19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਪਿੱਛੋਂ 258 'ਚੋਂ 5 ਨਾਮਜ਼ਦਗੀ ਪੱਤਰ ਰੱਦ ਹੋਏ <br/>

Ad Position 21
No active advertisement
ਅਜੀਤ ਡੈਸਕ 05-06-2026
ਗੁਰਦਾਸਪੁਰ, 4 ਜੂਨ (ਚੱਕਰਾਜਾ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਨਗਰ ਕੌਂਸਲ ਗੁਰਦਾਸਪੁਰ ਅਤੇ ਦੀਨਾਨਗਰ ਚੋਣਾਂ 13 ਜੂਨ ਨੂੰ ਹੋਣਗੀਆਂ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲਾਂ ਵਿਚ ਕੁੱਲ 258 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ, ਪੜਤਾਲ ਉਪਰੰਤ 5 ਨਾਮਜ਼ਦਗੀ ਪੱਤਰ ਰੱਦ ਹੋਏ ਹਨ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਗੁਰਦਾਸਪੁਰ ਤੋਂ 170 ਵਿਚੋਂ 2 ਅਤੇ ਦੀਨਾਨਗਰ ਤੋਂ 95 ਵਿਚੋਂ 2 ਨਾਮਜ਼ਦਗੀ ਪੱਤਰ ਪੜਤਾਲ ਦੌਰਾਨ ਰੱਦ ਹੋਏ ਹਨ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ ਅੱਜ 5 ਜੂਨ ਦਿਨ ਸ਼ੁੱਕਰਵਾਰ ਨੂੰ ਦੁਪਹਿਰ 3 ਵਜੇ ਤੱਕ ਹੈ | ਦੱਸਣਯੋਗ ਹੈ ਕਿ ਨਗਰ ਕੌਂਸਲ ਗੁਰਦਾਸਪੁਰ ਦੇ 29 ਅਤੇ ਦੀਨਾਨਗਰ ਨਗਰ ਕੌਂਸਲ ਦੇ 15 ਵਾਰਡ ਹਨ |

Ad Position 22
No active advertisement
ਪਿਛਲੀ ਖ਼ਬਰ ਬੀਬੀ ਮਨਜੀਤ ਕੌਰ ਬਣੀ ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ <br/> ਅਗਲੀ ਖ਼ਬਰ ਟਰੱਕ ਦੀ ਟੱਕਰ ਨਾਲ ਮੈਨੇਜ਼ਰ ਦੀ ਮੌਤ
Ad Position 24