ਗੁਰਦਾਸਪੁਰ, 1 ਜੂਨ (ਅਸ਼ੋਕ ਸ਼ਰਮਾ)-ਗੁਰਦਾਸਪੁਰ ਸ਼ਹਿਰ ਅੰਦਰ ਬੈਂਕਾਂ, ਸ਼ੋਅਰੂਮਾਂ ਅਤੇ ਹੋਰ ਵੱਡੇ ਕਾਰੋਬਾਰ ਵਾਲੀਆਂ ਦੁਕਾਨਾਂ ਅੱਗੇ ਪਾਰਕਿੰਗ ਨਾ ਹੋਣ ਕਰਕੇ ਸੜਕਾਂ ਕੰਢੇ ਮੋਟਰਸਾਈਕਲ ਤੇ ਖੜੀਆਂ ਕਾਰਾਂ ਹੋਣ ਕਰਕੇ ਸ਼ਹਿਰ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਬਿਲਕੁਲ ਗੰਭੀਰ ਨਾ ਹੋਣ ਕਰਕੇ ਲੋਕਾਂ ਦਾ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਹੈ | ਇਸ ਸਬੰਧੀ ਉੱਘੇ ਸਮਾਜ ਸੇਵੀ ਨਰਿੰਦਰ ਸਿੰਘ ਨੇ ਦੱਸਿਆ ਕਿ ਟਰੈਫ਼ਿਕ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਨੇਕਾਂ ਵਾਰ ਮੰਗ ਪੱਤਰ ਦਿੱਤੇ ਗਏ ਹਨ ਅਤੇ ਸਬੰਧਿਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਪਾਸੇ ਗ਼ੌਰ ਨਾ ਕਰਨ ਕਰਕੇ ਇਹ ਸਮੱਸਿਆ ਹੋਰ ਵੱਧਦੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਹਨੂੰਮਾਨ ਚੌਕ ਤੋਂ ਭਾਈ ਲਾਲੋ ਚੌਕ ਤੱਕ ਇਕ ਦਰਜਨ ਤੋਂ ਵੱਧ ਬੈਂਕ ਅਤੇ ਵੱਡੇ ਸ਼ੋਅ ਰੂਮਾਂ ਦੀ ਕੋਈ ਵੀ ਨਿੱਜੀ ਪਾਰਕਿੰਗ ਨਹੀਂ ਹੈ ਜੋ ਰਾਹਗੀਰਾਂ ਲਈ ਮੁਸੀਬਤ ਦਾ ਕਾਰਨ ਬਣੇ ਹਨ, ਇਸ ਨਾਲ ਸੜਕੀ ਹਾਦਸਿਆਂ 'ਚ ਵਾਧਾ ਹੋਣ ਨਾਲ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਹ ਮੁੱਦਾ ਅਖ਼ਬਾਰਾਂ ਵਿਚ ਕਾਫ਼ੀ ਛਪ ਚੁੱਕਾ ਹੈ | ਪਰ ਫਿਰ ਵੀ ਕੋਈ ਟਰੈਫ਼ਿਕ ਸਮੱਸਿਆ ਦਾ ਹੱਲ ਨਹੀਂ ਹੋਇਆ ਤੇ ਸਮੱਸਿਆ ਜਿਉਂ ਦੀ ਤਿਉਂ ਰਹਿਣ ਨਾਲ ਸ਼ਹਿਰ ਵਾਸੀ ਪ੍ਰਸ਼ਾਸਨ ਤੋਂ ਕਾਫ਼ੀ ਖ਼ਫ਼ਾ ਹਨ | ਉਨ੍ਹਾਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਪਾਸੋਂ ਮੰਗ ਕੀਤੀ ਕਿ ਸ਼ਹਿਰ ਅੰਦਰ ਪਾਰਕਿੰਗ ਦਾ ਵਿਸ਼ੇਸ਼ ਪ੍ਰਬੰਧ ਕਰਕੇ ਲੋਕਾਂ ਨੂੰ ਲੱਗ ਰਹੇ ਵੱਡੇ ਜਾਮ ਤੋਂ ਨਿਜਾਤ ਦਿਵਾਉਣ ਲਈ ਵਿਸ਼ੇਸ਼ ਕਦਮ