ਬਟਾਲਾ, 31 ਮਈ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਤਿਕਾਰ ਸੋਧ ਐਕਟ 'ਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਇਤਰਾਜ਼ਯੋਗ ਤੇ ਵਿਵਾਦਤ ਮੱਦਾਂ ਨੂੰ ਹਟਾਉਣ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਦੇ ਸੂਬਾ ਸਰਕਾਰ ਨਾਲ ਚੱਲ ਰਹੇ ਟਕਰਾਅ ਬਾਰੇ ਵਿਚਾਰਾਂ ਕਰਨ ਲਈ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਕਨਵੈਨਸ਼ਨ ਕੀਤੀ ਗਈ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ ਪ੍ਰਚਾਰਕ ਕਵੀਸ਼ਰ ਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਵੱਡੇ ਕਾਫ਼ਲੇ ਨਾਲ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਤੋਂ ਰਵਾਨਾ ਹੋਣ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਹਕੂਮਤਾਂ ਜਿੰਨੇ ਮਰਜ਼ੀ ਐਕਟ ਬਣਾਉਣ, ਪਰ ਪੰਥਕ ਮਾਮਲਿਆਂ ਤੇ ਮਰਿਆਦਾ ਵਿਚ ਦਖ਼ਲ ਅੰਦਾਜ਼ੀ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਤਿਕਾਰ ਐਕਟ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਹੁਕਮ ਹੋਵੇਗਾ, ਉਸ ਉਪਰ ਡਟ ਕੇ ਪਹਿਰਾ ਦਿੱਤਾ ਜਾਵੇਗਾ | ਇਸ ਮੌਕੇ ਮਲਕੀਅਤ ਸਿੰਘ ਬਸਰਾਵਾਂ ਮੈਨੇਜਰ, ਜਗਦੀਪ ਸਿੰਘ ਧਾਰੋਵਾਲੀ ਮੈਨੇਜਰ, ਹਰਵਿੰਦਰ ਸਿੰਘ ਜੱਫਰਵਾਲ, ਜਤਿੰਦਰਪਾਲ ਸਿੰਘ ਵਿੱਕੀ, ਸ਼ਮਸ਼ੇਰ ਸਿੰਘ ਚੀਮਾ, ਗਿਆਨੀ ਹਰਬੰਸ ਸਿੰਘ ਹੰਸਪਾਲ, ਗੁਲਬਾਗ ਸਿੰਘ ਬਾਸਰਪੁਰ, ਗੁਰਮੁਖ ਸਿੰਘ ਕਾਦੀਆਂ, ਭਾਈ ਪੰਥਜੀਤ ਸਿੰਘ ਪ੍ਰਚਾਰਕ, ਗੁਰਵਿੰਦਰ ਸਿੰਘ ਕਾਲੇਕੇ, ਭਾਈ ਕਰਮਜੀਤ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਭਾਈ ਗੁਰਪਿੰਦਰ ਸਿੰਘ ਪ੍ਰਚਾਰਕ, ਭਾਈ ਮੋਹਨ ਸਿੰਘ ਬੁੱਢਾਕੋਟ, ਤਰਨਪ੍ਰੀਤ ਸਿੰਘ, ਭਾਈ ਤਰਸੇਮ ਸਿੰਘ ਸੇਖਵਾਂ, ਲਵਪ੍ਰੀਤ ਸਿੰਘ, ਭਾਈ ਗੁਰਦੇਵ ਸਿੰਘ ਲਧਾਮੁੰਡਾ ਆਦਿ ਹਾਜ਼ਰ ਸਨ |