13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਵਾਰਡ ਨੰਬਰ-19 ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਸੁਨੀਲ ਮਹਾਜਨ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

Ad Position 21
No active advertisement
ਅਜੀਤ ਡੈਸਕ 02-06-2026
ਗੁਰਦਾਸਪੁਰ, 1 ਜੂਨ (ਚੱਕਰਾਜਾ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਇਸੇ ਤਹਿਤ ਵਾਰਡ ਨੰਬਰ-19 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਨੀਲ ਮਹਾਜਨ ਨੇ ਆਪਣੇ ਨਾਮਜ਼ਦਗੀ ਪੱਤਰ ਚੋਣ ਅਧਿਕਾਰੀ ਕੋਲ ਦਾਖ਼ਲ ਕਰਵਾਏ | ਇਸ ਮੌਕੇ ਅਕਾਲੀ ਦਲ ਦੇ ਆਗੂ ਤੇ ਸਮਰਥਕ ਵੱਡੀ ਗਿਣਤੀ 'ਚ ਹਾਜ਼ਰ ਰਹੇ | ਨਾਮਜ਼ਦਗੀ ਦਾਖ਼ਲ ਕਰਨ ਉਪਰੰਤ ਸੁਨੀਲ ਮਹਾਜਨ ਨੇ ਕਿਹਾ ਕਿ ਵਾਰਡ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ ਤੇ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਇਲਾਕੇ ਦੇ ਵਿਕਾਸ ਨੂੰ ਪਹਿਲ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਤਰਜ਼ੀਹ ਹੋਵੇਗੀ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਵਿਕਾਸ ਦੇ ਏਜੰਡੇ ਨੂੰ ਸਮਰਥਨ ਦੇਣ | ਇਸ ਦੌਰਾਨ ਪਾਰਟੀ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ |
Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਨੇ ਕੇਂਦਰ ਅਤੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਜਰਖੜ ਵਿਖੇ ਉਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਮੇਲਾ ਅਮਿੱਟ ਯਾਦਾਂ ਨਾਲ ਸਮਾਪਤ
Ad Position 24