11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਬਟਾਲਾ ਵਾਸੀਆਂ ਨੇ ਸ਼ਹਿਰ 'ਚ ਕਰਵਾਏ ਵਿਕਾਸ ਕਾਰਜਾਂ ਨੂੰ ਵੇਖਦਿਆਂ ਨਗਰ ਨਿਗਮ ਦੀ ਸੇਵਾ 'ਆਪ' ਨੂੰ ਸੌਂਪੀ- ਵਿਧਾਇਕ ਸ਼ੈਰੀ ਕਲਸੀ

Ad Position 21
No active advertisement
ਵਿਧਾਇਕ ਸ਼ੈਰੀ ਕਲਸੀ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ | ਅਜੀਤ ਤਸਵੀਰ <br/> 02-06-2026
ਬਟਾਲਾ, 1 ਜੂਨ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਬਟਾਲਾ ਹਲਕੇ ਦੇ ਵਿਕਾਸ ਲਈ ਦਿਨ-ਰਾਤ ਲੋਕਾਂ ਦੀ ਸੇਵਾ 'ਚ ਹਾਜ਼ਰ ਹਨ ਤੇ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ | ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਨਿਪਟਾਰਾ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕਰ ਰਹੇ ਹਨ ਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਦੁੱਖ-ਤਕਲੀਫ਼ਾਂ ਦੂਰ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਬਟਾਲੇ ਸ਼ਹਿਰ ਦੀ ਗੱਲ ਕਰਦਿਆਂ ਦੱਸਿਆ ਕਿ ਬਟਾਲਾ ਵਾਸੀਆਂ ਨੇ ਵਿਕਾਸ ਕਾਰਜਾਂ 'ਤੇ ਮੋਹਰ ਲਗਾਉਂਦਿਆਂ ਨਗਰ ਨਿਗਮ ਬਟਾਲਾ ਦੀ ਸੇਵਾ 'ਆਪ' ਦੇ ਉੁਮੀਦਵਾਰਾਂ ਨੂੰ ਸੌਂਪੀ ਹੈ ਤੇ ਉਹ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਬਟਾਲਾ ਸ਼ਹਿਰ ਦੀ ਵਿਕਾਸ ਪੱਖੋਂ ਹੋਰ ਨੁਹਾਰ ਬਦਲੀ ਜਾਵੇਗੀ | ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਾਰੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਗਿਆ ਹੈ | 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ' ਯੋਜਨਾ ਤਹਿਤ ਅÏਰਤਾਂ ਨੂੰ 1000 ਰੁਪਏ, ਐੱਸ.ਸੀ. ਭਾਈਚਾਰੇ ਨਾਲ ਸਬੰਧਤ ਅÏਰਤਾਂ ਨੂੰ 1500 ਮਹੀਨੇ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਪਿਛਲੇ 4 ਸਾਲਾਂ ਵਿਚ ਹਲਕੇ ਅੰਦਰ ਸਰਬਪੱਖੀ ਵਿਕਾਸ ਕਰਵਾਏ ਗਏ ਹਨ | ਬਟਾਲਾ ਹਲਕਾ ਵਾਸੀਆਂ ਨੂੰ ਇਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ | ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਲਾਇਟਾਂ ਲਗਾਈਆਂ ਜਾ ਰਹੀਆਂ ਹਨ | ਸ਼ਹਿਰ ਵਿਚ ਲਾਇਬ੍ਰੇਰੀ ਦੀ ਨਵੀਂ ਇਮਾਰਤ ਉਸਾਰੀ ਗਈ ਹੈ | ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ ਵਿਖੇ ਸ਼ਾਨਦਾਰ ਕਲਾਕ ਟਾਵਰ ਲਗਾਇਆ ਗਿਆ ਹੈ | ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਚੱਲ ਰਿਹਾ ਹੈ | ਇਸ ਤੋਂ ਇਲਾਵਾ ਹਲਕੇ ਦੇ ਪਿੰਡਾਂ ਅੰਦਰ ਵੀ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਕਰਵਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਤੇ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 2027 ਦਾ ਟਰੇਲਰ-ਅਮਨਸ਼ੇਰ ਸਿੰਘ ਕਲਸੀ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਸੇਵਾ ਕੇਂਦਰ ਦੇ ਕਰਮੀਆਂ ਦੀ ਕਲਮ ਛੋੜ ਹੜਤਾਲ 7ਵੇਂ ਦਿਨ ਵੀ ਜਾਰੀ <br/>
Ad Position 24