ਸ੍ਰੀ ਹਰਗੋਬਿੰਦਪੁਰ, 31 ਮਈ (ਕੰਵਲਜੀਤ ਸਿੰਘ ਚੀਮਾ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮਿ੍ਤਸਰ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਚਲਾਏ ਜਾ ਰਹੇ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਪਿ੍ੰਸੀਪਲ ਮਧੂ ਸਾਵਲ ਦੀ ਅਗਵਾਈ ਹੇਠ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸਕੂਲ ਵਿਚ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਪਿ੍ੰਸੀਪਲ ਮਧੂ ਸਾਵਲ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਸ਼ਹਾਦਤ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਗੁਰੂ ਸਾਹਿਬ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਲਈ ਹਾਜ਼ਰੀਨ ਨੂੰ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼, ਵਿਦਿਆਰਥੀ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ |