14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਪਿੰਡ ਕਲਾਣੂ ਨਿਵਾਸੀਆਂ ਵਲੋਂ ਪਾਣੀ ਦੀ ਸਮੱਸਿਆ ਨੰੂ ਲੈ ਕੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 02-06-2026
ਸ਼ਾਹਪੁਰ ਕੰਢੀ, 1 ਜੂਨ (ਰਣਜੀਤ ਸਿੰਘ)-ਪਿੰਡ ਕਲਾਣੂ ਨਿਵਾਸੀ ਗਰਮੀ ਦੇ ਮੌਸਮ 'ਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਕਾਰਨ ਕਾਫ਼ੀ ਪ੍ਰੇਸ਼ਾਨ ਹਨ | ਅੱਜ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਪਨ ਮਹਾਜਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਪਿੰਡ ਨਿਵਾਸੀ ਮੈਂਬਰ ਸਵਰਨ ਸਿੰਘ, ਰਾਕੇਸ਼ ਕੁਮਾਰ, ਮਹਿੰਦਰ ਸਿੰਘ, ਤਾਰਾ ਸਿੰਘ, ਅਸ਼ੋਕ ਕੁਮਾਰ, ਕਮਲਜੀਤ ਸਿੰਘ ਤੇ ਲਖਬੀਰ ਸਿੰਘ ਆਦਿ ਨੇ ਦੱਸਿਆ ਕਿ ਗਰਮੀ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਪਾਣੀ ਦੀ ਸਮੱਸਿਆ ਵੀ ਗੰਭੀਰ ਹੋ ਜਾਂਦੀ ਹੈ | ਪਰ ਅੱਜ ਤੱਕ ਕਿਸੇ ਵੀ ਸਰਕਾਰ ਨੇ ਪਿੰਡ ਦੀ ਸਾਰ ਨਹੀਂ ਲਈ | ਉਨ੍ਹਾਂ ਦੱਸਿਆ ਕਿ ਪਿੰਡ 'ਚ ਇਕ ਹੀ ਡੀਪ ਬੋਰ ਹੈ | ਜਿਸ ਦਾ ਪਾਣੀ ਬਹੁਤ ਗੰਦਾ ਆ ਰਿਹਾ ਹੈ | ਜਿਸ ਕਾਰਨ ਪਿੰਡ ਵਾਸੀਆਂ ਨੰੂ ਦੂਰੋਂ ਪਾਣੀ ਭਰ ਕੇ ਲਿਆਉਣਾ ਪੈਂਦਾ ਹੈ | ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਪਿੰਡ 'ਚ ਇਕ ਹੋਰ ਡੀਪ ਬੋਰ ਲਗਾਇਆ ਜਾਵੇ | ਇਸ ਸਬੰਧੀ ਜਦੋਂ ਸਬੰਧਿਤ ਅਧਿਕਾਰੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਪਿੰਡ 'ਚ ਇਕ ਡੀਪ ਬੋਰ ਹੈ ਤੇ ਵਾਟਰ ਸਪਲਾਈ ਵੀ ਜਾਂਦੀ ਹੈ, ਜੇਕਰ ਕੋਈ ਸਮੱਸਿਆ ਹੈ ਤਾਂ ਉਸ ਦਾ ਹੱਲ ਕਰ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਚੋਣਾਂ - ਪਠਾਨਕੋਟ ਦੇ ਮੇਅਰ ਲਈ ਮੈਂਬਰਾਂ ਦੀ ਜੋੜ ਤੋੜ ਸ਼ੁਰੂ ਅਗਲੀ ਖ਼ਬਰ ਮਾਸਟਰ ਕੇਡਰ ਸਮੇਤ ਵੱਖ-ਵੱਖ ਕੇਡਰ ਦੇ ਅਧਿਆਪਕਾਂ ਦੀਆਂ ਤਰੱਕੀਆਂ ਜਲਦ ਕੀਤੀਆਂ ਜਾਣ-ਜਗਜੀਤ/ਗੁਰਪ੍ਰੀਤ
Ad Position 24