ਪਠਾਨਕੋਟ, 1 ਜੂਨ (ਵਿਨੋਦ)-ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਠਾਨਕੋਟ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 6.90 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਨੰਗਲਭੂਰ ਪੁਲਿਸ ਦੇ ਏ.ਐਸ.ਆਈ. ਰਾਜੂ ਸਲਾਰੀਆਂ ਵਲੋਂ ਪੁਲਿਸ ਪਾਰਟੀ ਸਮੇਤ ਮੀਰਥਲ ਨੈਸ਼ਨਲ ਹਾਈਵੇ 'ਤੇ ਨਾਕਾ ਲਗਾਇਆ ਹੋਇਆ ਸੀ ਕਿ ਮੁਕੇਰੀਆਂ ਵਲੋਂ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਆ ਰਹੇ ਸਨ ਕਿ ਜਦੋਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਨਾਕਾ ਦੇਖਿਆ ਤਾਂ ਉਹ ਘਬਰਾ ਗਏ ਤੇ ਉਨ੍ਹਾਂ ਨੇ ਆਪਣੀ ਜੇਬ 'ਚੋਂ ਇਕ ਮੋਮੀ ਲਿਫ਼ਾਫ਼ਾ ਸੜਕ 'ਤੇ ਸੁੱਟ ਦਿੱਤਾ ਜਿਸ 'ਤੇ ਪੁਲਿਸ ਵਲੋਂ ਲਿਫ਼ਾਫ਼ੇ ਨੂੰ ਚੈੱਕ ਕੀਤਾ ਗਿਆ ਤਾਂ ਉਸ 'ਚੋਂ 6.90 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਪੁਲਿਸ ਵਲੋਂ ਮੋਟਰਸਾਈਕਲ ਨੂੰ ਕਬਜ਼ੇ 'ਚ ਲੈ ਕੇ ਦੋਨਾਂ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਦੋਸ਼ੀਆਂ ਦੀ ਪਹਿਚਾਣ ਤਜਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਪਿੰਡ ਸ਼ਾਦੀਪੁਰ ਜ਼ਿਲ੍ਹਾ ਜਲੰਧਰ ਅਤੇ ਮਨਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੀ.ਪੀ.ਟੀ. ਨਗਰ ਫਗਵਾੜਾ ਦੇ ਰੂਪ ਵਿਚ ਹੋਈ ਹੈ, ਜਿਨ੍ਹਾਂ ਦੇ ਖ਼ਿਲਾਫ਼ ਥਾਣਾ ਨੰਗਲ ਭੂਰ ਵਿਚ ਐਨ.ਡੀ.ਪੀ.ਸੀ. ਐਕਟ ਤਹਿਤ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |