10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਗੁਰੂ ਨਾਨਕ ਦਰਬਾਰ ਅਸਥਾਨ ਬਾਬਾ ਸ੍ਰੀ ਚੰਦ ਜੀ ਵਿਖੇ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 03-06-2026
ਘੁਮਾਣ, 2 ਜੂਨ (ਬੰਮਰਾਹ)-ਗੁਰੂ ਨਾਨਕ ਦਰਬਾਰ ਅਸਥਾਨ ਬਾਬਾ ਸ੍ਰੀ ਚੰਦ ਜੀ ਨਜ਼ਦੀਕ ਪੁਲ ਪੁਖ਼ਤਾ ਪਿੰਡ ਗਿੱਲਾਂ ਕੋਟਲੀ ਸਾਹਿਬਾਜਪੁਰ ਸ੍ਰੀ ਹਰਗੋਬਿੰਦਪੁਰ ਰੋਡ ਟਾਂਡਾ ਹੁਸ਼ਿਆਰਪੁਰ ਵਿਖੇ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਤੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ | ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ਅਤੇ ਹੋਰ ਪ੍ਰਚਾਰਕਾਂ ਨੇ ਹਾਜ਼ਰੀ ਭਰੀ | ਇਸ ਮੌਕੇ ਬਾਬਾ ਸੁਖਦੇਵ ਸਿੰਘ ਬੇਦੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਬਾਣੀ ਤੇ ਨਾਮ ਜਪਣ ਦੀ ਮਹੱਤਤਾ ਬਾਰੇ ਵਿਚਾਰ ਵਟਾਂਦਰਾ ਕੀਤਾ ਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ | ਗੁਰੂ ਨਾਨਕ ਇੰਟਰਨੈਸ਼ਨਲ ਸੇਵਾ ਮਿਸ਼ਨ ਵਲੋਂ ਸਮਾਜਿਕ ਧਾਰਮਿਕ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸੰਗਤਾਂ ਸੇਵਾ ਮਿਸ਼ਨ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਲੈ ਰਹੀਆਂ ਹਨ | ਇਸ ਪਾਵਨ ਦਿਨ 'ਤੇ ਡਾ. ਜਸਕੀਤ ਸਿੰਘ ਪੀ.ਐੱਚ.ਡੀ. ਦੀਆਂ ਲਿਖੀਆਂ 2 ਪੁਸਤਕਾਂ 'ਉਦਾਸੀ ਪੰਥ ਇਤਿਹਾਸਿਕ ਪਰਿਪੇਖ ਅਤੇ ਆਤਮ ਪ੍ਰਬੋਧ' ਰਿਲੀਜ਼ ਕੀਤੀਆਂ ਗਈਆਂ, ਜਿਸ ਵਿਚ ਡਾ. ਸੁਖਵਿੰਦਰ ਸਿੰਘ, ਡਾ. ਜਸ਼ਨਜੋਤ ਸਿੰਘ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਬਾਬਾ ਸੁਖਦੇਵ ਸਿੰਘ ਬੇਦੀ ਨੇ ਡਾ. ਜਸਕੀਤ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਧਾਰਮਿਕ ਖੇਤਰ ਵਿਚ ਉਦਾਸੀ ਪੰਥ ਦੇ ਵਡਮੁੱਲੇ ਯੋਗਦਾਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਮੇਟੀ ਦੇ ਮੈਂਬਰ ਅਤੇ ਪ੍ਰਧਾਨ ਨਾਜਰ ਸਿੰਘ ਤੋਂ ਇਲਾਵਾ ਹੋਰ ਪ੍ਰਬੰਧਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ.ਸ.ਸ. ਸਕੂਲ ਕਲੇਰ ਕਲਾਂ ਦੀ ਬਾਰ੍ਹਵੀਂ ਜਮਾਤ 'ਚੋਂ ਅੱਵਲ ਰਹੀ ਵਿਦਿਆਰਥਣ ਦਾ ਸਨਮਾਨ ਅਗਲੀ ਖ਼ਬਰ ਪਿੰਡ ਫੈਜ਼ਉਲਾਚੱਕ ਵਾਸੀ ਸਲਾਸ ਸਿੱਧੂ ਨੇ ਮੈਕਸੀਕੋ ਵਿਖੇ ਭਾਰਤੀ ਟੀਮ ਅੰਡਰ-17 ਫੁੱਟਬਾਲ ਦੀ ਕੀਤੀ ਕਪਤਾਨੀ
Ad Position 24