15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਨਗਰ ਕੌਂਸਲ ਗੁਰਦਾਸਪੁਰ ਤੋਂ 36 ਤੇ ਦੀਨਾਨਗਰ ਤੋਂ 49 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ <br/>

Ad Position 21
No active advertisement
ਅਜੀਤ ਡੈਸਕ 04-06-2026
ਗੁਰਦਾਸਪੁਰ, 3 ਜੂਨ (ਚੱਕਰਾਜਾ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਗੁਰਦਾਸਪੁਰ ਤੇ ਦੀਨਾਨਗਰ ਦੀਆਂ ਚੋਣਾਂ 13 ਜੂਨ ਨੰੂ ਹੋ ਰਹੀਆਂ ਹਨ | ਜਿਸ ਸਬੰਧੀ ਨਾਮਜ਼ਦਗੀਆਂ ਭਰਨ ਦੇ ਅੱਜ ਆਖਰੀ ਦਿਨ ਗੁਰਦਾਸਪੁਰ ਤੋਂ 36 ਤੇ ਦੀਨਾਨਗਰ ਤੋਂ 49 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ | ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਚੋਣਕਾਰ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਗੁਰਦਾਸਪੁਰ ਨਗਰ ਕੌਂਸਲ ਲਈ ਕੁੱਲ 170 ਨਾਮਜ਼ਦਗੀ ਪੱਤਰ ਦਾਖ਼ਲ ਹੋਏ ਹਨ | ਜਦੋਂ ਕਿ ਗੁਰਦਾਸਪੁਰ ਨਗਰ ਕੌਂਸਲ ਦੇ ਕੁੱਲ ਵਾਰਡ 29 ਹਨ | ਇਸੇ ਤਰ੍ਹਾਂ ਦੀਨਾਨਗਰ ਨਗਰ ਕੌਂਸਲ ਦੀਆਂ 15 ਵਾਰਡਾਂ ਲਈ ਕੁੱਲ 95 ਨਾਮਜ਼ਦਗੀ ਪੱਤਰ ਦਾਖ਼ਲ ਹੋਏ ਹਨ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਪੱਤਰਾਂ ਦੀ ਪੜਤਾਲ 4 ਜੂਨ ਨੂੰ ਹੋਵੇਗੀ ਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 5 ਜੂਨ ਦੁਪਹਿਰ 3 ਵਜੇ ਤੱਕ ਹੈ | ਉਨ੍ਹਾਂ ਦੱਸਿਆ ਕਿ ਪੋਲਿੰਗ 13 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਤੇ ਵੋਟਾਂ ਦੀ ਗਿਣਤੀ ਵੋਟਾਂ ਪੈਣ ਉਪਰੰਤ ਉਸੇ ਦਿਨ ਹੀ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਕਾਦੀਆਂ ਨਗਰ ਕੌਂਸਲ ਲਈ ਕੁੱਲ 93 ਨਾਮਜ਼ਦਗੀਆਂ ਆਈਆਂ ਅਗਲੀ ਖ਼ਬਰ ਵਾਰਡ ਨੰਬਰ 17 ਤੋਂ ਵਰੁਣ ਸ਼ਰਮਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
Ad Position 24