15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪੰਡਿਤ ਮੋਹਨ ਲਾਲ ਗਲੋਬਲ ਸਕੂਲ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ

Ad Position 21
No active advertisement
ਅਜੀਤ ਡੈਸਕ 04-06-2026
ਫ਼ਤਹਿਗੜ੍ਹ ਚੂੜੀਆਂ, 3 ਜੂਨ (ਅੱੈਮ.ਐੱਸ. ਫੁੱਲ)-ਪੰਡਿਤ ਮੋਹਨ ਲਾਲ ਗਲੋਬਲ ਸਕੂਲ ਫ਼ਤਹਿਗੜ੍ਹ ਚੂੜੀਆਂ ਵਿਚ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ ਗਈ, ਜਿਸ ਵਿਚ ਸਕੂਲ ਪਿ੍ੰਸੀਪਲ ਸਮੇਤ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਰਹੇ | ਸਮਾਗਮ ਦੀ ਸ਼ੁਰੂਆਤ ਗੁਰੂ ਸਾਹਿਬ ਦੇ ਜੀਵਨ, ਮਹਾਨ ਸ਼ਹਾਦਤ ਤੇ ਉਨ੍ਹਾਂ ਦੇ ਸੱਚ, ਸਹਿਣਸ਼ੀਲਤਾ, ਦਇਆ ਤੇ ਮਨੁੱਖਤਾ ਦੇ ਸੰਦੇਸ਼ ਬਾਰੇ ਜਾਣਕਾਰੀ ਦੇ ਕੇ ਕੀਤੀ ਗਈ | ਛਬੀਲ ਦੀ ਸੇਵਾ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਤੇ ਸਕੂਲ ਪ੍ਰਬੰਧਕਾਂ ਨੇ ਸ਼ਰਧਾ ਤੇ ਸਤਿਕਾਰ ਨਾਲ ਰਾਹਗੀਰਾਂ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਠੰਢਾ-ਮਿੱਠਾ ਜਲ ਪਿਲਾ ਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ, ਜਿਸ ਨੇ ਵਿਦਿਆਰਥੀਆਂ ਵਿਚ ਨਿਮਰਤਾ, ਸਹਿਯੋਗ, ਨਿਸ਼ਕਾਮ ਸੇਵਾ ਤੇ ਸਮਾਜ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ | ਪਿ੍ੰਸੀਪਲ ਵਰਿੰਦਰ ਕੌਰ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਦੇ ਹਨ ਤੇ ਉਨ੍ਹਾਂ ਵਿਚ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਣਾ ਪੈਦਾ ਕਰਦੇ ਹਨ | ਅੰਤ 'ਚ ਸਭ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ 'ਸਰਬੱਤ ਦਾ ਭਲਾ' ਦੇ ਸਿਧਾਂਤ ਨੂੰ ਅੱਗੇ ਵਧਾਉਣ ਦਾ ਸੰਕਲਪ ਲਿਆ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਬਿਆਨਾਂ ਰਾਹੀਂ ਨਹੀਂ ਹਕੀਕਤ 'ਚ ਲੋਕਾਂ ਦੀ ਸੁਰੱਖਿਆ ਯਕੀਨੀ ਕਰੇ-ਚੇਅ. ਖੁਸ਼ਹਾਲਪੁਰ <br/> ਅਗਲੀ ਖ਼ਬਰ 8 ਦਿਨਾਂ ਤੋਂ ਦਿਹਾਤੀ ਸੇਵਾ ਕੇਂਦਰ ਬੰਦ ਰਹਿਣ ਨਾਲ ਜਨਤਾ ਪ੍ਰੇਸ਼ਾਨ
Ad Position 24