10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਵਾਰਡ ਨੰਬਰ 4 ਤੋਂ ਬੀਬੀ ਹਰਪਾਲ ਕੌਰ ਤੇੇ ਸੁਖਪ੍ਰੀਤ ਸਿੰਘ ਸੈਬੀ ਭਾਟੀਆ ਨੇ ਵਾਰਡ 3 ਤੋਂ ਨਾਮਜ਼ਦਗੀ ਪੱਤਰ ਭਰੇ <br/>

Ad Position 21
No active advertisement
ਅਜੀਤ ਡੈਸਕ 03-06-2026
ਬਟਾਲਾ, 2 ਜੂਨ (ਸਤਿੰਦਰ ਸਿੰਘ)-ਨਗਰ ਕੌਂਸਲ ਕਾਦੀਆਂ ਦੀਆਂ 13 ਜੂਨ ਨੂੰ ਹੋ ਰਹੀਆਂ ਚੋਣਾਂ ਵਾਸਤੇ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਦੀ ਪਤਨੀ ਬੀਬੀ ਹਰਪਾਲ ਕੌਰ ਭਾਟੀਆ ਨੇ ਵਾਰਡ ਨੰਬਰ 4 ਤੋਂ ਅਤੇ ਉਨ੍ਹਾਂ ਦੇ ਭਤੀਜੇ ਸੁਖਪ੍ਰੀਤ ਸਿੰਘ ਸੈਬੀ ਭਾਟੀਆ ਨੇ ਵਾਰਡ ਨੰਬਰ 3 ਤੋਂ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਮਾਰਕੀਟ ਕਮੇਟੀ ਕਾਦੀਆ ਦੇ ਦਫ਼ਤਰ ਵਿਖੇ ਰਿਟਰਨਿੰਗ ਅਫ਼ਸਰ ਸੁਖਨੰਦਨਦੀਪ ਕੌਰ ਪਾਸ ਦਾਖਲ ਕਰਵਾਏ | ਇਸ ਮੌਕੇ ਜਥੇਦਾਰ ਗੋਰਾ ਨੇ ਕਿਹਾ ਕਿ ਦੋਹਾਂ ਵਾਰਡਾਂ ਦੇ ਵੋਟਰਾਂ ਨਾਲ ਸੰਪਰਕ ਕਰਕੇ ਵਾਰਡ ਨੰਬਰ 3 ਤੋਂ ਸੁਖਪ੍ਰੀਤ ਸਿੰਘ ਸੈਬੀ ਭਾਟੀਆ ਅਤੇ 4 ਤੋਂ ਬੀਬੀ ਹਰਪਾਲ ਕੌਰ ਭਾਟੀਆ ਨੂੰ ਵੋਟਾਂ ਪਾਉਣ ਦੀ ਬੇਨਤੀ ਕਰਾਂਗੇ | ਕਾਗਜ਼ ਦਾਖਲ ਕਰਵਾਉਣ ਮੌਕੇ ਗੁਰਇਕਬਾਲ ਸਿੰਘ ਮਾਹਲ ਹਲਕਾ ਇੰਚਾਰਜ ਕਾਦੀਆਂ, ਦਵਿੰਦਰਪਾਲ ਸਿੰਘ ਭਾਟੀਆ, ਜਸਪਾਲ ਸਿੰਘ ਨੰਨਾ, ਗੁਰਤਿੰਦਰਪਾਲ ਸਿੰਘ ਭਾਟੀਆ ਮੈਨੇਜਰ, ਬੀਬੀ ਹਰਜੀਤ ਕੋਰ, ਬੀਬੀ ਮਨਪ੍ਰੀਤ ਕੌਰ, ਬੀਬੀ ਹਰਜੀਤ ਕੌਰ, ਬਖਸ਼ੀਸ਼ ਸਿੰਘ, ਬਾਬਾ ਗੁਰਦਿਆਲ ਸਿੰਘ, ਮਨਜੀਤ ਸਿੰਘ, ਰਾਜਪਾਲ ਸਿੰਘ ਟੀਨੂੰ, ਦਿਲਪ੍ਰੀਤ ਸਿੰਘ ਆਸੂ, ਅਰਸ਼ਪ੍ਰੀਤ ਸਿੰਘ ਸਾਹਿਬ ਭਾਟੀਆ, ਸਿਮਰਤਪਾਲ ਸਿੰਘ ਭਾਟੀਆ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ 32ਵੀਂ ਪੈਦਲ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਅਗਲੀ ਖ਼ਬਰ ਗੁਰਦਾਸਪੁਰ ਨਗਰ ਕੌਂਸਲ ਚੋਣ ਲਈ ਆਮ ਆਦਮੀ ਪਾਰਟੀ ਨੇ 29 ਵਾਰਡਾਂ ਦੇ ਉਮੀਦਵਾਰ ਐਲਾਨੇ
Ad Position 24