14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਪਿੰਡ ਦਮੋਦਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ

Ad Position 21
No active advertisement
ਅਜੀਤ ਡੈਸਕ 02-06-2026
ਬਟਾਲਾ, 1 ਜੂਨ (ਸਤਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਦਮੋਦਰ ਤੋਂ 'ਮੁੱਖ ਮੰਤਰੀ ਤੀਰਥ ਯਾਤਰਾ' ਲਈ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਹਰੀ ਝੰਡੀ ਦੇ ਕੇ ਬੱਸ ਰਵਾਨਾ ਕੀਤੀ ਗਈ | ਇਸ ਮੌਕੇ ਸ: ਬਲਬੀਰ ਸਿੰਘ ਪੰਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਸਾਡੇ ਬਜ਼ੁਰਗਾਂ ਅਤੇ ਸੰਗਤਾਂ ਨੂੰ ਆਪਣੇ ਇਤਿਹਾਸਕ ਤੇ ਧਾਰਮਿਕ ਵਿਰਸੇ ਨਾਲ ਜੋੜਨ ਵਿਚ ਇਕ ਮੀਲ ਪੱਥਰ ਸਾਬਤ ਹੋ ਰਿਹਾ ਹੈ | ਉਨ੍ਹਾਂ ਯਾਤਰਾ 'ਤੇ ਜਾ ਰਹੇ ਸਾਰੇ ਸ਼ਰਧਾਲੂਆਂ ਨੂੰ ਵਧਾਈਆਂ ਦਿੱਤੀਆਂ ਅਤੇ ਅਰਦਾਸ ਕੀਤੀ ਕਿ ਸਭ ਦੀ ਧਾਰਮਿਕ ਯਾਤਰਾ ਸੁਖਦ ਤੇ ਸਫ਼ਲ ਰਹੇ | ਇਸ ਮੌਕੇ ਸਰਪੰਚ ਗੁਰਪ੍ਰੀਤ ਕੌਰ, ਬਲਦੇਵ ਸਿੰਘ, ਤਰਸੇਮ ਸਿੰਘ, ਜਗੀਰ ਸਿੰਘ, ਲਵਪ੍ਰੀਤ ਕੌਰ, ਰਾਣਾ ਸ਼ਮਸ਼ੇਰ ਸਿੰਘ, ਸਰਦੂਲ ਸਿੰਘ, ਕੁਲਦੀਪ ਸਿੰਘ, ਸੁਰਜੀਤ ਸਿੰਘ, ਮਨਦੀਪ ਸਿੰਘ, ਜਗਤਾਰ ਸਿੰਘ, ਗੁਰਦਿਆਲ ਸਿੰਘ ਆਦਿ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਜਥੇਬੰਦੀ ਵਲੋਂ ਨਵੀਂ ਇਕਾਈ ਦੀ ਚੋਣ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਨਗਰ ਕੌਂਸਲ ਗੁਰਦਾਸਪੁਰ ਲਈ ਆਪਣੇ 29 ਉਮੀਦਵਾਰਾਂ ਦਾ ਐਲਾਨ <br/>
Ad Position 24