ਬਟਾਲਾ, 1 ਜੂਨ (ਸਤਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿਚ ਐਸ.ਐਲ. ਬਾਵਾ ਡੀ.ਏ.ਵੀ. ਕਾਲਜੀਏਟ ਬਟਾਲਾ ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਕੜੀ ਵਿਚ ਆਰਯਨ ਨੇ 92 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਪਾਰਸ ਨੇ 91.6 ਫ਼ੀਸਦੀ, ਭਵਿਆ ਮਹਿਤਾ ਨੇ 91.4 ਫ਼ੀਸਦੀ ਅਤੇ ਕਿ੍ਤਵਿਕ ਬਾਂਸਲ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸ਼ਾਨਦਾਰ ਸਫਲਤਾ ਹਾਸਲ ਕੀਤੀ | ਇਸ ਮੌਕੇ ਪਿ੍ੰਸੀਪਲ ਪ੍ਰੋ. (ਡਾ.) ਵਰਿੰਦਰ ਭਾਟੀਆ ਨੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਅਨੁਸ਼ਾਸਨ, ਸਖ਼ਤ ਮਿਹਨਤ ਅਤੇ ਲਗਾਤਾਰ ਯਤਨਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਈ ਰੱਖਣ ਤਾਂ ਜੋ ਭਵਿੱਖ ਵਿਚ ਵੀ ਉਹ ਨਵੀਆਂ ਉੱਚਾਈਆਂ ਨੂੰ ਛੂਹ ਸਕਣ | ਇਸ ਮੌਕੇ ਪ੍ਰੋ. ਰਾਜੀਵ ਮਹਿਤਾ ਨੇ ਵੀ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਉਜਵਲ ਅਤੇ ਸਫਲ ਭਵਿੱਖ ਲਈ ਕਾਮਨਾ ਕੀਤੀ |