14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸਬ ਇੰਸਪੈਕਟਰ ਬਲਵਿੰਦਰ ਸਿੰਘ ਦਾਲਮ ਨੇ ਥਾਣਾ ਤਾਰਾਗੜ੍ਹ ਵਿਖੇ ਐਸ.ਐਚ.ਓ. ਦਾ ਅਹੁਦਾ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 02-06-2026
ਤਾਰਾਗੜ੍ਹ, 1 ਜੂਨ (ਸੋਹਨ ਲਾਲ)-ਸਬ ਇੰਸਪੈਕਟਰ ਬਲਵਿੰਦਰ ਸਿੰਘ ਦਾਲਮ ਨੇ ਤਾਰਾਗੜ੍ਹ ਪੁਲਿਸ ਸਟੇਸ਼ਨ ਵਿਚ ਬਤੌਰ ਐਸ.ਐਚ.ਓ. ਦਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਸਬ ਇੰਸਪੈਕਟਰ ਬਲਵਿੰਦਰ ਸਿੰਘ ਦਾਲਮ ਨੰਗਲ ਭੂਰ ਵਿਖੇ ਬਤੌਰ ਐਸ.ਐਚ.ਓ. ਸੇਵਾ ਨਿਭਾਅ ਰਹੇ ਸਨ | ਸਬ ਇੰਸਪੈਕਟਰ ਬਲਵਿੰਦਰ ਸਿੰਘ ਦਾਲਮ ਤੋਂ ਪਹਿਲਾਂ ਇੰਸਪੈਕਟਰ ਦਵਿੰਦਰ ਕਾਸ਼ਨੀ ਪੁਲਿਸ ਥਾਣਾ ਤਾਰਾਗੜ੍ਹ ਵਿਖੇ ਐਸ.ਐਚ.ਓ. ਦੀ ਸੇਵਾ ਨਿਭਾਅ ਰਹੇ ਸਨ, ਜੋ ਕਿ ਬਦਲ ਕੇ ਸਾਈਬਰ ਕ੍ਰਾਈਮ ਬਰਾਂਚ ਪਠਾਨਕੋਟ ਚਲੇ ਗਏ ਹਨ | ਗੱਲਬਾਤ ਦੌਰਾਨ ਐਸ.ਐਚ.ਓ. ਬਲਵਿੰਦਰ ਸਿੰਘ ਦਾਲਮ ਨੇ ਕਿਹਾ ਕਿ ਇਲਾਕੇ ਵਿਚ ਸ਼ਰਾਰਤੀ ਤੇ ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਨੱਥ ਪਾਈ ਜਾਵੇਗੀ | ਉਨ੍ਹਾਂ ਕਿਹਾ ਕਿ ਜੋ ਵੀ ਕੋਈ ਵਿਅਕਤੀ ਗੈਰ ਕਾਨੂੰਨੀ ਕਾਰੋਬਾਰ ਕਰਦਾ ਫੜਿਆ ਗਿਆ, ਉਸ ਨੂੰ ਕਿਸੇ ਵੀ ਕੀਮਤ 'ਤੇ ਮੁਆਫ਼ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੋ ਵੀ ਕੋਈ ਵਿਅਕਤੀ ਨਸ਼ੇ ਦਾ ਕਾਰੋਬਾਰ ਕਰਦਾ ਹੈ, ਤਾਂ ਉਹ ਜਲਦ ਹੀ ਨਸ਼ੇ ਦਾ ਕਾਰੋਬਾਰ ਕਰਨਾ ਬੰਦ ਕਰ ਦੇਵੇ ਨਹੀਂ ਤਾਂ ਮੇਰੇ ਏਰੀਏ ਨੂੰ ਛੱਡ ਜਾਵੇ, ਕਿਉਂਕਿ ਨਸ਼ੇ ਦੇ ਕਾਰੋਬਾਰੀਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੁਲਿਸ ਦੀ ਮਦਦ ਕੀਤੀ ਜਾਵੇ ਤੇ ਭੈੜੇ ਅਨਸਰਾਂ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਭੈੜੇ ਅਨਸਰਾਂ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਦਾ ਨਾਮ ਗੁਪਤ ਰੱਖਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਬੇਅਦਬੀਆਂ ਰੋਕਣ ਸੰਬੰਧੀ ਬਣਾਏ ਕਾਨੂੰਨ ਵਿਚ ਸੋਧ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਜ਼ਖ਼ਮੀ ਬੱਚੇ ਦੇ ਇਲਾਜ ਲਈ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਦਿੱਤੀ ਮਾਲੀ ਸਹਾਇਤਾ
Ad Position 24