13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਪ੍ਰੀ-ਸਪੈਸ਼ਲ ਇੰਟੈਂਸਿਵ ਰਵੀਜ਼ਨ ਮੈਪਿੰਗ 'ਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ 7 ਨੂੰ ਵਿਸ਼ੇਸ਼ ਕੈਂਪ ਲੱਗਣਗੇ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ <br/>

Ad Position 21
No active advertisement
ਅਜੀਤ ਡੈਸਕ 02-06-2026
ਗੁਰਦਾਸਪੁਰ, 1 ਜੂਨ (ਅਸ਼ੋਕ ਸ਼ਰਮਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਆਦਿੱਤਿਆ ਉੱਪਲ ਨੇ ਦੱਸਿਆ ਕਿ ਸਾਲ 2003 ਦੀ ਵੋਟਰ ਸੂਚੀ ਨਾਲ ਮੌਜੂਦਾ ਵੋਟਰਾਂ ਦੀ ਚੱਲ ਰਹੀ ਪ੍ਰੀ-ਸਪੈਸ਼ਲ ਇੰਟੈਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ 7 ਜੂਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ | ਉਨ੍ਹਾਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਜ਼ਿਲ੍ਹਾ ਗੁਰਦਾਸਪੁਰ ਤੇ ਸਮੂਹ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ 9 ਤੇ 99 ਗੁਰਦਾਸਪੁਰ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਸਮੂਹ ਬੂਥ ਲੈਵਲ ਅਫ਼ਸਰ 7 ਜੂਨ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਦੌਰਾਨ ਆਪਣੇ ਪੋਲਿੰਗ ਬੂਥਾਂ 'ਤੇ ਹਾਜ਼ਰ ਰਹਿਣ ਅਤੇ ਇਸ ਸਬੰਧ ਵਿਚ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਸਥਾਨਕ ਨੁਮਾਇੰਦਿਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੇ ਬੂਥ ਲੈਵਲ ਏਜੰਟਾਂ ਤੋਂ ਸਹਿਯੋਗ ਲਿਆ ਜਾਵੇ | ਉਨ੍ਹਾਂ ਹਦਾਇਤ ਕੀਤੀ ਕਿ ਕੈਂਪ ਦੌਰਾਨ ਮੈਪ ਕੀਤੇ ਕੁੱਲ ਵੋਟਰਾਂ ਦੀ ਗਿਣਤੀ ਸਬੰਧੀ ਰਿਪੋਰਟ 7 ਜੂਨ ਨੂੰ ਸ਼ਾਮ 4:30 ਵਜੇ ਤੱਕ ਇਸ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ ਅਤੇ ਪੋਲਿੰਗ ਸਟੇਸ਼ਨਾਂ 'ਤੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਚੈਕਿੰਗ ਨਿੱਜੀ ਤੌਰ 'ਤੇ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ 9 ਤੇ 99 ਰਾਹੀਂ ਕੀਤੀ ਜਾਵੇ | ਉਨ੍ਹਾਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ 7 ਜੂਨ ਨੂੰ ਵਿਸ਼ੇਸ਼ ਕੈਂਪ ਲਈ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਨੂੰ ਖੁੱਲ੍ਹਾ ਰੱਖਣਾ ਯਕੀਨੀ ਬਣਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪ੍ਰੀ-ਸਪੈਸ਼ਲ ਇੰਟੈਂਸਿਵ ਰਵੀਜ਼ਨ ਮੈਪਿੰਗ 'ਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ 7 ਨੂੰ ਵਿਸ... ਅਗਲੀ ਖ਼ਬਰ ਸੰਤ ਬਾਬਾ ਸੰਪੂਰਨ ਸਿੰਘ ਜੀ ਦੇ ਜਨਮ ਦਿਵਸ 'ਤੇ ਮਹਾਨ ਕੀਰਤਨ ਦਰਬਾਰ ਕਰਵਾਇਆ
Ad Position 24