀਆਂ ਵਲੋਂ ਆਪਣੇ ਕਾਰੋਬਾਰਾਂ ਨਾਲ ਜੁੜੀਆਂ ਸਮੱਸਿਆਵਾਂ, ਵੱਧ ਰਹੇ ਖ਼ਰਚਿਆਂ, ਟੈਕਸਾਂ, ਪ੍ਰਸ਼ਾਸਨਿਕ ਮੁਸ਼ਕਿਲਾਂ ਅਤੇ ਮੰਡੀ ਪ੍ਰਬੰਧਾਂ ਸਬੰਧੀ ਮੁੱਦੇ ਉਠਾਏ ਗਏ | ਜ਼ਿਲ੍ਹਾ ਪ੍ਰਧਾਨ ਦਰਸ਼ਨ ਮਹਾਜਨ ਅਤੇ ਪੰਜਾਬ ਪ੍ਰਧਾਨ ਪਿਆਰੇ ਲਾਲ ਸੇਠ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ (ਬਾਕੀ ਸਫ਼ਾ 8 'ਤੇ)