10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਗੁਰਦਾਸਪੁਰ ਤੋਂ 108 ਤੇ ਦੀਨਾਨਗਰ ਤੋਂ 16 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ <br/>

Ad Position 21
No active advertisement
ਅਜੀਤ ਡੈਸਕ 03-06-2026
ਗੁਰਦਾਸਪੁਰ, 2 ਜੂਨ (ਚੱਕਰਾਜਾ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਗੁਰਦਾਸਪੁਰ ਤੇ ਦੀਨਾਨਗਰ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ ਹੋਣਗੀਆਂ | ਇਸ ਸਬੰਧੀ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਚੋਣਕਾਰ ਅਫਸਰ ਨੇ ਦੱਸਿਆ ਕਿ ਕਮਿਸ਼ਨ ਵਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਗੁਰਦਾਸਪੁਰ ਤੋਂ 108 ਅਤੇ ਦੀਨਾਨਗਰ ਤੋਂ 16 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰੇ ਗਏ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਮਿਤੀ 3 ਜੂਨ ਹੈ, ਨਾਮਜ਼ਦਗੀਆਂ ਪੱਤਰਾਂ ਦੀ ਪੜਤਾਲ 4 ਜੂਨ ਨੂੰ ਹੋਵੇਗੀ, ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 5 ਜੂਨ ਦੁਪਹਿਰ 3 ਵਜੇ ਤੱਕ ਹੈ | ਉਨ੍ਹਾਂ ਦੱਸਿਆ ਕਿ ਪੋਲਿੰਗ 13 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਤੇ ਵੋਟਾਂ ਦੀ ਗਿਣਤੀ ਵੋਟਾਂ ਪੈਣ ਉਪਰੰਤ ਉਸੇ ਦਿਨ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿਚ ਸੈਸ਼ਨ 2026-27 ਲਈ ਦਾਖ਼ਲੇ ਸ਼ੁਰੂ ਅਗਲੀ ਖ਼ਬਰ ਸੈਣੀ ਸਮਾਜ ਵਲੋਂ ਕੌਮੀ ਪ੍ਰਧਾਨ ਤਰਸੇਮ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ <br/>
Ad Position 24