ਦੀਨਾਨਗਰ, 1 ਜੂਨ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਮੈਂਬਰ ਜੋਗਿੰਦਰ ਸਿੰਘ ਛੀਨਾ ਨੇ ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਦਿੱਤੀ ਹੈ | ਜੋਗਿੰਦਰ ਸਿੰਘ ਛੀਨਾ ਨੇ ਕਿਹਾ ਕਿ ਪੰਜਾਬ ਅੰਦਰ ਚੰਗੀ ਪਕੜ ਰੱਖਣ ਵਾਲੇ ਕੇਵਲ ਢਿੱਲੋਂ ਦੇ ਸੂਬਾ ਪ੍ਰਧਾਨ ਬਣਨ ਨਾਲ ਭਾਜਪਾ ਵਰਕਰਾਂ 'ਚ ਭਾਰੀ ਉਤਸ਼ਾਹ ਪੈਦਾ ਹੋਇਆ ਹੈ ਤੇ ਇਸ ਨਾਲ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਲਵਾ ਖੇਤਰ ਨਾਲ ਸਬੰਧਿਤ ਸਿੱਖ ਚਿਹਰੇ ਨੂੰ ਅੱਗੇ ਲਿਆਉਣ ਨਾਲ 2027 ਦੀਆਂ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਨੂੰ ਇਸ ਦਾ ਵੱਡਾ ਲਾਭ ਮਿਲੇਗਾ, ਕਿਉਂਕਿ ਇਕ ਸਿੱਖ ਚਿਹਰੇ ਨੂੰ ਸੂਬਾ ਪ੍ਰਧਾਨ ਬਣਾਉਣ ਨਾਲ ਪੰਜਾਬ ਦੇ ਸਿੱਖ ਵੋਟ ਵੱਡੀ ਗਿਣਤੀ 'ਚ ਪਾਰਟੀ ਨਾਲ ਜੁੜੇਗਾ | ਛੀਨਾ ਨੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੇ ਇਸ ਫੈਸਲੇ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ |