11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਮੰਗਾਂ ਨੂੰ ਲੈ ਕੇ ਸੇਵਾ ਕੇਂਦਰ ਦੇ ਕਰਮੀਆਂ ਦੀ ਕਲਮ ਛੋੜ ਹੜਤਾਲ 7ਵੇਂ ਦਿਨ ਵੀ ਜਾਰੀ <br/>

Ad Position 21
No active advertisement
ਅਜੀਤ ਡੈਸਕ 02-06-2026
ਗੁਰਦਾਸਪੁਰ, 1 ਜੂਨ (ਗੁਰਪ੍ਰਤਾਪ ਸਿੰਘ)-ਮੰਗਾਂ ਨੂੰ ਲੈ ਕੇ ਸੇਵਾ ਕੇਂਦਰ ਕਰਮੀਆਂ ਵਲੋਂ ਕੀਤੀ ਕਲਮ ਛੋੜ ਹੜਤਾਲ ਅੱਜ 7ਵੇਂ ਦਿਨ ਵੀ ਜਾਰੀ ਰਹੀ | ਇਹ ਹੜਤਾਲ ਬੀਤੀ 26 ਮਈ ਤੋਂ ਲਗਾਤਾਰ ਜਾਰੀ ਹੈ | ਜਿਸ ਕਾਰਨ ਲੋਕਾਂ ਦੇ ਜ਼ਰੂਰੀ ਕੰਮ ਰੁਕੇ ਹੋਏ ਹਨ ਅਤੇ ਉਨ੍ਹਾਂ ਨੂੰ ਆਪਣੇ ਕੰਮਾਂ ਲਈ ਖੱਜਲ ਖ਼ੁਆਰ ਹੋਣਾ ਪੈ ਰਿਹਾ ਹੈ | ਦੱਸਣਯੋਗ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਅੰਦਰ 40 ਤੋਂ ਵੱਧ ਸੇਵਾ ਕੇਂਦਰ ਮੌਜੂਦ ਹਨ, ਜਿਨ੍ਹਾਂ 'ਚ 130 ਤੋਂ ਵੱਧ ਕਰਮਚਾਰੀ ਕੰਮ ਕਰਦੇ ਹਨ, ਜਿਨ੍ਹਾਂ ਦੇ ਹੜਤਾਲ 'ਤੇ ਜਾਣ ਕਾਰਨ ਲੋਕਾਂ ਦੇ ਕਈ ਤਰ੍ਹਾਂ ਦੇ ਜ਼ਰੂਰੀ ਕੰਮ ਰੁਕ ਗਏ ਹਨ | ਜਾਣਕਾਰੀ ਦਿੰਦੇ ਹੋਏ ਸੇਵਾ ਕੇਂਦਰ ਦੇ ਕਰਮੀਆਂ ਨੇ ਦੱਸਿਆ ਕਿ ਸੱਤਾ 'ਚ ਆਉਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਹ ਵਾਅਦਾ ਕੀਤਾ ਸੀ ਕਿ ਸਰਕਾਰ ਆਊਟ ਸੋਰਸ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇਗੀ | ਪਰ ਹੁਣ ਸਰਕਾਰ ਵਲੋਂ ਆਪਣੇ ਵਾਅਦਿਆਂ ਤੇ ਸੇਵਾ ਕੇਂਦਰ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ | ਜਿਸ ਦੇ ਸਿੱਟੇ ਵਜੋਂ ਉਹ ਕਲਮ ਛੋੜ ਹੜਤਾਲ ਕਰਨ ਲਈ ਮਜਬੂਰ ਹੋਏ ਹਨ | ਉਨ੍ਹਾਂ ਮੰਗ ਕੀਤੀ ਕਿ ਆਊਟ ਸੋਰਸ ਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਕੇ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਵਾਧਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ | ਜਿਸ ਦੀ ਜ਼ਿੰਮੇਵਾਰ ਖੁਦ ਪੰਜਾਬ ਸਰਕਾਰ ਹੋਵੇਗੀ | ਸੇਵਾ ਕੇਂਦਰ ਕਰਮੀਆਂ ਦੇ ਹੜਤਾਲ 'ਤੇ ਜਾਣ ਕਾਰਨ ਸ਼ਹਿਰ ਅੰਦਰ ਸਥਾਪਤ ਸੇਵਾ ਕੇਂਦਰਾਂ ਵਿਚ ਸੁੰਨ ਪਸਰੀ ਹੋਈ ਦਿਖਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਬਟਾਲਾ ਵਾਸੀਆਂ ਨੇ ਸ਼ਹਿਰ 'ਚ ਕਰਵਾਏ ਵਿਕਾਸ ਕਾਰਜਾਂ ਨੂੰ ਵੇਖਦਿਆਂ ਨਗਰ ਨਿਗਮ ਦੀ ਸੇਵਾ 'ਆਪ' ਨੂੰ ਸੌਂਪੀ- ਵਿਧਾਇਕ ਸ... ਅਗਲੀ ਖ਼ਬਰ ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਵਿਖੇ 'ਫਨ ਡੇ' ਮਨਾਇਆ
Ad Position 24